22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਕੈਨੇਡਾ ਦਾਖ਼ਲੇ ਦੀ ਅਰਜ਼ੀ ਮੈਂ ਖ਼ੁਦ ਵਾਪਸ ਲਈ, ਕਿਸੇ ਨੇ ਡਿਪੋਰਟ ਨਹੀਂ ਕੀਤਾ-ਪਰਮਬੰਸ ਸਿੰਘ ਬੰਟੀ ਰੋਮਾਣਾ <br/>

Ad Position 21
No active advertisement
ਅਜੀਤ ਡੈਸਕ 14-06-2026

ਕਿਹਾ, ਸਿਆਸੀ ਦਬਾਅ ਹੇਠ ਘੜੀ-ਘੜਾਈ ਸ਼ਿਕਾਇਤ ਕਰਵਾ ਕੇ ਰੋਕਣ ਦੀ ਕੀਤੀ ਗਈ ਕੋਸ਼ਿਸ਼
ਚੰਡੀਗੜ੍ਹ, 13 ਜੂਨ (ਪ੍ਰੋ. ਅਵਤਾਰ ਸਿੰਘ)-ਕੈਨੇਡਾ ਦੌਰੇ ਨੂੰ ਲੈ ਕੇ ਉੱਠੇ ਵਿਵਾਦ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਆਪਣਾ ਪੱਖ ਰੱਖਦਿਆਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਡਿਪੋਰਟ ਨਹੀਂ ਕੀਤਾ ਗਿਆ, ਸਗੋਂ ਉਨ੍ਹਾਂ ਨੇ ਖ਼ੁਦ ਆਪਣੀ ਮਰਜ਼ੀ ਨਾਲ ਦਾਖ਼ਲੇ ਦੀ ਅਰਜ਼ੀ ਵਾਪਸ ਲੈ ਕੇ ਭਾਰਤ ਪਰਤਣ ਦਾ ਫ਼ੈਸਲਾ ਕੀਤਾ ਸੀ | ਉਨ੍ਹਾਂ ਇਸ ਮਾਮਲੇ ਪਿੱਛੇ ਸਿਆਸੀ ਸਾਜ਼ਿਸ਼ ਅਤੇ ਕੂੜ ਪ੍ਰਚਾਰ ਮੁਹਿੰਮ ਦਾ ਦੋਸ਼ ਵੀ ਲਗਾਇਆ | ਚੰਡੀਗੜ੍ਹ ਵਿਖੇ ਪ੍ਰੈੱਸ-ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੋਮਾਣਾ ਨੇ ਕਿਹਾ ਕਿ ਉਹ ਅਦਾਲਤ ਤੋਂ ਇਜਾਜ਼ਤ ਲੈ ਕੇ ਕੈਨੇਡਾ ਗਏ ਸਨ, ਪਰ ਵੈਨਕੂਵਰ ਪਹੁੰਚਣ 'ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਰੋਕ ਲਿਆ | ਉਨ੍ਹਾਂ ਦੋਸ਼ ਲਾਇਆ ਕਿ ਕੈਨੇਡਾ ਦੇ ਅਧਿਕਾਰੀਆਂ ਕੋਲ ਉਨ੍ਹਾਂ ਖ਼ਿਲਾਫ਼ ਮਨੀਲਾ ਤੋਂ ਇਕ ਘੜੀ-ਘੜਾਈ ਸ਼ਿਕਾਇਤ ਭੇਜੀ ਗਈ ਸੀ, ਜਿਸ ਦਾ ਮਕਸਦ ਉਨ੍ਹਾਂ ਨੂੰ ਕੈਨੇਡਾ ਵਿਚ ਦਾਖ਼ਲ ਹੋਣ ਤੋਂ ਰੋਕਣਾ ਸੀ | ਉਨ੍ਹਾਂ ਕਿਹਾ ਕਿ ਸ਼ਿਕਾਇਤ 'ਚ ਉਨ੍ਹਾਂ ਖ਼ਿਲਾਫ਼ ਦਰਜ ਸਾਰੇ ਸਿਆਸੀ ਮਾਮਲਿਆਂ ਦਾ ਜ਼ਿਕਰ ਕੀਤਾ ਗਿਆ ਸੀ ਅਤੇ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ ਕਿ ਉਹ ਜਨਤਕ ਸੁਰੱਖਿਆ ਲਈ ਖ਼ਤਰਾ ਬਣ ਸਕਦੇ ਹਨ | ਰੋਮਾਣਾ ਨੇ ਦੱਸਿਆ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਸੀ ਕਿ ਉਹ ਆਪਣੀ ਬੇਟੀ ਨੂੰ ਮਿਲਣ, ਇਕ ਪਰਿਵਾਰਕ ਵਿਆਹ ਸਮਾਗਮ 'ਚ ਸ਼ਾਮਿਲ ਹੋਣ ਤੇ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਵਾਸੀ ਭਾਰਤੀਆਂ ਨਾਲ ਮੁਲਾਕਾਤਾਂ ਕਰਨ ਲਈ ਕੈਨੇਡਾ ਗਏ ਸਨ | ਉਨ੍ਹਾਂ ਕਿਹਾ ਕਿ ਜਦੋਂ ਅਧਿਕਾਰੀਆਂ ਨੇ ਉਨ੍ਹਾਂ ਤੋਂ ਲਿਖਤੀ ਭਰੋਸਾ ਮੰਗਿਆ ਕਿ ਉਹ ਕੈਨੇਡਾ ਵਿਚ ਕਿਸੇ ਵੀ ਸਿਆਸੀ ਗਤੀਵਿਧੀ 'ਚ ਹਿੱਸਾ ਨਹੀਂ ਲੈਣਗੇ, ਤਾਂ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਦਾਖ਼ਲੇ ਦੀ ਅਰਜ਼ੀ ਵਾਪਸ ਲੈ ਕੇ ਭਾਰਤ ਪਰਤਣ ਦਾ ਫ਼ੈਸਲਾ ਕੀਤਾ | ਉਨ੍ਹਾਂ ਇਸ ਸਬੰਧੀ ਦਸਤਾਵੇਜ਼ ਵੀ ਮੀਡੀਆ ਸਾਹਮਣੇ ਪੇਸ਼ ਕੀਤੇ | ਰੋਮਾਣਾ ਨੇ ਐਲਾਨ ਕੀਤਾ ਕਿ ਝੂਠੀਆਂ ਖ਼ਬਰਾਂ ਪ੍ਰਸਾਰਿਤ ਕਰਨ ਵਾਲੇ ਇਕ ਇਲੈਕਟ੍ਰਾਨਿਕ ਚੈਨਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਜਾਵੇਗਾ, ਜਦਕਿ ਕੂੜ ਪ੍ਰਚਾਰ ਕਰਨ ਵਾਲੇ ਸੋਸ਼ਲ ਮੀਡੀਆ ਪੇਜਾਂ ਖ਼ਿਲਾਫ਼ ਵੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਕਸ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਛੋਟੇ ਭਰਾ ਦੀ ਭੂਮਿਕਾ ਸਵੀਕਾਰ ਨਹੀਂ-ਪੁਰੀ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਕੈਮਿਸਟ ਦੀ ਦੁਕਾਨ ਅੰਦਰ ਇਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ <br/>
Ad Position 24