ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪੰਜਾਬ ਦੇ ਆਰਥਿਕ ਤੇ ਸਿਆਸੀ ਹਾਲਾਤ ਚਿੰਤਾਜਨਕ- ਪਰਮਿੰਦਰ ਸਿੰਘ ਢੀਂਡਸਾ

Ad Position 21
No active advertisement
ਅਜੀਤ ਡੈਸਕ 20-06-2026
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 19 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਮੌਜੂਦਾ ਸਿਆਸੀ ਅਤੇ ਆਰਥਿਕ ਹਾਲਾਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਅੱਜ ਪੰਜਾਬ ਸਿਆਸੀ, ਆਰਥਿਕ ਅਤੇ ਸਮਾਜਿਕ ਪੱਖੋਂ ਪਛੜਦਾ ਜਾ ਰਿਹਾ ਹੈ, ਜੋ ਕਿ ਬੇਹੱਦ ਚਿੰਤਾ ਦਾ ਵਿਸ਼ਾ ਹੈ।ਪਰਮਿੰਦਰ ਸਿੰਘ ਢੀਂਡਸਾ ਨੇ ‘ਆਪ’ ਲੀਡਰਸ਼ਿਪ ‘ਤੇ ਗੈਰ-ਸੰਜੀਦਗੀ ਦੇ ਦੋਸ਼ ਲਾਉਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਕੋਲ ਸੂਬੇ ਦੇ ਵਿਕਾਸ ਲਈ ਕੋਈ ਠੋਸ ਨੀਤੀ ਨਹੀਂ ਹੈ। ਉਨ੍ਹਾਂ ਕਿਹਾ, “ਸਰਕਾਰ ਦਾ ਸਾਰਾ ਜ਼ੋਰ ਸਿਰਫ਼ ਝੂਠੇ ਪ੍ਰਚਾਰ ‘ਤੇ ਲੱਗਿਆ ਹੋਇਆ ਹੈ। ਸੂਬੇ ਦੀ ਆਰਥਿਕ ਮੰਦਹਾਲੀ ਦੇ ਅੰਕੜੇ ਪੇਸ਼ ਕਰਦਿਆਂ ਸਾਬਕਾ ਵਿੱਤ ਮੰਤਰੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਿਰ ਇਸ ਵੇਲੇ ਲਗਭਗ ਪੌਣੇ ਪੰਜ ਲੱਖ ਕਰੋੜ ਰੁਪਏ ਦਾ ਕਰਜ਼ਾ ਖੜ੍ਹਾ ਹੈ। ਇਸ ਮੌਕੇ ਉਨ੍ਹਾਂ ਨਾਲ ਗੁਰਚਰਨ ਸਿੰਘ ਧਾਲੀਵਾਲ,ਚੇਅਰਮੈਨ ਚਮਕੌਰ ਸਿੰਘ ਮੋਰਾਂਵਾਲੀ ਅਤੇ ਠੇਕੇਦਾਰ ਬਲਜਿੰਦਰ ਸਿੰਘ ਕਾਕਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੰਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਸਮਾਂ ਸਾਰਣੀ ‘ਚ ਤਬਦੀਲੀ ਅਗਲੀ ਖ਼ਬਰ 2007 ਨਵੰਬਰ ’ਚ ਜਨਮੇ ਨੌਜਵਾਨਾਂ ਦੀ ਨਵੀਂ ਵੋਟ ਰਜਿਸਟਰੇਸ਼ਨ ‘ਚ ਅੜਿੱਕਾ !
Ad Position 24
No active advertisement