05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਪੁਲਿਸ ਵਲੋਂ 22 ਨੂੰ ਤਲਬ

Ad Position 21
No active advertisement
ਅਜੀਤ ਡੈਸਕ 19-06-2026

ਰੂਪਨਗਰ, 18 ਜੂਨ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਸ੍ਰੀ ਅਨੰਦਪੁਰ ਸਾਹਿਬ ਥਾਣੇ ਵਿਚ ਦਰਜ ਇੱਕ ਮੁਕੱਦਮੇ ਦੀ ਤਫ਼ਤੀਸ਼ ਦੇ ਸਬੰਧ ਵਿਚ ਪੁਲਿਸ ਵਲੋਂ ਨੋਟਿਸ ਜਾਰੀ ਕਰਕੇ 22 ਜੂਨ 2026 ਨੂੰ ਸਵੇਰੇ 11 ਵਜੇ ਉਪ ਕਪਤਾਨ ਪੁਲਿਸ (ਡੀ.ਐਸ.ਪੀ.) ਸਬ ਡਿਵੀਜ਼ਨ ਰੂਪਨਗਰ ਦੇ ਦਫ਼ਤਰ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਪ੍ਰਾਪਤ ਨੋਟਿਸ ਅਨੁਸਾਰ ਮੁਕੱਦਮਾ ਨੰਬਰ 32 ਮਿਤੀ 17 ਫਰਵਰੀ 2026, ਧਾਰਾ 3, 4 ਅਤੇ 5 ਇਮੋਰਲ ਟੈ੍ਫਿਕ (ਪ੍ਰੀਵੈਂਸ਼ਨ) ਐਕਟ, 1956 ਅਧੀਨ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਚ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਤਫ਼ਤੀਸ਼ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਦੇ ਹੁਕਮਾਂ ਅਨੁਸਾਰ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸੌਂਪੀ ਗਈ ਹੈ, ਜਿਸ ਵਿਚ ਮੁੱਖ ਅਫ਼ਸਰ ਥਾਣਾ ਸ੍ਰੀ ਅਨੰਦਪੁਰ ਸਾਹਿਬ ਅਤੇ ਇੰਚਾਰਜ ਵੁਮੈਨ ਸੈੱਲ ਰੂਪਨਗਰ ਸ਼ਾਮਿਲ ਹਨ । ਨੋਟਿਸ ਵਿਚ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਤਫ਼ਤੀਸ਼ ਨਾਲ ਸਬੰਧਿਤ ਰਿਕਾਰਡ ਸਮੇਤ ਮਿਤੀ 22 ਜੂਨ ਨੂੰ ਡੀਐਸਪੀ ਦਫ਼ਤਰ ਰੂਪਨਗਰ ਵਿਖੇ ਹਾਜ਼ਰ ਹੋਣ। ਇਸ ਦੇ ਨਾਲ ਹੀ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਵੀ ਜਾਂਚ ਵਿਚ ਸ਼ਾਮਲ ਹੋਣ ਲਈ ਜਾਣੂ ਕਰਵਾਇਆ ਗਿਆ ਹੈ। ਦੂਜੇ ਪਾਸੇ ਸਾਬਕਾ ਵਿਧਾਇਕ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਿਆਸੀ ਤੌਰ ‘ਤੇ ਬਦਨਾਮ ਕਰਨ ਲਈ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਇਸ ਮਾਮਲੇ ਵਿਚ ਘਸੀਟਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਅਮਰਨਾਥ ਧਾਮ ਲਈ ਰਾਸ਼ਨ ਸਮੱਗਰੀ ਦੇ 4 ਟਰੱਕ ਰਵਾਨਾ ਕੀਤੇ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਮਾਲ ਗੁਰਦੁਆਰਾ ਪ੍ਰੇਮ ਸਾਗਰ ’ਚ ਸੰਗਤ ਦੀ ਭਾਰੀ ਇਕੱਤਰਤਾ
Ad Position 24
No active advertisement