ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਗੁਰਦੁਆਰਾ ਸੰਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਸਮਾਂ ਸਾਰਣੀ ‘ਚ ਤਬਦੀਲੀ

Ad Position 21
No active advertisement
ਅਜੀਤ ਡੈਸਕ 20-06-2026
ਰਾਜਾਸਾਂਸੀ, 19 ਜੂਨ (ਹਰਦੀਪ ਸਿੰਘ ਖੀਵਾ)-ਸੰਤ ਬਾਬਾ ਜਵੰਦ ਸਿੰਘ ਦੀ ਬਰਸੀ ਨੂੰ ਸਮਰਪਿਤ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਘੇਰੇ ਅਧੀਨ ਆਉਂਦੇ ਗੁਰਦੁਆਰਾ ਸੰਤਸਰ ਸਾਹਿਬ ਵਿਖੇ ਧਾਰਮਿਕ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ (ਏਅਰ ਪੋਰਟ ਅਥਾਰਟੀ ਆਫ ਇੰਡੀਆ) ਤੇ ਸੰਗਤਾਂ ਦੇ ਸਹਿਯੋਗ ਨਾਲ 2 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਅੰਮ੍ਰਿਤਸਰ ਹਵਾਈ ਅੱਡੇ ਦੇ ਡਾਇਰੈਕਟਰ ਐੱਨ. ਕੇ. ਸ਼ਰਮਾ ਵਲੋਂ ਸੰਗਤਾਂ ਦੀ ਮੰਗ ਤੇ ਆਮਦ ਨੂੰ ਮੁੱਖ ਰੱਖਦਿਆਂ ਜਾਰੀ ਕੀਤੇ ਗਏ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬ ਦੇ ਕਿਵਾੜ ਖੋਲ੍ਹਣ ਦਾ ਸਮਾਂ ਸਾਰਣੀ ਨਿਯਤ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਕਮੇਟੀ ਸੇਵਾਦਾਰਾਂ ‘ਚ ਰਣਧੀਰ ਸਿੰਘ, ਕੰਵਲਬੀਰ ਸਿੰਘ, ਕੁਲਦੀਪ ਸਿੰਘ, ਭਗਵੰਤ ਸਿੰਘ, ਅੰਗਰੇਜ਼ ਸਿੰਘ,, ਰਕੇਸ਼ ਕੁਮਾਰ, ਇੰਦਰਜੀਤ ਸਿੰਘ, ਹਰਸਿਮਰਤ ਕੌਰ ਤੋਂ ਇਲਾਵਾ ਨਛੱਤਰ ਸਿੰਘ ਭੁੱਲਰ, ਬਾਬਾ ਸਰਬਜੀਤ ਸਿੰਘ ਰਾਜਾਸਾਂਸੀ ਨੇ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆ ਕਿਹਾ ਕਿ ਏਅਰਪੋਰਟ ਡਾਇਰੈਕਟਰ ਵਲੋਂ ਜਾਰੀ ਸਮਾਂ ਸਾਰਣੀ ‘ਚ ਉਨ੍ਹਾਂ ਦੱਸਿਆ ਕਿ 26 ਜੂਨ ਤੋਂ ਲੈ ਕੇ 1 ਜੁਲਾਈ ਤੱਕ ਸਵੇਰ 5.30 ਵਜੇ ਤੋਂ ਦੁਪਹਿਰ 12 ਵਜੇ ਤੱਕ ਤੇ ਸ਼ਾਮ 4 ਵਜੇ ਤੋਂ ਰਾਤ 8:30 ਵਜੇ ਤੱਕ ਗੁਰਦੁਆਰਾ ਸਾਹਿਬ ਦਾ ਰਸਤਾ ਖੋਲ੍ਹਿਆ ਜਾਵੇਗਾ। ਦੁਪਹਿਰ ਸਮੇਂ ਗੁਰਦੁਆਰਾ ਸਾਹਿਬ ਦਾ ਰਸਤਾ ਬੰਦ ਰਹੇਗਾ। ਇਸ ਤੋਂ ਇਲਾਵਾ 2 ਜੁਲਾਈ ਨੂੰ ਸਵੇਰ 5.30 ਤੋਂ ਰਾਤ 8.30 ਵਜੇ ਤੱਕ ਸਾਰਾ ਦਿਨ ਖੁੱਲ੍ਹਾ ਰਹੇਗਾ। ਉਨ੍ਹਾਂ ਕਿਹਾ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਕਿਹਾ ਕਿ ਹਵਾਈ ਅੱਡੇ ਦੀ ਸੁਰੱਖਿਆ ਨੂੰ ਲੈ ਕੇ ਆਪਣੇ ਆਧਾਰ ਕਾਰਡ ਨਾਲ ਲੈ ਕੇ ਆਉਣ। ਗੁਰਦੁਆਰਾ ਸਾਹਿਬ ਦੇ ਅੰਦਰ ਜਾਣ ਸਮੇਂ ਮੋਬਾਈਲ ਫੋਨਾਂ ਦੀ ਸਖ਼ਤ ਮਨਾਹੀ ਕੀਤੀ ਗਈ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਖੇ ਹੋ ਰਹੇ ਸਮਾਗਮ ਵਿਚ ਲੰਗਰ ਲਗਾਉਣ ਸੰਬੰਧੀ ਅਗਾਉਂ ਸੂਚਿਤ ਕਮੇਟੀ ਪ੍ਰਬੰਧਕਾਂ ਨੂੰ ਲਿਖਤੀ ਰੂਪ ‘ਚ ਕਰਨਾ ਹੋਵੇਗਾ ਅਤੇ ਉਨ੍ਹਾਂ ਤੋਂ ਲੋੜੀਂਦੀ ਪ੍ਰਵਾਨਗੀ ਲੈਣੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਨੂੰ ਪੰਜਾਬ ਦਾ ਹਿੱਸਾ ਬਣਾਉਣ ਦਾ ਮੁੱਦਾ ਹੋਇਆ ਬਹੁਤ ਪੁਰਾਣਾ ਰਾਜਪਾਲ ਕਟਾਰੀਆ ਅਗਲੀ ਖ਼ਬਰ ਪੰਜਾਬ ਦੇ ਆਰਥਿਕ ਤੇ ਸਿਆਸੀ ਹਾਲਾਤ ਚਿੰਤਾਜਨਕ- ਪਰਮਿੰਦਰ ਸਿੰਘ ਢੀਂਡਸਾ
Ad Position 24
No active advertisement