02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸ਼ਹੀਦੀ ਦਿਹਾੜਾ ਮਨਾ ਕੇ ਪਾਕਿ ਤੋਂ ਸਿੱਖ ਸ਼ਰਧਾਲੂ ਵਾਪਿਸ ਭਾਰਤ ਪਰਤੇ

Ad Position 21
No active advertisement
ਅਜੀਤ ਡੈਸਕ 20-06-2026
ਅਟਾਰੀ ਸਰਹੱਦ, (ਅੰਮ੍ਰਿਤਸਰ) 19 ਜੂਨ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਲਾਹੌਰ ਪਾਕਿਸਤਾਨ ਵਿਖੇ ਮਨਾਉਣ ਉਪਰੰਤ ਭਾਰਤੀ ਸਿੱਖ ਸ਼ਰਧਾਲੂ ਜਥਾ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਤੇ ਗੁਰਮੀਤ ਸਿੰਘ ਬੂਹ ਦੀ ਅਗਵਾਈ ਵਿਚ ਪਾਕਿਸਤਾਨ ਤੋਂ ਆਪਣੇ ਵਤਨ ਪਰਤ ਆਏ ਹਨ। ਸਿੱਖ ਸ਼ਰਧਾਲੂਆਂ ਦੇ ਵਤਨ ਪਰਤਣ ‘ਤੇ ਐੱਲ. ਪੀ. ਆਈ., ਆਈ. ਸੀ. ਪੀ. ਅਟਾਰੀ ਸਰਹੱਦ, ਭਾਰਤੀ ਕਸਟਮ ਤੇ ਭਾਰਤੀ ਇਮੀਗ੍ਰੇਸ਼ਨ ਵਲੋਂ ਸਿੱਖ ਸ਼ਰਧਾਲੂਆਂ ਲਈ ਗਰਮੀ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼ਰਧਾਲੂਆਂ ਨੇ ਦੱਸਿਆ ਕਿ ਉਨ੍ਹਾਂ ਦੀ 10 ਦਿਨ ਦੀ ਯਾਤਰਾ ਬਹੁਤ ਹੀ ਵਧੀਆ ਤੇ ਸੁਖਾਵੀਂ ਰਹੀ। ਉਨ੍ਹਾਂ ਨੂੰ ਪਾਕਿਸਤਾਨ ਵਿਖੇ ਕਿਸੇ ਕਿਸਮ ਦੀ ਵੀ ਕੋਈ ਪ੍ਰੇਸ਼ਾਨੀ ਨਹੀਂ ਹੋਈ। ਵਤਨ ਪਰਤੇ ਸਿੱਖ ਸ਼ਰਧਾਲੂਆਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਸ਼ਰਧਾਲੂ ਸ਼ਾਮਿਲ ਹਨ। ਜਥੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਭੁਪਿੰਦਰ ਸਿੰਘ ਭਲਵਾਨ ਨੇ ਦੱਸਿਆ ਕਿ 10 ਦਿਨ ਦੀ ਯਾਤਰਾ ਦੌਰਾਨ ਉਨ੍ਹਾਂ ਵਲੋਂ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰੋਗਰਾਮ ਅਨੁਸਾਰ 16 ਜੂਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਤੇ ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੈਲੰਡਰ ਅਨੁਸਾਰ 18 ਜੂਨ ਨੂੰ ਪਾਕਿਸਤਾਨ ਪੁੱਜੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਵੱਡੀ ਪੱਧਰ ‘ਤੇ ਮਨਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਵਲੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ, ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ, ਗੁਰਦੁਆਰਾ ਰੋੜੀ ਸਾਹਿਬ, ਗੁਰਦੁਆਰਾ ਸੱਚਾ ਸੌਦਾ ਸਾਹਿਬ ਐਮਨਾਬਾਦ ਦੇ ਦਰਸ਼ਨ ਦੀਦਾਰੇ ਕੀਤੇ ਗਏ ਹਨ। ਭਾਰਤ ਤੋਂ 10 ਦਿਨ ਪਹਿਲਾਂ 518 ਸਿੱਖ ਸ਼ਰਧਾਲੂ ਪਾਕਿਸਤਾਨ ਗਏ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਬਕਾਏ ਵਸੂਲਣ ਲਈ ਵੈਟ ਅਤੇ ਜੀ.ਐਸ.ਟੀ. ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਹਰਪਾਲ... ਅਗਲੀ ਖ਼ਬਰ ਦੇਬੀ ਮਖਸੂਸਪੁਰੀ ਤੇ ਦ੍ਰਿਸ਼ਟੀ ਤਲਵਾੜ ਦੀ ਫ਼ਿਲਮ ‘40 ਦਿਨ’ ਸਿਨੇਮਾ ਘਰਾਂ ‘ਚ ਰਿਲੀਜ਼
Ad Position 24
No active advertisement