22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸੰਯੁਕਤ ਕਿਸਾਨ ਮੋਰਚਾ ਵਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਵਿਰੁੱਧ ਜਨਤਕ ਮੁਹਿੰਮ ਭਖਾਉਣ ਦਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 15-06-2026

ਲੁਧਿਆਣਾ, 14 ਜੂਨ (ਜਸਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ, ਬਲਕਰਨ ਸਿੰਘ ਬਰਾੜ ਤੇ ਹਰਜਿੰਦਰ ਸਿੰਘ ਟਾਂਡਾ ਨੇ ਪੰਜਾਬ 'ਚ ਪਾਣੀਆਂ ਦੇ ਗੰਭੀਰ ਸੰਕਟ ਨਾਲ ਜੁੜੀਆਂ ਮੰਗਾਂ, ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਲਈ ਚੱਲ ਰਹੀ ਗੱਲਬਾਤ ਵਿਰੁੱਧ, ਕਿਸਾਨਾਂ 'ਤੇ ਪਾਣੀ ਦੀਆਂ ਬੁਛਾਰਾਂ ਤੇ ਅਥਰੂ ਗੈਸ ਦੇ ਗੋਲੇ ਛੱਡਣ ਵਿਰੁੱਧ ਤੇ ਹੋਰ ਕਿਸਾਨੀ ਮੰਗਾਂ ਲਈ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕਰਦੇ ਹੋਏ ਇਸ ਸੰਬੰਧੀ ਰਾਜਪਾਲ ਪੰਜਾਬ ਨਾਲ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ | ਭਵਿੱਖ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਜੁਲਾਈ ਵਿਚ ਜਨਤਕ ਮੁਹਿੰਮ ਨੂੰ ਭਖਾਉਣ ਦਾ ਫੈਸਲਾ ਕਰਦੇ ਹੋਏ ਤੇ ਮੰਗਾਂ ਨਾ ਮੰਨਣ ਦੀ ਸੂਰਤ ਵਿਚ ਮੋਰਚਾ ਲਾਉਣ ਬਾਰੇ ਵੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਬੇਰੁਜ਼ਗਾਰਾਂ ਸਮੇਤ ਵੱਖ-ਵੱਖ ਤਬਕਿਆਂ ਦੇ ਸੰਘਰਸ਼ਾਂ 'ਤੇ ਕੀਤੇ ਜਾ ਰਹੇ ਜਬਰ ਦੀ ਸਖਤ ਨਾਰਾਜ਼ਗੀ ਜ਼ਾਹਰ ਕੀਤੀ ਗਈ | ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨੀ ਦੀਆਂ ਲੋੜਾਂ ਅਨੁਸਾਰ ਡੀਜ਼ਲ ਤੇ ਖਾਦਾਂ ਦੀ ਥੁੜ ਦੇ ਮਾਮਲੇ 'ਤੇ ਵੀ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾਂ ਕਰਦਿਆਂ ਕਿਹਾ ਕਿ ਕਿਸਾਨਾਂ ਲਈ ਡੀਜ਼ਲ 'ਤੇ ਲਾਈ ਗਈ ਲਿਮਟ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ | ਐਸ. ਕੇ. ਐਮ. ਨੇ ਦਾਅਵਾ ਕੀਤਾ ਕਿ ਨਹਿਰੀ ਪਾਣੀ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪ੍ਰਚਾਰੇ ਜਾ ਰਹੇ ਤੱਥ ਹਕੀਕਤ ਤੋਂ ਕੋਹਾਂ ਦੂਰ ਹਨ | ਸੰਯੁਕਤ ਕਿਸਾਨ ਮੋਰਚਾ ਨੇ ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ ਡਿਫੈਂਸ ਬੰਨ ਬਣਾਉਣ ਦੀਆਂ ਅਖ਼ਬਾਰੀ ਰਿਪੋਰਟਾਂ ਨੂੰ ਗੰਭੀਰਤਾ ਨਾਲ ਵਿਚਾਰ ਕਰਦਿਆਂ ਕਿਹਾ ਹੈ ਕਿ ਬੀਤੇ ਸਮੇਂ ਵਿਚ ਵੀ ਆਏ ਹੜਾਂ ਦੌਰਾਨ ਕੌਮੀ ਸ਼ਾਹਰਾਹ ਪਾਣੀ ਵਿਚ ਵੱਡੀ ਰੁਕਾਵਟ ਬਣੇ ਸਨ | ਹੁਣ ਡਿਫੈਂਸ ਬੰਨ ਵੀ ਪਾਣੀ ਦੇ ਕੁਦਰਤੀ ਵਹਾਅ ਵਿਚ ਰੁਕਾਵਟ ਦਾ ਕਾਰਨ ਬਣ ਸਕਦਾ ਹੈ | ਮੋਰਚਾ ਵਲੋਂ ਕੇਂਦਰ ਸਰਕਾਰ ਨੂੰ ਇਸ ਸੰਬੰਧੀ ਪੁਜੀਸ਼ਨ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ | ਮੀਟਿੰਗ ਵਿਚ ਬਲਵੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਜੋਗਿੰਦਰ ਸਿੰਘ ਉਗਰਾਹਾਂ, ਬੂਟਾ ਸਿੰਘ ਬੁਰਜ ਗਿੱਲ, ਅੰਗਰੇਜ ਸਿੰਘ ਭਦੌੜ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਰੁਲਦੂ ਸਿੰਘ ਮਾਨਸਾ, ਕੈਪਟਨ ਮੇਜਰ ਸਿੰਘ, ਕੰਵਲਪ੍ਰੀਤ ਸਿੰਘ ਪੰਨੂ, ਨਿਰਵੈਲ ਸਿੰਘ ਡਾਲੇਕੇ, ਬਲਦੇਵ ਸਿੰਘ ਲਤਾਲਾ, ਗੁਰਮੀਤ ਸਿੰਘ ਮਹਿਮਾ, ਪਵਨ ਕੁਮਾਰ ਸੋਗਲਪੁਰ, ਨਛੱਤਰ ਸਿੰਘ ਜੈਤੋ, ਸੁਖਦੇਵ ਸਿੰਘ ਅਰਾਈਆਂਵਾਲਾ, ਪਵਿੱਤਰ ਸਿੰਘ ਲਾਲੀ, ਜਗਮੋਹਨ ਸਿੰਘ ਪਟਿਆਲਾ, ਗੁਰਦੇਵ ਸਿੰਘ ਮਾਂਗੇਵਾਲ, ਮੁਕੇਸ਼ ਚੰਦਰ ਸ਼ਰਮਾ, ਲਖਬੀਰ ਸਿੰਘ ਨਿਜ਼ਾਮਪੁਰ, ਰਘਬੀਰ ਸਿੰਘ ਬੈਨੀਪਾਲ, ਝੰਡਾ ਸਿੰਘ ਜੇਠੂਕੇ, ਜਰਨੈਲ ਸਿੰਘ, ਸੁਖਦੇਵ ਸਿੰਘ ਤੁੜ ਅਤੇ ਰਾਮਿੰਦਰ ਸਿੰਘ ਪਟਿਆਲਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਈ-ਸ਼੍ਰਮ ਸਕੀਮ ਅਧੀਨ ਨਵੇਂ ਬਣੇ 1.50 ਲੱਖ ਰਾਸ਼ਨ ਕਾਰਡ ਧਾਰਕਾਂ ਦੇ ਪਰਿਵਾਰਾਂ ਲਈ ਮੁਫ਼ਤ ਅਨਾਜ ਦਾ ਕੋਟਾ ਜਾਰੀ ਅਗਲੀ ਖ਼ਬਰ 5 ਕਿਲੋ ਹੋਰ ਹੈਰੋਇਨ ਬਰਾਮਦ, ਨਾਬਾਲਗ ਸਮੇਤ ਦੋ ਗਿ੍ਫ਼ਤਾਰ, 30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ
Ad Position 24