02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਵਧੀਆਂ ਸਿਆਸੀ ਪਾਰਟੀਆਂ ਦੀਆਂ ਗੁਪਤ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 16-06-2026

ਸੱਤਾ ਹਾਸਿਲ ਕਰਨ ਲਈ ਵੱਡੇ ਚਿਹਰਿਆਂ ਦੀ ਭਾਲ 'ਚ ਪਾਰਟੀਆਂ, ਸੁਖਬੀਰ-ਪਠਾਣਮਾਜਰਾ ਮੁਲਾਕਾਤ ਨੇ ਛੇੜੀ ਚਰਚਾ
ਚੰਡੀਗੜ੍ਹ, 15 ਜੂਨ (ਸੰਦੀਪ ਕੁਮਾਰ ਮਾਹਨਾ)-ਜਿਵੇਂ ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਉਵੇਂ ਸੂਬੇ ਦਾ ਸਿਆਸੀ ਮਾਹੌਲ ਗਰਮਾਉਣਾ ਸ਼ੁਰੂ ਹੋ ਗਿਆ ਹੈ | ਸਿਆਸੀ ਪਾਰਟੀਆਂ ਨੇ ਆਪਣੀਆਂ ਚੋਣ ਤਿਆਰੀਆਂ ਨੂੰ ਤੇਜ਼ ਕਰਦਿਆਂ ਇਕ ਪਾਸੇ ਰੁੱਸੇ ਹੋਏ ਆਗੂਆਂ ਤੇ ਵਰਕਰਾਂ ਨੂੰ ਮਨਾਉਣ ਦੀ ਮੁਹਿੰਮ ਛੇੜ ਦਿੱਤੀ ਹੈ, ਜਦਕਿ ਦੂਜੇ ਪਾਸੇ ਵਿਰੋਧੀ ਧਿਰਾਂ ਦੇ ਪ੍ਰਭਾਵਸ਼ਾਲੀ ਚਿਹਰਿਆਂ ਨੂੰ ਆਪਣੇ ਪਾਲੇ ਵਿਚ ਲਿਆਉਣ ਲਈ ਗੁਪਤ ਪੱਧਰ 'ਤੇ ਸੰਪਰਕ ਵੀ ਵਧਾ ਦਿੱਤੇ ਹਨ | ਪਿਛਲੇ ਕੁੱਝ ਸਮੇਂ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂਆਂ ਵਲੋਂ ਹੋ ਰਹੀਆਂ ਮੁਲਾਕਾਤਾਂ ਤੇ ਬੰਦ ਕਮਰਿਆਂ 'ਚ ਹੋ ਰਹੀਆਂ ਮੀਟਿੰਗਾਂ ਨੇ ਸਿਆਸੀ ਗਲਿਆਰਿਆਂ ਵਿਚ ਚਰਚਾਵਾਂ ਦਾ ਬਾਜ਼ਾਰ ਗਰਮ ਕਰ ਦਿੱਤਾ ਹੈ | ਇਨ੍ਹਾਂ ਮੀਟਿੰਗਾਂ ਨੂੰ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਨਵੇਂ ਸਿਆਸੀ ਸਮੀਕਰਨ ਬਣਾਉਣ ਦੀਆਂ ਕੋਸ਼ਿਸ਼ਾਂ ਵਜੋਂ ਦੇਖਿਆ ਜਾ ਰਿਹਾ ਹੈ | ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਦਿੱਲੀ ਦੇ ਕੈਬਨਿਟ ਮੰਤਰੀ ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਚਾਲੇ ਹੋਈ ਮੁਲਾਕਾਤ ਨੇ ਵੀ ਸਿਆਸੀ ਚਰਚਾਵਾਂ ਨੂੰ ਨਵਾਂ ਮੋੜ ਦੇ ਦਿੱਤਾ ਹੈ | ਭਾਵੇਂ ਇਸ ਮੁਲਾਕਾਤ ਦੇ ਸਬੰਧ ਵਿਚ ਕਿਸੇ ਵੀ ਪੱਖ ਵਲੋਂ ਕੋਈ ਅਧਿਕਾਰਕ ਸਿਆਸੀ ਸੰਕੇਤ ਨਹੀਂ ਦਿੱਤਾ ਗਿਆ, ਪਰ ਇਸਨੂੰ ਚੋਣਾਂ ਤੋਂ ਪਹਿਲਾਂ ਬਣ ਰਹੇ ਨਵੇਂ ਸਿਆਸੀ ਸਮੀਕਰਨਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ | ਸਿਰਫ਼ ਸ਼੍ਰੋਮਣੀ ਅਕਾਲੀ ਦਲ (ਬ) ਹੀ ਨਹੀਂ, ਸਗੋਂ ਹੋਰ ਪ੍ਰਮੁੱਖ ਸਿਆਸੀ ਪਾਰਟੀਆਂ ਵੀ ਅਜਿਹੇ ਆਗੂਆਂ ਤੇ ਵਿਧਾਇਕਾਂ ਨਾਲ ਲਗਾਤਾਰ ਸੰਪਰਕ 'ਚ ਹਨ ਜੋ ਆਪਣੀ ਮੌਜੂਦਾ ਪਾਰਟੀ ਵਿਚ ਅਸਹਿਜ ਮਹਿਸੂਸ ਕਰ ਰਹੇ ਹਨ ਜਾਂ ਜਿਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ 'ਚ ਟਿਕਟਾਂ ਸਬੰਧੀ ਸ਼ੰਕਾਵਾਂ ਹਨ | ਪਾਰਟੀਆਂ ਆਪਣੇ ਅੰਦਰੂਨੀ ਮਤਭੇਦਾਂ ਨੂੰ ਸੁਲਝਾਉਣ ਲਈ ਵੀ ਸਰਗਰਮ ਨਜ਼ਰ ਆ ਰਹੀਆਂ ਹਨ | ਮੌਜੂਦਾ ਸਿਆਸੀ ਹਾਲਾਤਾਂ ਨੂੰ ਦੇਖਦਿਆਂ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਆਉਣ ਵਾਲੇ ਮਹੀਨਿਆਂ ਵਿਚ ਪੰਜਾਬ ਦੀ ਸਿਆਸਤ 'ਚ ਕਈ ਅਣਕਿਆਸੇ ਉਲਟ ਫੇਰ ਦੇਖਣ ਨੂੰ ਮਿਲ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਇਮਰਾਨ ਖ਼ਾਨ ਦੀ ਅੱਖ ਦੀ ਕੀਤੀ ਗਈ ਪੰਜਵੀਂ ਸਰਜਰੀ, ਮੁੜ ਭੇਜਿਆ ਜੇਲ੍ਹ ਅਗਲੀ ਖ਼ਬਰ ਜਾਤੀ-ਸੰਕੇਤਕ ਟਿੱਪਣੀਆਂ ਦੇ ਮਾਮਲੇ 'ਚ ਬਿੱਟੂ ਨੂੰ ਰਾਹਤ, ਸੁਣਵਾਈ 24 ਜੂਨ ਤੱਕ ਟਲੀ
Ad Position 24
No active advertisement