13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਭਾਜਪਾ ਦਫ਼ਤਰਾਂ ਅਤੇ ਵੱਡੇ ਆਗੂਆਂ ਦੇ ਘਰਾਂ ਅੱਗੇ 24 ਨੂੰ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ-ਕਿਸਾਨ ਮਜ਼ਦੂਰ ਮੋਰਚਾ

Ad Position 21
repet_subhas-goyals [Copy P29]
ਅਜੀਤ ਡੈਸਕ 21-06-2026

ਕਿਹਾ, ਵਪਾਰਕ ਸੰਧੀਆਂ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਖ਼ਿਲਾਫ਼ ਹਨ
ਚੰਡੀਗੜ੍ਹ, 20 ਜੂਨ (ਅਜਾਇਬ ਸਿੰਘ ਔਜਲਾ) -ਕਿਸਾਨ ਭਵਨ ਚੰਡੀਗੜ੍ਹ ਵਿਖੇ ਅੱਜ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਚੈਪਟਰ ਦੀ ਅਹਿਮ ਮੀਟਿੰਗ ਹੋਈ, ਜਿਸ ’ਚ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿਚ 24 ਜੂਨ ਨੂੰ ਪੰਜਾਬ ਭਰ ’ਚ ਭਾਜਪਾ ਦੇ ਦਫ਼ਤਰਾਂ ਅਤੇ ਇਸ ਦੇ ਵੱਡੇ ਆਗੂਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਮੋਰਚੇ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਅਜਿਹੀਆਂ ਵਪਾਰਕ ਸੰਧੀਆਂ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਖ਼ਿਲਾਫ਼ ਹਨ, ਜਿਨ੍ਹਾਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਇਹ ਗੱਲ ਅੱਜ ਚੰਡੀਗੜ੍ਹ ਵਿਚ ਕਿਸਾਨ ਭਵਨ ਵਿਖੇ ਕੇ.ਐਮ.ਐਮ ਦੀ ਮੀਟਿੰਗ ਦੌਰਾਨ ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਮੁੱਖ ਆਗੂਆਂ ਵਲੋਂ ਪੱਤਰਕਾਰ ਸੰਮੇਲਨ ਦੌਰਾਨ ਸਾਂਝੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਦਿਲਬਾਗ ਸਿੰਘ ਹਰੀਗੜ੍ਹ ਅਤੇ ਸੁਖਵਿੰਦਰ ਕੌਰ ਆਦਿ ਨੇ ਕਿਹਾ ਕਿ ਜੋ ਦਿੱਲੀ ਵਿਖੇ ਅਮਰੀਕਾ ਤੇ ਭਾਰਤ ਵਪਾਰ ਸਮਝੌਤੇ ਸਬੰਧੀ 23 ਤੇ 24 ਜੂਨ ਨੂੰ ਮੀਟਿੰਗ ਕੀਤੀ ਜਾ ਰਹੀ ਹੈ ਉਸ ਤੋਂ ਇਹ ਸਪਸ਼ਟ ਨਜ਼ਰ ਆਉਣ ਲੱਗਿਆ ਹੈ ਕਿ ਇਸ ਨਾਲ ਕਿਸਾਨੀ ਖੇਤੀ ਦੇ ਨਾਲ ਨਾਲ ਪਸ਼ੂ ਪਾਲਣ ਦੇ ਕਿੱਤੇ ਨੂੰ ਵੀ ਵੱਡੀ ਢਾਹ ਲੱਗਣ ਜਾ ਰਹੀ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵਲੋ 25 ਜੂਨ ਨੂੰ ਕਿਸਾਨ ਭਵਨ ਵਿਚ ਇਕ ਇਕੱਠ ਸੱਦਿਆ ਗਿਆ ਹੈ ਉਸ ਵਿਚ ਕੇ.ਐਮ.ਐਮ ਦੀ ਪੰਜ ਮੈਂਬਰੀ ਟੀਮ ਸ਼ਮੂਲੀਅਤ ਕਰੇਗੀ। ਲੁਧਿਆਣਾ ਵਿਖੇ 27 ਜੂਨ ਨੂੰ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।ਇਕੱਤਰਤਾ ਵਿਚ ਹਰਵਿੰਦਰ ਸਿੰਘ ਮਸਾਣੀਆਂ, ਅੰਗਰੇਜ਼ ਸਿੰਘ ਰੰਧਾਵਾ, ਗੁਰਵਿੰਦਰ ਸਿੰਘ , ਅਮਰਜੀਤ ਸਿੰਘ ਮੋਹੜੀ, ਗੁਰਅਮਨੀਤ ਸਿੰਘ ਮਾਂਗਟ, ਦਿਲਬਾਗ਼ ਸਿੰਘ ਗਿੱਲ, ਬਲਕਾਰ ਸਿੰਘ ਬੈਂਸ ਅਤੇ ਜੰਗ ਸਿੰਘ ਭਟੇੜੀ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਵਲੋਂ ਐਸ. ਓ. ਆਈ. ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਅਗਲੀ ਖ਼ਬਰ ਵਿਨਿਮਰਪ੍ਰੀਤ ਕੌਰ ਪੋਸਟ ਬੇਸਿਕ ਬੀ.ਐੱਸ.ਸੀ. ਨਰਸਿੰਗ ਦੇ ਨਤੀਜੇ ਵਿਚੋਂ ਸੂਬੇ ’ਚੋਂ ਅੱਵਲ
Ad Position 24