ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)-ਸਿੱਖ ਏਡ ਆਸਟਰੀਆ ਦੇ ਮੁੱਖ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਪੰਮਾ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦੀਆਂ ਆਸਾਂ ਦਾ ਕੇਂਦਰ ਬਣ ਚੁੱਕੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਪੰਜਾਬ ਵਿਚ ਇਕ ਨਵਾਂ ਸਿਆਸੀ ਬਦਲਾਅ ਆਉਣ ਵਾਲਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਅੱਜ ਪੰਜਾਬ ਦੀ ਸਭ ਤੋਂ ਵੱਡੀ ਉਮੀਦ ਬਣ ਕੇ ਉਭਰ ਰਿਹਾ ਹੈ ਅਤੇ ਦੇਸ਼-ਵਿਦੇਸ਼ ਵਿਚ ਵੱਸਦੇ ਪੰਜਾਬੀ ਇਸ ਮਿਸ਼ਨ ਨਾਲ ਲਗਾਤਾਰ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਪੰਜਾਬ ਦੀ ਦਿਸ਼ਾ ਅਤੇ ਦਸ਼ਾ ਤੈਅ ਕਰਨਗੀਆਂ | ਇਸ ਲਈ ਸਿੱਖ ਏਡ ਆਸਟਰੀਆ ਦੀ ਪੂਰੀ ਟੀਮ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪੰਜਾਬ ਆਵੇਗੀ ਤੇ ਮਿਸ਼ਨ 2027 ਨੂੰ ਕਾਮਯਾਬ ਬਣਾਉਣ ਲਈ ਪੂਰੀ ਤਾਕਤ ਨਾਲ ਮੈਦਾਨ ਵਿਚ ਉਤਰੇਗੀ | ਭਾਈ ਹਰਪ੍ਰੀਤ ਸਿੰਘ ਪੰਮਾ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਵਿਚ ਜਾ ਕੇ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਸੋਚ ਤੇ ਪੰਜਾਬ ਪੱਖੀ ਵਿਜ਼ਨ ਨੂੰ ਘਰ-ਘਰ ਤੱਕ ਪਹੁੰਚਾਵਾਂਗੇ | ਅਸੀਂ ਮਿਸ਼ਨ 2027 ਦੀ ਜਿੱਤ ਲਈ ਪੂਰੀ ਮਿਹਨਤ ਕਰਾਂਗੇ |
ਸਿੱਖ ਏਡ ਆਸਟਰੀਆ ਦੇ ਮੁੱਖ ਸੇਵਾਦਾਰ ਭਾਈ ਪੰਮਾ ਵਲੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਹਮਾਇਤ ਦਾ ਐਲਾਨ
ਅਜੀਤ ਡੈਸਕ
16-06-2026