13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸੂਬੇ ਨੂੰ ਜਲ ਖੇਤਰ ’ਚ ਆਤਮ-ਨਿਰਭਰ ਬਣਾਉਣ ਲਈ ‘ਜਲ ਸੰਰਕਸ਼ਿਤ ਹਰਿਆਣਾ’ ਪ੍ਰਾਜੈਕਟ ਪ੍ਰਵਾਨਿਤ- ਨਾਇਬ ਸਿੰਘ ਸੈਣੀ

Ad Position 21
repet_subhas-goyals [Copy P29]
ਅਜੀਤ ਡੈਸਕ 21-06-2026

ਭਵਿੱਖ ’ਚ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਤਿਆਰ ਕਰੋ ਬਿਹਤਰ ਪਰਿਯੋਜਨਾ-ਮੁੱਖ ਮੰਤਰੀ
ਚੰਡੀਗੜ੍ਹ, 20 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿਚ ਵਿਸ਼ਵ ਬੈਂਕ ਵੱਲੋਂ ਹਰਿਆਣਾ ਸੂਬੇ ਨੂੰ ਜਲ ਖੇਤਰ ਵਿਚ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਜਲ ਸੰਰਕਸ਼ਿਤ ਹਰਿਆਣਾ’ ਪ੍ਰਾਜੈਕਟ ਤਹਿਤ 5,714 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਵਿਚੋਂ 4,000 ਕਰੋੜ ਰੁਪਏ ਦਾ ਕਰਜ਼ਾ ਵਿਸ਼ਵ ਬੈਂਕ ਤੋਂ ਮਿਲੇਗਾ। ਇਸ ਪ੍ਰਾਜੈਕਟ ਵਿਚ ਸੂਬੇ ਦੇ 15 ਕਲੱਸਟਰ ਬਣਾਏ ਗਏ ਹਨ ਜਿਨ੍ਹਾਂ ਦਾ ਰਕਬਾ 48.94 ਲੱਖ ਏਕੜ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ‘ਜਲ ਸੰਰਕਸ਼ਿਤ ਹਰਿਆਣਾ’ ਪਰਿਯੋਜਨਾ ਨੂੰ ਲੈ ਕੇ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿਚ ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਪਾਣੀ ਦਾ ਬਾਰੀਕੀ ਨਾਲ ਪ੍ਰਬੰਧ ਕਰਨ ਦੀ ਬਿਹਤਰ ਯੋਜਨਾ ਬਣਾਓ ਅਤੇ ਉਸ ਨੂੰ ਜ਼ਮੀਨੀ ਪੱਧਰ ’ਤੇ ਅਮਲ ਵਿਚ ਲਿਆਓ ਤਾਂ ਜੋ ਹਰ ਖੇਤ ਨੂੰ ਪਾਣੀ ਮਿਲ ਸਕੇ। ਉਨ੍ਹਾਂ ਕਿਹਾ ਕਿ ਸੋਧੇ ਹੋਏ ਪਾਣੀ ਦੀ ਵੀ ਸਹੀ ਵਰਤੋਂ ਅਤੇ ਪਾਣੀ ਦੀ ਬੱਚਤ ਦੇ ਨਾਲ ਜਲ ਦੀ ਇੱਕ-ਇੱਕ ਬੂੰਦ ਦੀ ਵਰਤੋਂ ਹੀ ਸਰਕਾਰ ਦਾ ਸੰਕਲਪ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਜਲ ਸੰਰਕਸ਼ਿਤ ਹਰਿਆਣਾ’ ਪ੍ਰੋਗਰਾਮ ਇੱਕ ਫਲੈਗਸ਼ਿਪ ਸਘਨ ਵਾਟਰ ਰਿਸੋਰਸ ਮੈਨੇਜਮੈਂਟ ਪ੍ਰੋਗਰਾਮ ਹੈ, ਇਸ ਰਾਹੀਂ ਛੇ ਸਾਲਾਂ ਦੌਰਾਨ ਸਾਲ 2026 ਤੋਂ 2032 ਦੀ ਮਿਆਦ ਵਿਚ ਪੜਾਅਵਾਰ ਕੰਮ ਕੀਤਾ ਜਾਵੇਗਾ। ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਪ੍ਰਧਾਨ ਸਕੱਤਰ ਅਰੁਣ ਗੁਪਤਾ, ਸਿੰਚਾਈ ਵਿਭਾਗ ਦੇ ਪ੍ਰਧਾਨ ਸਕੱਤਰ ਅਨੁਰਾਗ ਅਗਰਵਾਲ, ਮਹਾਨਿਦੇਸ਼ਕ ਰਾਜ ਨਾਰਾਇਣ ਕੌਸ਼ਿਕ, ਪ੍ਰਮੁੱਖ ਇੰਜੀਨੀਅਰ ਬੀਰੇਂਦਰ ਸਿੰਘ, ਵਿਸ਼ਵ ਬੈਂਕ ਤੋਂ ਸੱਤਿਆ ਪ੍ਰਿਆ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 32ਵੀਂ ਬਰਸੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਰਿਵਾਲਵਰ ਤਾਣ ਕੇ ਪਤਨੀ ਤੇ ਲੜਕੇ ਨੂੰ ਕੀਤਾ ਅਗਵਾ-4 ਖ਼ਿਲਾਫ਼ ਕੇਸ ਦਰਜ
Ad Position 24