13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਵਿਨਿਮਰਪ੍ਰੀਤ ਕੌਰ ਪੋਸਟ ਬੇਸਿਕ ਬੀ.ਐੱਸ.ਸੀ. ਨਰਸਿੰਗ ਦੇ ਨਤੀਜੇ ਵਿਚੋਂ ਸੂਬੇ ’ਚੋਂ ਅੱਵਲ

Ad Position 21
repet_subhas-goyals [Copy P29]
ਅਜੀਤ ਡੈਸਕ 21-06-2026

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)- ਬਾਬਾ ਫਰੀਦ ਯੂਨੀਵਰਸਟੀ ਵਲੋਂ ਪੋਸਟ ਬੇਸਿਕ ਬੀ.ਐਸ.ਸੀ ਨਰਸਿੰਗ ਦੇ ਐਲਾਨੇ ਨਤੀਜੇ ਮੁਤਾਬਿਕ ਮਾਈ ਭਾਗੋ ਕਾਲਜ ਆਫ਼ ਨਰਸਿੰਗ ਤਰਨ ਤਾਰਨ ਦੀ ਵਿਦਿਆਰਥਣ ਪੂਰੇ ਪੰਜਾਬ ਵਿਚੋਂ ਪਹਿਲੇ ਸਥਾਨ ‘ਤੇ ਰਹੀ। ਵਿਨਿਮਰਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 82 ਫੀਸਦੀ ਨੰਬਰ ਅਤੇ ਸਾਰੇ ਛੇ ਵਿਸ਼ਿਆਂ ਵਿਚ ਡਿਸਟਿਕਸ਼ਨ ਪ੍ਰਾਪਤ ਕਰਕੇ ਇਕ ਰਿਕਾਰਡ ਕਾਇਮ ਕੀਤਾ। ਮਾਈ ਭਾਗੋ ਨਰਸਿੰਗ ਕਾਲਜ ਦੇ ਚੇਅਰਮੈਨ ਇੰਦਰਪਾਲ ਸਿੰਘ ਵਾਲੀਆ ਨੇ ਦੱਸਿਆ ਕਿ ਕਾਲਜ ਦਾ ਨਤੀਜਾ 100 ਫੀਸਦੀ ਰਿਹਾ ਅਤੇ ਬਾਕੀ ਸਾਰੀਆਂ ਵਿਦਿਆਰਥਣਾਂ ਪਹਿਲੇ ਦਰਜੇ ਵਿਚ ਪਾਸ ਹੋਈਆਂ। ਦੱਸਣਯੋਗ ਹੈ ਕਿ ਪੋਸਟ ਬੇਸਿਕ ਬੀ.ਐਸ.ਸੀ ਦੂਸਰੇ ਸਾਲ ਦੀ ਵਿਦਿਆਰਥਣ ਕੁਲਬੀਰ ਕੌਰ ਨੇ ਵੀ ਬਾਬਾ ਫਰੀਦ ਯੂਨੀਵਰਸਟੀ ਅਤੇ ਪੂਰੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਸੀ। ਇਸ ਸਾਲ ਬਾਬਾ ਫਰੀਦ ਯੂਨੀਵਰਸਟੀ ਵਲੋਂ ਐਲਾਨੇ ਬੀ.ਐਸ.ਸੀ ਨਰਸਿੰਗ ਆਖਰੀ ਸਾਲ ਦੇ ਨਤੀਜੇ ਮੁਤਾਬਿਕ ਕਾਲਜ ਦੀਆਂ ਛੇ ਵਿਦਿਆਰਥਣਾਂ ਨੇ 10 ਸੀ.ਜੀ.ਪੀ.ਏ ਹਾਸਲ ਕਰਕੇ ਵੱਡਾ ਰਿਕਾਰਡ ਕਾਈਮ ਕੀਤਾ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਫ਼ਤਰਾਂ ਅਤੇ ਵੱਡੇ ਆਗੂਆਂ ਦੇ ਘਰਾਂ ਅੱਗੇ 24 ਨੂੰ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ-ਕਿਸਾਨ ਮਜ਼ਦੂਰ ਮੋਰਚਾ ਅਗਲੀ ਖ਼ਬਰ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 32ਵੀਂ ਬਰਸੀ ਸ਼ਰਧਾ ਨਾਲ ਮਨਾਈ
Ad Position 24