ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ)- ਸੀਨੀਅਰ ਕਾਂਗਰਸੀ ਆਗੂ ਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ‘ਤੇ ਸਵਾਲ ਉਠਾਉਣ ਨੂੰ ਮੰਦਭਾਗਾ ਅਤੇ ਸਿੱਖ ਕਦਰਾਂ-ਕੀਮਤਾਂ ਦੇ ਵਿਰੁੱਧ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਨਾਲ ਟਕਰਾਅ ਵਾਲੀ ਰਾਜਨੀਤੀ ਵਿਚ ਸ਼ਾਮਿਲ ਹੋਣਾ ਤੁਰੰਤ ਬੰਦ ਕਰ ਦੇਣਾ ਚਾਹੀਦਾ ਹੈ। ਰੰਧਾਵਾ ਨੇ ਕਿਹਾ ਕਿ ਅੱਜ ਦੀ ਪੈ੍ੱਸ ਕਾਨਫ਼ਰੰਸ ਵਿਚ ਹਰਪਾਲ ਸਿੰਘ ਚੀਮਾ ਦੇ ਬਿਆਨ ਸਪੱਸ਼ਟ ਤੌਰ ‘ਤੇ ਦਰਸਾਉਂਦੇ ਹਨ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਜਨਤਕ ਤੌਰ ‘ਤੇ ਚੁਣੌਤੀ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣਾ ਬੰਦ ਕਰੇ ‘ਆਪ’ ਸਰਕਾਰ- ਸੁਖਜਿੰਦਰ ਸਿੰਘ ਰੰਧਾਵਾ
ਅਜੀਤ ਡੈਸਕ
19-06-2026