21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਮੌਨਸੂਨ ਤੋਂ ਪਹਿਲਾਂ ਹਰਿਆਣਾ ਦੇ ਸਿਹਤ ਸੰਸਥਾਨਾਂ ਨੂੰ ਵੱਡੇ ਪੱਧਰ 'ਤੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ <br/>

Ad Position 21
No active advertisement
ਅਜੀਤ ਡੈਸਕ 15-06-2026

ਚੰਡੀਗੜ੍ਹ, 14 ਜੂਨ ( ਰਾਮ ਸਿੰਘ ਬਰਾੜ ) - ਹਰਿਆਣਾ ਸਿਹਤ ਵਿਭਾਗ ਨੇ ਸੂਬੇ ਭਰ ਦੇ ਸਾਰੇ ਸਿਵਲ ਸਰਜਨਾਂ ਅਤੇ ਮੁੱਖ ਮੈਡੀਕਲ ਅਫ਼ਸਰਾਂ ਨੂੰ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਵਿਆਪਕ ਪੱਧਰ 'ਤੇ ਰੁੱਖ ਲਗਾਉਣ ਦੀ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ | ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਦੱਸਿਆ ਕਿ ਸਾਰੇ ਸਰਕਾਰੀ ਸਿਹਤ ਸਸੰਥਾਨਾਂ ਨੂੰ ਉਪਯੁਕਤ ਰੁੱਖਾਂ ਦੀਆਂ ਪ੍ਰਜਾਤੀਆਂ ਦਾ ਵੱਡੇ ਪੱਧਰ 'ਤੇ ਰੋਪਣ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਇਸ ਦਾ ਉਦੇਸ਼ ਵਾਤਾਵਰਣ ਨੂੰ ਹਰਾ-ਭਰਾ ਬਣਾਉਣਾ ਤੇ ਮਰੀਜ਼ਾਂ, ਆਉਣ ਵਾਲੇ ਲੋਕਾਂ ਤੇ ਸਿਹਤ ਕਰਮਚਾਰੀਆਂ ਲਈ ਵਧੇਰੇ ਸਿਹਤਮੰਦ ਮਾਹੌਲ ਤਿਆਰ ਕਰਨਾ ਹੈ | ਡਾ. ਮਿਸ਼ਰਾ ਨੇ ਕਿਹਾ ਕਿ ਮਾਨਸੂਨ ਦੇ ਆਉਣ ਨਾਲ ਹੀ ਪੌਦਿਆਂ ਦੇ ਜੀਵਤ ਰਹਿਣ ਦੀ ਉੱਚੀ ਦਰ ਦੇ ਕਾਰਨ ਰੁੱਖ ਲਗਾਉਣ ਦੀਆਂ ਗਤੀਵਿਧੀਆਂ ਲਈ ਸਥਿਤੀਆਂ ਆਦਰਸ਼ ਹੋ ਜਾਂਦੀਆਂ ਹਨ | ਇਸ ਲਈ, ਵਿਭਾਗ ਨੇ ਜ਼ਿਲ੍ਹਾ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਯੋਜਨਾਬੱਧ ਤਰੀਕੇ ਨਾਲ ਇਸ ਰੁੱਖ ਲਗਾਉਣ ਦੀ ਮੁਹਿੰਮ ਨੂੰ ਚਲਾਉਣ ਲਈ ਸਥਾਨਕ ਪ੍ਰਸ਼ਾਸਨ ਅਤੇ ਬਾਗਬਾਨੀ ਵਿਭਾਗਾਂ ਨਾਲ ਮਿਲ ਕੇ ਕੰਮ ਕਰਨ |

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਸਰਕਾਰ ਵਲੋਂ ਚੰਡੀਗੜ੍ਹ 'ਚ ਸਰਕਾਰੀ ਆਵਾਸ ਅਲਾਟਮੈਂਟ ਲਈ ਨਵਾਂ ਆਨਲਾਈਨ ਮੋਡੀਊਲ <br/> ਅਗਲੀ ਖ਼ਬਰ -ਗੈਂਗਸਟਰਾਂ 'ਤੇ ਵਾਰ ਦਾ 142ਵਾਂ ਦਿਨ- ਪੰਜਾਬ ਪੁਲਿਸ ਵਲੋਂ 593 ਥਾਈਾ ਛਾਪੇਮਾਰੀ, 360 ਗਿ੍ਫ਼ਤਾਰ
Ad Position 24