ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਚੰਡੀਗੜ੍ਹ ’ਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਵਫ਼ਦ ਵਲੋਂ ਰਾਜਪਾਲ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 20-06-2026
ਚੰਡੀਗੜ੍ਹ, 19 ਜੂਨ (ਅਜਾਇਬ ਸਿੰਘ �ਜਲਾ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਇਕ ਵੱਡੇ ਵਫ਼ਦ ਨੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆਂ ਨਾਲ ਲੋਕ ਭਵਨ ਵਿਖੇ ਇਕ ਵਿਸ਼ੇਸ਼ ਇਕੱਤਰਤਾ ਦੌਰਾਨ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਦਾ ਮੈਮੋਰੈਂਡਮ ਭੇਟ ਕਰਨ ਮੌਕੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ। ਤਕਰੀਬਨ ਡੇਢ ਘੰਟਾ ਚੱਲੇ ਇਸ ਵਿਚਾਰ ਵਟਾਂਦਰੇ ਵਿਚ ਕਿਸਾਨ ਆਗੂਆਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰਨ ਦੇ ਨੋਟੀਫ਼ਿਕੇਸ਼ਨ ਨੂੰ ਰੱਦ ਕਰਨ ਦੇ ਨਾਲ ਨਾਲ ਪੰਜਾਬ ਦੇ ਪਾਣੀ ਸੰਕਟ ਅਤੇ ਉਸਦੇ ਹੱਲ ਨਾਲ ਜੁੜੀਆਂ ਮੰਗਾਂ, ਅਮਰੀਕਾ ਤੇ ਹੋਰ ਵਿਕਸਤ ਮੁਲਕਾਂ ਨਾਲ ਹੋ ਰਹੇ ਕਿਸਾਨੀ ਅਤੇ ਕੌਮੀ ਹਿੱਤਾਂ ਵਿਰੋਧੀ ਵਪਾਰ ਸਮਝੌਤਿਆਂ ਨੂੰ ਰੱਦ ਕਰਨ,ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਸੀ2+50% ਫ਼ਾਰਮੂਲੇ ਨਾਲ ਐਮ.ਐਸ.ਪੀ ਤੇ ਖ਼ਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ਬਿਜਲੀ ਅਤੇ ਬੀਜ ਬਿੱਲ ਨੂੰ ਵਾਪਸ ਲੈਣ ਤੋਂ ਇਲਾਵਾ ਪੰਜਾਬ ਦੀ ਖੇਤੀ ਨੀਤੀ ਬਣਾ ਕੇ ਲਾਗੂ ਕਰਨ,ਖਾਦਾਂ ਦੀ ਥੁੜ ਦੂਰ ਕਰਨ ਅਤੇ ਕਾਲਾਬਾਜ਼ਾਰੀ ਨੂੰ ਨੱਥ ਪਾਉਣ,ਤੇਲ ਅਤੇ ਗੈਸ ਦੀਆਂ ਕੀਮਤਾਂ ਦਾ ਵਾਧਾ ਵਾਪਸ ਲੈਣ, ਖੇਤੀ ਖੇਤਰ ਲਈ ਡੀਜ਼ਲ ਤੇ ਲਾਈ ਲਿਮਿਟ ਹਟਾਉਣ ਅਤੇ ਅਟਾਰੀ ਅਤੇ ਹੁਸੈਨੀਵਾਲਾ ਸੜਕੀ ਤੇ ਰੇਲ ਲਾਂਘਿਆਂ ਰਾਹੀ ਵਪਾਰ ਖੋਲ੍ਹਣ ਸਮੇਤ ਕੁੱਲ 16 ਮੰਗਾਂ ਤੇ ਆਪਣੀ ਗੱਲ ਰੱਖੀ। ਮੀਟਿੰਗ ਉਪਰੰਤ ਲੋਕ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਰਮਿੰਦਰ ਸਿੰਘ ਪਟਿਆਲਾ, ਬਲਦੇਵ ਸਿੰਘ ਨਿਹਾਲਗੜ੍ਹ, ਡਾ. ਸਤਨਾਮ ਸਿੰਘ ਅਜਨਾਲਾ ਅਤੇ ਅੰਗਰੇਜ਼ ਸਿੰਘ ਭਦੌੜ ਆਦਿ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਕਿਸਾਨ ਵਫ਼ਦ ਦੀ ਗੱਲ ਸੁਣਨ ਮਗਰੋਂ ਕੇਂਦਰ ਅਤੇ ਪੰਜਾਬ ਸਰਕਾਰ ਕੋਲ ਕਿਸਾਨਾਂ ਦੀਆਂ ਮੰਗਾਂ ਰੱਖਣ ਦਾ ਭਰੋਸਾ ਦਿੰਦਿਆਂ ਕਿਸਾਨ ਆਗੂਆਂ ਤੋਂ ਮੰਗਾਂ ਸਬੰਧੀ ਦਿੱਤੇ ਤਰਕ ਤੇ ਦਲੀਲਾਂ ਨੂੰ ਲਿਖਤੀ ਨੋਟ ਦੇ ਰੂਪ ‘ਚ ਉਨ੍ਹਾਂ ਦੇ ਦਫ਼ਤਰ ਨੂੰ ਭੇਜਣ ਦੀ ਗੱਲ ਵੀ ਕੀਤੀ। ਐਸ.ਕੇ.ਐਮ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਸੂਬੇ ਦੀ ਖੇਤੀ ਅਤੇ ਪਾਣੀ ਗੰਭੀਰ ਸੰਕਟ ਵਿਚੋਂ ਲੰਘ ਰਹੇ ਹਨ। ਉਨ੍ਹਾਂ ਨੇ ਇਸ ਦੇ ਹੱਲ ਲਈ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਦੀ ਸੂਬੇ ਦੀ ਆਪਣੀ ਖੇਤੀ ਨੀਤੀ ਬਣਾ ਕੇ ਲਾਗੂ ਕਰਨ ਦੇ ਨਾਲ ਨਾਲ ਹਰ ਖੇਤ ਨੂੰ ਨਹਿਰੀ ਪਾਣੀ ਤੇ ਹਰ ਘਰ ਨੂੰ ਪੀਣ ਲਈ ਸਾਫ਼ ਨਹਿਰੀ ਪਾਣੀ ਦੇਣ ਦੀ ਜ਼ੋਰਦਾਰ ਵਕਾਲਤ ਕੀਤੀ। ਰਾਜਪਾਲ ਕਟਾਰੀਆ ਨਾਲ ਮੁਲਾਕਾਤ ਕਰਨ ਵਾਲੇ ਆਗੂਆਂ ਦੇ ਵਫ਼ਦ ਵਿਚ ਝੰਡਾ ਸਿੰਘ ਜੇਠੂਕੇ, ਅਵਤਾਰ ਸਿੰਘ ਮਹਿਮਾ, ਬਲਵਿੰਦਰ ਸਿੰਘ ਰਾਜੂ�ਲਖ, ਪ੍ਰੇਮ ਸਿੰਘ ਭੰਗੂ, ਜਸਕਰਨ ਸਿੰਘ ਗੋਲੇਵਾਲਾ ਤੋਂ ਇਲਾਵਾ ਪਵਿੱਤਰ ਸਿੰਘ ਲਾਲੀ, ਗੁਰਨੇਕ ਸਿੰਘ ਭੱਜਲ,ਕੈਪਟਨ ਮੇਜਰ ਸਿੰਘ, ਵੀਰ ਸਿੰਘ ਬੜਵਾ, ਹਰਦੇਵ ਸਿੰਘ ਸੰਧੂ, ਮੁਕੇਸ਼ ਚੰਦਰ ਸ਼ਰਮਾ, ਸ਼ਿੰਗਾਰਾ ਸਿੰਘ ਮਾਨ, ਅਮਨਦੀਪ ਸਿੰਘ ਧਾਲੀਵਾਲ, ਕਸ਼ਮੀਰ ਸਿੰਘ, ਸੁਰਿੰਦਰ ਸਿੰਘ ਚੱਢਾ ਅਤੇ ਨਛੱਤਰ ਸਿੰਘ ਆਦਿ ਨੇ ਵੀ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਪੰਥਕ ਏਕਤਾ ਲਈ ਅੱਠ ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨ - ਗਿਆਨੀ ਹਰਪ੍ਰੀਤ... ਅਗਲੀ ਖ਼ਬਰ ‘ਜੰਨਤ ਕਮਾਉਣ’ ਲਈ ਕੀਤੀ ਗੁਰਦੁਆਰੇ ਦੇ ਬਜ਼ੁਰਗ ਸੇਵਾਦਾਰਾਂ ਦੀ ਹੱਤਿਆ
Ad Position 24
No active advertisement