22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਅਬੋਹਰ ਰੈਲੀ 'ਚ ਗਰਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ <br/>

Ad Position 21
No active advertisement
ਅਜੀਤ ਡੈਸਕ 14-06-2026
ਕਿਹਾ, 2027 ਵਿਚ ਪੰਜਾਬ 'ਚ ਬਣੇਗੀ ਭਾਜਪਾ ਦੀ ਸਰਕਾਰ
ਅਬੋਹਰ, 13 ਜੂਨ (ਵਿਵੇਕ ਹੂੜੀਆ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਬੋਹਰ ਦੀ ਅਨਾਜ ਮੰਡੀ ਵਿਚ ਇਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ | ਇਸ ਸਭਾ ਵਿਚ ਅਬੋਹਰ, ਬੱਲੂਆਣਾ, ਫ਼ਾਜ਼ਿਲਕਾ ਤੇ ਜਲਾਲਾਬਾਦ ਵਿਧਾਨ ਸਭਾ ਹਲਕਿਆਂ ਤੋਂ ਵੱਡੀ ਤਾਦਾਦ ਵਿਚ ਵਰਕਰ ਪੁੱਜੇ | ਇਕੱਠ ਨੂੰ ਦੇਖਦਿਆਂ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਇਹ ਜਨ-ਸਮੂਹ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਸੂਬੇ ਵਿਚ 'ਡਬਲ ਇੰਜਣ' ਦੀ ਸਰਕਾਰ ਚਾਹੁੰਦੇ ਹਨ | ਇਸ ਮਹਾ-ਰੈਲੀ ਵਿਚ ਹਰਿਆਣਾ ਦੇ ਕੈਬਨਿਟ ਮੰਤਰੀ ਰਣਵੀਰ ਗੰਗਵਾ, ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਦੇਸ਼ ਪ੍ਰਧਾਨ ਚੌਧਰੀ ਸੁਨੀਲ ਜਾਖੜ, ਅਬੋਹਰ ਦੇ ਵਿਧਾਇਕ ਸੰਦੀਪ ਜਾਖੜ, ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ, ਭਾਜਪਾ ਆਗੂ ਮੋਨਾ ਜੈਸਵਾਲ, ਸ਼ਿਵਰਾਜ ਗੋਇਲ, ਬੱਲੂਆਣਾ ਦੀ ਇੰਚਾਰਜ ਵੰਦਨਾ ਸਾਂਗਵਾਲ ਤੇ ਫ਼ਾਜ਼ਿਲਕਾ ਤੋਂ ਰੰਜਮ ਕਾਮਰਾ ਸਮੇਤ ਕਈ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 'ਆਪ' ਸਰਕਾਰ 'ਤੇ ਸਿਆਸੀ ਹਮਲੇ ਕੀਤੇ | ਉਨ੍ਹਾਂ ਅਬੋਹਰ ਨਗਰ ਨਿਗਮ ਚੋਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੱਤਾ ਵਿਚ ਨਾ ਹੁੰਦੇ ਹੋਏ ਵੀ ਭਾਜਪਾ ਨੇ ਇੱਥੇ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ, ਜਿਸ ਤੋਂ ਸਾਫ਼ ਹੈ ਕਿ ਫ਼ਾਜ਼ਿਲਕਾ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਵਿਚ ਭਾਜਪਾ ਦਾ ਜਨਾਧਾਰ ਵਧ ਰਿਹਾ ਹੈ | ਰੈਲੀ ਨੂੰ ਸੰਬੋਧਨ ਕਰਦਿਆਂ ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਚਿੰਤਾਜਨਕ ਹੋ ਚੁੱਕੀ ਹੈ | ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਆਉਣ 'ਤੇ ਅਮਨ ਕਾਨੂੰਨ ਅਤੇ ਨਸ਼ਿਆਂ ਵਰਗੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਦੌਰਾਨ ਸਥਾਨਕ ਵਿਧਾਇਕ ਸੰਦੀਪ ਜਾਖੜ ਨੇ ਹਲਕੇ ਦੀ ਸਭ ਤੋਂ ਅਹਿਮ ਮੰਗ ਰੱਖਦਿਆਂ ਅਬੋਹਰ ਵਿਚ ਮੈਡੀਕਲ ਕਾਲਜ ਸਥਾਪਤ ਕਰਨ ਦੀ ਮੰਗ ਕੀਤੀ | ਇਸ ਮੰਗ 'ਤੇ ਤੁਰੰਤ ਹੁੰਗਾਰਾ ਭਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਰੋਸਾ ਦਿੱਤਾ ਕਿ ਸਾਲ 2027 ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਦੇ ਹੀ ਅਬੋਹਰ ਨੂੰ ਮੈਡੀਕਲ ਕਾਲਜ ਦੀ ਸੌਗਾਤ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਅਗਲੀ ਸਰਕਾਰ ਭਾਜਪਾ ਦੀ ਬਣਨੀ ਤੈਅ-ਮਨੋਹਰ ਲਾਲ ਖੱਟੜ <br/> ਅਗਲੀ ਖ਼ਬਰ ਵਜ਼ੀਰਿਸਤਾਨ 'ਚ 21 ਅੱਤਵਾਦੀਆਂ ਦੇ ਮਾਰੇ ਜਾਣ ਦਾ ਦਾਅਵਾ <br/>
Ad Position 24