21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਭਾਜਪਾ ਨੇ ਪੰਜਾਬ ਚੋਣਾਂ ਲਈ ਕੱਸੀ ਕਮਰ

Ad Position 21
No active advertisement
ਅਜੀਤ ਡੈਸਕ 15-06-2026

ਸੰਦੀਪ ਕੁਮਾਰ ਮਾਹਨਾ

ਚੰਡੀਗੜ੍ਹ, 14 ਜੂਨ-ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਭਾਵੇਂ ਅਜੇ ਦੂਰ ਹਨ, ਪਰ ਭਾਰਤੀ ਜਨਤਾ ਪਾਰਟੀ ਨੇ ਹੁਣ ਤੋਂ ਹੀ ਚੋਣ ਮੈਦਾਨ ਵਿਚ ਉੱਤਰਨ ਦੇ ਸਪਸ਼ਟ ਸੰਕੇਤ ਦੇ ਦਿੱਤੇ ਹਨ | ਬੀਤੇ ਦਿਨੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਸਮੇਤ ਕੌਮੀ ਲੀਡਰਸ਼ਿਪ ਨਾਲ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਦੀ ਹੋਈ ਅਹਿਮ ਬੈਠਕ ਤੋਂ ਬਾਅਦ ਸੂਬੇ ਵਿਚ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਤੇਜ਼ ਹੋਣ ਦੀ ਸੰਭਾਵਨਾ ਹੈ | ਅਬੋਹਰ ਵਿਖੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਵਲੋਂ ਦਿੱਤਾ ਗਿਆ ਭਾਸ਼ਣ ਵੀ ਇਸੇ ਦਿਸ਼ਾ ਵੱਲ ਇਸ਼ਾਰਾ ਕਰਦਾ ਨਜ਼ਰ ਆ ਰਿਹਾ ਹੈ | ਸਰਬ ਸਮਾਜ ਓ.ਬੀ.ਸੀ. ਸੰਮੇਲਨ ਨੂੰ ਸੰਬੋਧਨ ਕਰਦਿਆਂ ਜਾਖੜ ਨੇ ਨਾ ਸਿਰਫ਼ ਇਹ ਦਾਅਵਾ ਕੀਤਾ ਕਿ ਪੰਜਾਬ ਵਿਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ, ਸਗੋਂ ਉਨ੍ਹਾਂ ਨੇ ਸੱਤਾ 'ਚ ਆਉਣ ਤੋਂ ਬਾਅਦ ਦੀ ਕਾਰਜ ਯੋਜਨਾ ਦੀ ਵੀ ਝਲਕ ਪੇਸ਼ ਕੀਤੀ | ਦਿੱਲੀ ਵਿਚ ਹੋਈ ਬੈਠਕ ਦੌਰਾਨ ਪੰਜਾਬ ਭਾਜਪਾ ਨੂੰ ਆਉਣ ਵਾਲੀਆਂ ਚੋਣਾਂ ਲਈ ਜ਼ਮੀਨੀ ਪੱਧਰ 'ਤੇ ਤਿਆਰੀਆਂ ਸ਼ੁਰੂ ਕਰਨ, ਬੂਥ ਪੱਧਰ ਤੱਕ ਸੰਗਠਨ ਮਜ਼ਬੂਤ ਕਰਨ ਤੇ ਨਵੇਂ ਸਮਾਜਿਕ ਸਮੀਕਰਨ ਸਿਰਜਣ ਦੇ ਨਿਰਦੇਸ਼ ਦਿੱਤੇ ਗਏ ਹਨ | ਜਾਖੜ ਦਾ ਬਿਆਨ ਵੀ ਇਸ ਗੱਲ ਦਾ ਸੰਕੇਤ ਮੰਨਿਆ ਜਾ ਰਿਹਾ ਹੈ ਕਿ ਭਾਜਪਾ ਹੁਣ ਪੰਜਾਬ 'ਚ ਸਿਰਫ਼ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਤੱਕ ਸੀਮਤ ਨਹੀਂ ਰਹਿਣਾ ਚਾਹੁੰਦੀ, ਸਗੋਂ ਸੱਤਾ ਹਾਸਲ ਕਰਨ ਦੇ ਸਪੱਸ਼ਟ ਟੀਚੇ ਨਾਲ ਅੱਗੇ ਵੱਧ ਰਹੀ ਹੈ | ਦਿੱਲੀ ਦੀ ਬੈਠਕ ਤੇ ਉਸ ਤੋਂ ਬਾਅਦ ਪੰਜਾਬ ਦੇ ਆਗੂਆਂ ਦੇ ਬਦਲੇ ਹੋਏ ਤੇਵਰ ਇਹ ਦਰਸਾ ਰਹੇ ਹਨ ਕਿ ਭਾਜਪਾ ਨੇ ਹੁਣ ਪੰਜਾਬ ਨੂੰ ਸਿਰਫ਼ ਸੰਗਠਨ ਵਿਸਥਾਰ ਦੇ ਸੂਬੇ ਵਜੋਂ ਨਹੀਂ, ਸਗੋਂ ਸੱਤਾ ਹਾਸਲ ਕਰਨ ਦੇ ਅਗਲੇ ਵੱਡੇ ਟੀਚੇ ਵਜੋਂ ਦੇਖਣਾ ਸ਼ੁਰੂ ਕਰ ਦਿੱਤਾ ਹੈ | ਆਉਣ ਵਾਲੇ ਸਮੇਂ ਵਿਚ ਇਹ ਵੇਖਣਾ ਦਿਲਚਸਪ ਹੋਵੇਗਾ ਕਿ ਕੀ ਭਾਜਪਾ ਆਪਣੇ ਇਸ ਆਤਮਵਿਸ਼ਵਾਸ ਨੂੰ ਜ਼ਮੀਨੀ ਹਕੀਕਤ ਵਿਚ ਬਦਲ ਸਕਦੀ ਹੈ ਜਾਂ ਨਹੀਂ |

Ad Position 22
No active advertisement
ਪਿਛਲੀ ਖ਼ਬਰ 70 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਡੀ.ਬੀ.ਟੀ. ਯੋਜਨਾ ਖੇਡਾਂ ਲਈ ਮੀਲ ਪੱਥਰ, ਮਾਪਿਆਂ ਤੇ ਕੋਚਾਂ ਦੀ ਜ਼ਿੰਮੇਵਾਰੀ ਹੋਰ ਵਧੀ <br/>
Ad Position 24