06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸਿੱਖਾਂ ਨੂੰ ਸ਼ਸਤਰ ਛੱਡ ਕੇ ਆਉਣ ਲਈ ਕਹਿਣ ਵਾਲੇ ਸ੍ਰੀ ਹੇਮਕੁੰਟ ਸਾਹਿਬ ਪ੍ਰਬੰਧਕੀ ਟਰੱਸਟ ਦੇ ਨੁਮਾਇੰਦਿਆਂ ਦੀ ਕੀਤੀ ਜਾਵੇਗੀ ਜਵਾਬ ਤਲਬੀ-ਜਥੇਦਾਰ ਗੜਗੱਜ

Ad Position 21
No active advertisement
ਅਜੀਤ ਡੈਸਕ 19-06-2026

ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਦਿਨੀਂ ਉਤਰਾਖੰਡ ਦੇ ਕਰਨਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਨਾਲ ਕੀਤੇ ਜਾ ਰਹੇ ਧੱਕੇ ਅਤੇ ਜਬਰ ਦਾ ਸਖਤ ਨੋਟਿਸ ਲੈਂਦਿਆਂ ਜਿਥੇ ਸੂਬਾ ਸਰਕਾਰ ਨੂੰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਜਾਂਦੀ ਸਿੱਖ ਸੰਗਤ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ, ਉਥੇ ਸ੍ਰੀ ਹੇਮਕੁੰਟ ਸਾਹਿਬ ਪ੍ਰਬੰਧਕੀ ਟਰੱਸਟ ਵਲੋਂ ਸਿੱਖਾਂ ਨੂੰ ਸ਼ਸਤਰ ਛੱਡ ਕੇ ਯਾਤਰਾ ‘ਤੇ ਆਉਣ ਲਈ ਕਹਿਣ ‘ਤੇ ਟਰੱਸਟ ਦੇ ਨੁਮਾਇੰਦਿਆਂ ਦੀ ਜਵਾਬ ਤਲਬੀ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖਾਂ ਨੂੰ ਸ਼ਸਤਰ ਛੱਡ ਕੇ ਯਾਤਰਾ ‘ਤੇ ਆਉਣ ਲਈ ਕਹਿਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਟ੍ਰਸਟ ਦੇ ਨੁਮਾਇੰਦਿਆਂ ਦੀ ਇਹ ਮੁੱਢਲੀ ਜ਼ਿੰਮੇਵਾਰੀ ਹੈ ਕਿ ਉਹ ਉਤਰਾਖੰਡ ਸਰਕਾਰ ਨਾਲ ਗੱਲਬਾਤ ਕਰਕੇ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਯਕੀਨੀ ਬਣਾਉਣ ਕਿ ਰਾਹ ਵਿਚ ਕਿਸੇ ਵੀ ਸਿੱਖ ਸ਼ਰਧਾਲੂ ਨਾਲ ਸਥਾਨਕ ਲੋਕ ਧੱਕਾ ਨਾ ਕਰਨ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯਾਤਰਾ ਉੱਤੇ ਜਾਣ ਵਾਲੇ ਹਰ ਸਿੱਖ ਨੂੰ ਤਿਆਰ ਬਰ ਤਿਆਰ, ਸ਼ਸਤਰ ਸਜ਼ਾ ਕੇ ਅਤੇ ਇਕਜੁੱਟ ਹੋ ਕੇ ਜਾਣ ਦੀ ਤਾਕੀਦ ਕੀਤੀ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਉਹ ਕਰਨ ਪ੍ਰਯਾਗ ਮਾਮਲੇ ਵਿਚ ਉਤਰਾਖੰਡ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਕਾਨੂੰਨੀ ਚਾਰਾਜੋਈ ਰਾਹੀਂ ਪੂਰੀ ਮਦਦ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵਲੋਂ ਸਪੱਸ਼ਟੀਕਰਨ ਅਗਲੀ ਖ਼ਬਰ ਪਾਕਿ ਪੂਰੀ ਦੁਨੀਆ ਸਾਹਮਣੇ ਫਿਰ ਬੇਨਕਾਬ ਹੋਇਆ-ਆਰ. ਪੀ. ਸਿੰਘ
Ad Position 24
No active advertisement