13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਕੇਂਦਰ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਤੇ ਸਿੱਖਿਆਵਾਂ ਨੂੰ ਦੇਸ਼ ਭਰ ’ਚ ਪ੍ਰਚਾਰਨ ਲਈ ਪ੍ਰਾਜੈਕਟ ਸੀ.ਸੀ.ਆਰ.ਟੀ. ਨੂੰ ਦਿੱਤਾ

Ad Position 21
repet_subhas-goyals [Copy P29]
ਅਜੀਤ ਡੈਸਕ 21-06-2026

ਦੇਸ਼ ਭਰ ਦੇ ਸਕੂਲਾਂ ’ਚ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਜਾਗਰੂਕ
ਨੂਰਪੁਰ ਬੇਦੀ (ਰੂਪਨਗਰ), 20 ਜੂਨ (ਹਰਦੀਪ ਸਿੰਘ ਢੀਂਡਸਾ)-ਭਾਰਤ ਸਰਕਾਰ ਦੇ ਸਭਿਆਚਾਰਕ ਮੰਤਰਾਲੇ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਦਿਆਂ ਉਨ੍ਹਾਂ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਦੇਸ਼ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵਿਸ਼ੇਸ਼ ਪ੍ਰੋਜੈਕਟ ਸੈਂਟਰ ਫ਼ਾਰ ਕਲਚਰਲ ਰਿਸੋਰਸ ਐਂਡ ਟਰੇਨਿੰਗ (ਸੀ. ਸੀ. ਆਰ. ਟੀ.) ਨਵੀਂ ਦਿੱਲੀ ਨੂੰ ਸੌਂਪਿਆ ਗਿਆ ਹੈ। ਸੀ.ਸੀ.ਆਰ.ਟੀ. ਦੇ ਡਿਪਟੀ ਡਾਇਰੈਕਟਰ ਰਾਹੁਲ ਕੁਮਾਰ ਨੇ ਦੱਸਿਆ ਕਿ ਇਹ ਸੰਸਥਾ ਆਪਣੇ ਖੇਤਰੀ ਕੇਂਦਰਾਂ, ਸਿਖਲਾਈ ਪ੍ਰਾਪਤ ਜ਼ਿਲ੍ਹਾ ਰਿਸੋਰਸ ਪਰਸਨਾਂ (ਡੀ.ਆਰ.ਪੀਜ਼) ਅਤੇ ਹੋਰ ਸਹਿਯੋਗੀ ਸੰਸਥਾਵਾਂ ਦੇ ਸਹਿਯੋਗ ਨਾਲ ਦੇਸ਼ ਦੇ ਹਰੇਕ ਰਾਜ ਵਿਚ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਬਲੀਦਾਨ ਅਤੇ ਮਨੁੱਖਤਾ ਨੂੰ ਸਮਰਪਿਤ ਸਿੱਖਿਆਵਾਂ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ਾਲ ਪੱਧਰ ‘ਤੇ ਪ੍ਰੋਗਰਾਮ ਚਲਾਏਗੀ। ਇਸ ਪ੍ਰਾਜੈਕਟ ਨੂੰ ਅਮਲੀ ਰੂਪ ਦੇਣ ਲਈ 24 ਤੋਂ 26 ਜੂਨ ਤੱਕ ਸੀ.ਸੀ.ਆਰ.ਟੀ. ਦੇ ਮੁੱਖ ਦਫ਼ਤਰ ਨਵੀਂ ਦਿੱਲੀ ਵਿਖੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਡੀ.ਆਰ.ਪੀ. ਅਧਿਆਪਕਾਂ ਦੀ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ ਜਾ ਰਹੀ ਹੈ। ਰਾਹੁਲ ਕੁਮਾਰ ਨੇ ਦੱਸਿਆ ਕਿ ਇਸ ਵਰਕਸ਼ਾਪ ਤੋਂ ਬਾਅਦ ਹਰੇਕ ਡੀ.ਆਰ.ਪੀ ਆਪਣੇ ਆਪਣੇ ਜ਼ਿਲ੍ਹੇ ਦੇ ਪੰਜ-ਪੰਜ ਸਰਕਾਰੀ ਅਤੇ ਏਡਿਡ ਸਕੂਲਾਂ ਵਿਚ ਦੋ ਰੋਜ਼ਾ ਵਰਕਸ਼ਾਪਾਂ ਦਾ ਆਯੋਜਨ ਕਰੇਗਾ, ਜਿਸ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ, ਸਹਿਣਸ਼ੀਲਤਾ, ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨਾਲ ਜੋੜਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ੀ ਵੀ ਆ ਰਹੇ ਹਨ ਸਟਿੱਚਲੈੱਸ ਐਂਡੋਸਕੋਪਿਕ ਸਪਾਈਨ ਸਰਜਰੀ ਲਈ-ਡਾ. ਤ੍ਰਿਵੇਦੀ ਅਗਲੀ ਖ਼ਬਰ ਮੁਅੱਤਲ ਡੀ.ਆਈ.ਜੀ. ਐਚ.ਐੱਸ. ਭੁੱਲਰ ਵਲੋਂ ਮੁੜ ਹਾਈ ਕੋਰਟ ਤੋਂ ਨਿਯਮਿਤ ਜ਼ਮਾਨਤ ਦੀ ਮੰਗ
Ad Position 24