06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਅਗਨੀਵੀਰ ਜਸ਼ਨਪ੍ਰੀਤ ਸਿੰਘ ਦੀ ਸਿਖਲਾਈ ਦੌਰਾਨ ਮੌਤ

Ad Position 21
No active advertisement
ਅਜੀਤ ਡੈਸਕ 19-06-2026

ਬਰਨਾਲਾ/ਟੱਲੇਵਾਲ, 18 ਜੂਨ (ਰਾਜ ਪਨੇਸਰ, ਸੋਨੀ ਚੀਮਾ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਬਖਤਗੜ੍ਹ ਨਾਲ ਸਬੰਧਿਤ ਅਤੇ ਹਾਲ ‘ਚ ਸ਼ਹਿਰ ਬਰਨਾਲਾ ਵਿਖੇ ਰਹਿਣ ਵਾਲੇ 22 ਸਾਲਾ ਅਗਨੀਵੀਰ ਜਸ਼ਨਪ੍ਰੀਤ ਸਿੰਘ ਦੀ ਉੱਤਰ ਪ੍ਰਦੇਸ਼ ਦੇ ਫ਼ਤਿਹਗੜ੍ਹ ਸਥਿਤ ਆਰਮੀ ਸੈਂਟਰ ਵਿਚ ਟ੍ਰਨਿੰਗ ਦੌਰਾਨ ਮੌਤ ਹੋ ਗਈ। ਅਗਨੀਵੀਰ ਜਸ਼ਨਪ੍ਰੀਤ ਸਿੰਘ ਦਾ ਅੰਤਿਮ ਸਸਕਾਰ ਬਰਨਾਲਾ ਦੇ ਰਾਮਬਾਗ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਫ਼ੌਜ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਫ਼ੌਜ ਦੇ ਜਵਾਨ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ। ਜਾਣਕਾਰੀ ਅਨੁਸਾਰ ਜਸ਼ਨਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਪਿੰਡ ਬਖਤਗੜ੍ਹ ਹਾਲ ਆਬਾਦ ਰਾਧਾ ਰਾਣੀ ਕਾਲੋਨੀ ਬਰਨਾਲਾ ਦੇਸ਼ ਸੇਵਾ ਦੇ ਜਜ਼ਬੇ ਨਾਲ ਅਗਨੀਵੀਰ ਯੋਜਨਾ ਤਹਿਤ ਭਾਰਤੀ ਫ਼ੌਜ ਵਿਚ ਭਰਤੀ ਹੋਇਆ ਸੀ। ਉਹ ਫ਼ਤਿਹਗੜ੍ਹ ਆਰਮੀ ਸੈਂਟਰ ਵਿਚ ਟ੍ਰਨਿੰਗ ਲੈ ਰਿਹਾ ਸੀ ਅਤੇ ਕੁੱਝ ਦਿਨਾਂ ਵਿਚ ਹੀ ਉਸ ਦੀ ਟ੍ਰਨਿੰਗ ਪੂਰੀ ਹੋਣ ਵਾਲੀ ਸੀ। ਇਸ ਤੋਂ ਬਾਅਦ ਉਸ ਨੇ ਦੇਸ਼ ਸੇਵਾ ਦੀ ਮੁੱਖ ਧਾਰਾ ਵਿਚ ਸ਼ਾਮਿਲ ਹੋਣਾ ਸੀ, ਪਰ ਕਿਸਮਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜ਼ਿਕਰਯੋਗ ਹੈ ਕਿ ਜਸ਼ਨਪ੍ਰੀਤ ਸਿੰਘ ਦਾ ਪੂਰਾ ਪਰਿਵਾਰ ਦੇਸ਼ ਸੇਵਾ ਨੂੰ ਸਮਰਪਿਤ ਹੈ। ਉਸ ਦੇ ਪਿਤਾ ਬੂਟਾ ਸਿੰਘ ਭਾਰਤੀ ਫ਼ੌਜ ਤੋਂ ਸੇਵਾਮੁਕਤ ਹੋਏ ਹਨ, ਜਦਕਿ ਵੱਡਾ ਭਰਾ ਵੀ ਮੌਜੂਦਾ ਸਮੇਂ ਫ਼ੌਜ ਵਿਚ ਸੇਵਾ ਨਿਭਾ ਰਿਹਾ ਹੈ। ਮਹਿਜ਼ 22 ਸਾਲ ਦੀ ਉਮਰ ਵਿਚ ਪੁੱਤਰ ਦੇ ਤੁਰ ਜਾਣ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਸੱਚ, ਹਿੰਮਤ ਤੇ ਮਨੁੱਖਤਾ ਦੀ ਰੱਖਿਆ ਦਾ ਅਮਰ ਸੰਦੇਸ਼-ਮੁੱਖ ਮੰਤਰੀ ਨਾਇਬ ਸਿੰਘ... ਅਗਲੀ ਖ਼ਬਰ ਸੰਗਰੂਰ ’ਚ ਮਿਲੀ 21 ਸਾਲਾ ਲੜਕੀ ਦੀ ਖੂਨ ਨਾਲ ਲਥਪਥ ਲਾਸ਼
Ad Position 24
No active advertisement