ਰਵਨੀਤ ਸਿੰਘ ਬਿੱਟੂ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦਿਖਾ ਕੇ ਕਰਨਗੇ ਰਵਾਨਾ
ਅੰਮਿ੍ਤਸਰ, 15 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਅੰਮਿ੍ਤਸਰ-ਕਟੜਾ ਵੰਦੇ ਭਾਰਤ ਐਕਸਪੈ੍ਰੱਸ ਦੀ ਸ਼ੁਰੂਆਤ ਹੋਣ ਜਾ ਰਹੀ ਹੈ, ਜਿਸਨੂੰ ਲੈ ਕੇ ਸ੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸਦੇ ਨਾਲ ਹੀ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਰਸਮੀ ਉਦਘਾਟਨ ਦੀਆਂ ਤਿਆਰੀਆਂ ਵੀ ਮੁਕੰਮਲ ਹੋ ਚੱੁਕੀਆਂ ਹਨ | ਜਾਣਕਾਰੀ ਮੁਤਾਬਕ ਸ੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਨੂੰ ਅੰਮਿ੍ਤਸਰ-ਕਟੜਾ ਵੰਦੇ ਭਾਰਤ ਐਕਸਪੈ੍ਰੱਸ ਦੇ ਚੱਲਣ ਦੀ ਲੰਮੇ ਸਮੇਂ ਤੋਂ ਉਡੀਕ ਸੀ, ਜੋ ਹੁਣ ਪੂਰੀ ਹੋਣ ਜਾ ਰਹੀ ਹੈ | ਇਸ ਰੇਲ ਗੱਡੀ ਦਾ ਸੰਚਾਲਕ 16 ਜੂਨ 2026 ਨੂੰ ਅੰਮਿ੍ਤਸਰ ਤੋਂ ਕੀਤਾ ਜਾ ਰਿਹਾ ਹੈ, ਜਿਸਦੇ ਰਸਮੀ ਉਦਘਾਟਨ ਨੂੰ ਲੈ ਕੇ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਤਿਆਰੀਆਂ ਕੀਤੀਆਂ ਗਈਆਂ ਹਨ | ਇਸ ਵਿਸ਼ੇਸ਼ ਮੌਕੇ 'ਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਅੰਮਿ੍ਤਸਰ-ਕਟੜਾ ਵੰਦੇ ਭਾਰਤ ਐਕਸਪੈ੍ਰਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ |
ਅੰਮਿ੍ਤਸਰ-ਕਟੜਾ ਵੰਦੇ ਭਾਰਤ ਐਕਸਪੈ੍ਰੱਸ ਸੇਵਾ ਦੀ ਸ਼ੁਰੂਆਤ ਅੱਜ
ਅਜੀਤ ਡੈਸਕ
16-06-2026