ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਮੁੱਖ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦਾ ਰਸਤਾ ਛੱਡਣ-ਫੈਡਰੇਸ਼ਨ ਗਰੇਵਾਲ

Ad Position 21
No active advertisement
ਅਜੀਤ ਡੈਸਕ 21-06-2026

ਵਿਧਾਇਕਾਂ ਤੇ ਮੰਤਰੀਆਂ ਨੂੰ ਜਥੇਦਾਰ ਦੇ ਹੁਕਮਾਂ ਦੀ ਪਾਲਨ ਕਰਨ ਸੰਬੰਧੀ ਲਿਖਿਆ ਪੱਤਰ
ਜਲੰਧਰ, 20 ਜੂਨ (ਜਸਪਾਲ ਸਿੰਘ)-ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਇਕ ਵਾਇਰਲ ਵੀਡੀਓ ਦੇ ਮਾਮਲੇ ’ਚ ਸੁਣਾਏ ਗਏ ਆਦੇਸ਼ਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਪਣਾਏ ਗਏ ਵਤੀਰੇ ਦੀ ਆਲੋਚਨਾ ਕਰਿਦਆਂ ਕਿਹਾ ਕਿ ਮੁੱਖ ਮੰਤਰੀ ਨੂੰ ਸੱਚੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਨਾਲ ਟਕਰਾਅ ਦਾ ਰਸਤਾ ਛੱਡ ਕੇ ਫਸੀਲ ਤੋਂ ਹੋਏ ਆਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ । ਉਨ੍ਹਾਂ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਿਸ ਵਿਅਕਤੀ ਨੇ ਵੀ ਅੱਜ ਤੱਕ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਲਾਇਆ ਹੈ, ਉਸ ਦਾ ਹਸ਼ਰ ਬਹੁਤ ਮਾੜਾ ਹੋਇਆ ਹੈ। ਗਰੇਵਾਲ ਨੇ ਕਿਹਾ ਕਿ ਗਲਤੀ ਕਿਸੇ ਤੋਂ ਵੀ ਹੋ ਸਕਦੀ ਹੈ ਤੇ ਗਲਤੀ ਨੂੰ ਸੁਧਾਰਿਆ ਜਾ ਸਕਦਾ ਹੈ ਪਰ ਜਿਸ ਤਰ੍ਹਾਂ ਮੁੱਖ ਮੰਤਰੀ ਟਕਰਾਅ ਦੇ ਰਾਹ ’ਤੇ ਚੱਲ ਰਹੇ ਹਨ, ਉਹ ਮੰਦਭਾਗਾ ਹੈ। ਫੈਡਰੇਸ਼ਨ ਗਰੇਵਾਲ ਵਲੋਂ ਵਿਧਾਇਕਾਂ ਅਤੇ ਮੰਤਰੀਆਂ ਨੂੰ ਇਕ ਪੱਤਰ ਲਿਖ ਕੇ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ ਪੇਸ਼ ਹੋਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਸਭ ਦੇ ਬਾਵਜੂਦ ਮੰਤਰੀ ਤੇ ਵਿਧਾਇਕ ਚਾਹੇ ਉਹ ਸਰਕਾਰ ਜਾਂ ਵਿਰੋਧੀ ਧਿਰ ਨਾਲ ਸੰਬੰਧਿਤ ਹੋਣ ਸ੍ਰੀ ਅਕਾਲ ਤਖਤ ਦੇ ਸਨਮੁੱਖ ਪੇਸ਼ ਨਹੀਂ ਹੁੰਦੇ ਤਾਂ ਅਜਿਹੀ ਸਰਕਾਰ ਨੂੰ ਸੱਤਾ ’ਚ ਬਣੇ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ ਹੈ। ਇਸ ਮੌਕੇ ਭਾਈ ਗਰੇਵਾਲ ਨੇ ਬੇਅਦਬੀ ਸੰਬੰਧੀ ਬਣਾਏ ਨਵੇਂ ਕਾਨੂੰਨ ਦੀ ਵੀ ਆਲੋਚਨਾ ਕਰਦਿਅਆਂ ਇਸ ’ਚ ਸਿੱਖ ਭਾਵਨਾਵਾਂ ਅਨੁਸਾਰ ਸੋਧ ਕੀਤੇ ਜਾਣ ਦੀ ਮੰਗ ਕੀਤੀ। ਇਸ ਮੌਕੇ ਗੁਰਬਖਸ਼ ਸਿੰਘ ਖਾਲਸਾ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਸੁਖਮਿੰਦਰ ਸਿੰਘ ਰਾਜਪਾਲ, ਜਗਰਾਜ ਸਿੰਘ ਵਿਰਕ, ਗੁਰਬਖਸ਼ ਸਿੰਘ ਸੇਖੋਂ, ਡਾ ਕੁਲਵੰਤ ਸਿੰਘ, ਪਰਮਜੀਤ ਸਿੰਘ, ਸੁਖਚੈਨ ਸਿੰਘ, ਹਰਮਿੰਦਰ ਸਿੰਘ ਸਿਆਲ, ਕੁਲਜੀਤ ਸਿੰਘ ਚਾਵਲਾ, ਰੁਪਿੰਦਰ ਸਿੰਘ, ਮਨਦੀਪ ਸਿੰਘ ਖੁਰਦ, ਪ੍ਰਭਜੀਤ ਸਿੰਘ ਕਾਹਲੋ, ਗੁਰਵਿੰਦਰ ਸਿੰਘ, ਪਰਮਿੰਦਰ ਸਿੰਘ, ਕਮਲਪ੍ਰੀਤ ਸਿੰਘ ਪੰਪਲੀ ਤੇ ਦਮਨਪ੍ਰੀਤ ਸਿੰਘ ਭਾਟੀਆ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫ਼ੈਸ... ਅਗਲੀ ਖ਼ਬਰ ਅਮਰਇੰਦਰ ਸਿੰਘ ਲਿਬੜਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ’ਚ ਸ਼ਾਮਿਲ
Ad Position 24
No active advertisement