ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 32ਵੀਂ ਬਰਸੀ ਸ਼ਰਧਾ ਨਾਲ ਮਨਾਈ

Ad Position 21
No active advertisement
ਅਜੀਤ ਡੈਸਕ 21-06-2026

ਤਰਨਾ ਦਲ ਨਿਹੰਗ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ-ਨਿਹੰਗ ਸਿੰਘ ਜਥੇਬੰਦੀਆਂ
ਬਾਬਾ ਬਕਾਲਾ ਸਾਹਿਬ (ਅੰਮਿ੍ਤਸਰ), 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 32ਵੀਂ ਬਰਸੀ ਮਿਸਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਮਨਾਈ ਗਈ । ਸਵੇਰੇ ਪਾਠ ਦੇ ਭੋਗ ਪਾਏ ਗਏ, ਉਪ੍ਰੰਤ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ, ਜਿਸ ਵਿਚ ਉੱਘੇ ਰਾਗੀ ਢਾਡੀ ਅਤੇ ਕਵੀਸ਼ਰਾਂ ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ ਨੇ ਪੁੱਜ ਕੇ ਦੀਵਾਨ ਹਾਲ ਵਿਖੇ ਸੰਗਤਾਂ ਨੂੰ ਸੰਬੋਧਿਨ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਵਿਚ ਨਿਹੰਗ ਸਿੰਘਾਂ ਦੀਆਂ ਕੁਰਬਾਨੀਆਂ ਦਾ ਸ਼ਾਨਮੱਤਾ ਇਤਿਹਾਸ ਹੈ । ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਵਰਗੇ ਮਹਾਂਪੁਰਖਾਂ ਨੇ ਤਰਨਾ ਦਲ ਰਾਹੀਂ ਸਮੁੱਚੀ ਮਾਨਵਤਾ ਦੀ ਸੇਵਾ ਕੀਤੀ ਹੈ ਅਤੇ ਅੱਜ ਬਾਬਾ ਜੀ ਨੂੰ ਸੱਚੀ ਇਹੀ ਸ਼ਰਧਾਂਜਲੀ ਹੋਵੇਗੀ ਕਿ ਆਪਣੀ ਨੌਜਵਾਨ ਪਨੀਰੀ ਨੂੰ ਨਸ਼ਿਆਂ ਅਤੇ ਪਤਿਤਪੁਣੇ ਤੋਂ ਬਚਾਅ ਕੇ ਗੁਰਬਾਣੀ ਅਤੇ ਗੁਰੂ ਦੇ ਧਾਰਨੀ ਬਣਾਈਏ । ਇਸ ਮੌਕੇ ਸਿੰਘ ਸਾਹਿਬ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਾ: ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਪੰਜ ਪਿਆਰੇ ਸਾਹਿਬਾਨ ਸ੍ਰੀ ਅਕਾਲ ਤਖਤ ਸਾਹਿਬ ਤੋਂ, ਭਾਈ ਮਲਕੀਅਤ ਸਿੰਘ ਹੈੱਡਗ੍ਰੰਥੀ ਅੰਮ੍ਰਿਤਸਰ ਸਾਹਿਬ, ਬਾਬਾ ਬਲਬੀਰ ਸਿੰਘ ਬੁੱਢਾ ਦਲ ਵਾਲਿਆਂ ਦੇ ਸਿੰਘ ਬਾਬਾ ਬਲਦੇਵ ਸਿੰਘ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਨੌਰੰਗ ਸਿੰਘ ਨਵਾਂ ਸ਼ਹਿਰ, ਬਾਬਾ ਕੁਲਦੀਪ ਸਿੰਘ ਝਾੜ ਸਾਹਿਬ ਵਾਲੇ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ ਵਾਲੇ, ਬਾਬਾ ਮਨਜੀਤ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲੇ, ਬਾਬਾ ਅਲੋਕਦੀਪ ਸਿੰਘ ਘੁੰਮਣ ਸੰਪਰਦਾਏ ਬਾਬਾ ਹਜ਼ਾਰਾ ਸਿੰਘ ਘੁੰਮਣਾਂ ਵਾਲੇ, ਬਾਬਾ ਜਗੀਰ ਸਿੰਘ ਭੰਬੋਈ, ਬਾਬਾ ਅਮਰ ਸਿੰਘ ਜੱਬੋਵਾਲ, ਬਾਬਾ ਭੱਰਥ ਸਿੰਘ ਗਊਆਂ ਵਾਲੇ, ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲੇ, ਬਾਬਾ ਨੰਦ ਸਿੰਘ ਮੁੰਡਾ ਪਿੰਡ ਵਾਲੇ, ਮਹੰਤ ਜੈਮਲ ਸਿੰਘ ਗੋਇੰਦਵਾਲ ਸਾਹਿਬ, ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ (ਗੋਇੰਦਵਾਲ ਸਾਹਿਬ), ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਬਲਦੇਵ ਸਿੰਘ ਨਿਰਮਲੇ ਡੇਰਾ ਬਾਬਾ ਨੱਥਾ ਸਿੰਘ ਖਡੂਰ ਸਾਹਿਬ, ਬਾਬਾ ਹਰੀ ਸਿੰਘ ਨਾਨਕਸਰ ਸਾਹਿਬ, ਬਾਬਾ ਇੰਦਰਬੀਰ ਸਿੰਘ, ਬਾਬਾ ਰਘਬੀਰ ਸਿੰਘ ਖਿਆਲਲੇ ਵਾਲੇ, ਬਾਬਾ ਗੁਰਜੀਤ ਸਿੰਘ ਕੁਲੀ ਵਾਲੇ, ਬਾਬਾ ਰਘਬੀਰ ਸਿੰਘ ਸੱਤੋਵਾਲੀ ਵਾਲੇ, ਬਾਬਾ ਰਾਜਪਾਲ ਸਿੰਘ-ਬਾਬਾ ਮਹਾਰਾਜ ਸਿੰਘ ਅੰਮ੍ਰਿਤਸਰ, ਬਾਬਾ ਨੰਦ ਸਿੰਘ ਖਡੂਰ ਸਾਹਿਬ, ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ ਦੇ ਭੁਝੰਗੀ ਇੰਦਰਬੀਰ ਸਿੰਘ, ਗਿਆਨੀ ਵਿਸ਼ਾਲ ਸਿੰਘ ਮੰਜੀ ਸਾਹਿਬ ਵਾਲੇ, ਬਾਬਾ ਸੁਰਜਨ ਸਿੰਘ ਬੁਤਾਲਾ ਵਾਲੇ, ਬਾਬਾ ਰਾਜਾ ਸਿੰਘ ਬੇਰ ਸਾਹਿਬ, ਬਾਬਾ ਘੋਲਾ ਸਿੰਘ ਸਰਹਾਲੀ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਭਾਈ ਸਾਹਿਬਦੀਪ ਸਿੰਘ, ਭਾਈ ਮਨਜੀਤ ਸਿੰਘ ਕਥਾ ਵਾਚਕ, ਜ: ਜਰਨੈਲ ਸਿੰਘ ਚੀਮਾਂਬਾਠ, ਚਰਨ ਸਿੰਘ ਪਹਿਲਵਾਨ, ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਗਿਆਨੀ ਜੋਬਨਜੀਤ ਸਿੰਘ, ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਵਾਲੇ ਸਮੇਤ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀਆਂ ਭਰੀਆਂ । ਆਖਰ ਵਿਚ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਨੇ ਸਮੂਹ ਆਈਆਂ ਜਥੇਬੰਦੀਆਂ ਦੇ ਸਿੰਘਾਂ ਨੂੰ ਸਨਮਾਨਿਤ ਕੀਤਾ । ਸਟੇਜ ਸੰਚਾਲਨ ਦੀ ਸੇਵਾ ਬਾਬਾ ਗੁਰਵਿੰਦਰ ਸਿੰਘ ਨੰਗਲੀ ਨੇ ਨਿਭਾਈ ।

Ad Position 22
No active advertisement
ਪਿਛਲੀ ਖ਼ਬਰ ਵਿਨਿਮਰਪ੍ਰੀਤ ਕੌਰ ਪੋਸਟ ਬੇਸਿਕ ਬੀ.ਐੱਸ.ਸੀ. ਨਰਸਿੰਗ ਦੇ ਨਤੀਜੇ ਵਿਚੋਂ ਸੂਬੇ ’ਚੋਂ ਅੱਵਲ ਅਗਲੀ ਖ਼ਬਰ ਸੂਬੇ ਨੂੰ ਜਲ ਖੇਤਰ ’ਚ ਆਤਮ-ਨਿਰਭਰ ਬਣਾਉਣ ਲਈ ‘ਜਲ ਸੰਰਕਸ਼ਿਤ ਹਰਿਆਣਾ’ ਪ੍ਰਾਜੈਕਟ ਪ੍ਰਵਾਨਿਤ- ਨਾਇਬ ਸਿੰਘ ਸੈਣੀ
Ad Position 24
No active advertisement