ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਵਲੋਂ 23 ਨੂੰ ਦੇਸ਼ ਵਿਆਪੀ ਵਿਰੋਧ ਦਾ ਐਲਾਨ

Ad Position 21
No active advertisement
ਅਜੀਤ ਡੈਸਕ 21-06-2026

ਚੰਡੀਗੜ੍ਹ, 20 ਜੂਨ (ਅਜਾਇਬ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤ-ਅਮਰੀਕਾ ਪ੍ਰਸਤਾਵਿਤ ਵਪਾਰ ਸਮਝੌਤੇ ’ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਦੇਸ਼ ਦੇ ਕਿਸਾਨਾਂ, ਪਸ਼ੂ ਪਾਲਕਾਂ, ਡੇਅਰੀ ਅਤੇ ਪੋਲਟਰੀ ਉਦਯੋਗ ਲਈ ਵੱਡਾ ਖ਼ਤਰਾ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਪਾਹ, ਲਾਲ ਜਵਾਰ, ਸੋਇਆਬੀਨ ਤੇਲ ਅਤੇ ਸੰਤਰੇ ਦੇ ਰਸ ਵਰਗੀਆਂ ਵਸਤੂਆਂ ਤੋਂ ਆਯਾਤ ਸ਼ੁਲਕ (ਟੈਰਿਫ) ਹਟਾਇਆ ਗਿਆ, ਤਾਂ ਭਾਰਤੀ ਕਿਸਾਨ ਭਾਰੀ ਸਬਸਿਡੀ ਵਾਲੇ ਅਮਰੀਕੀ ਉਤਪਾਦਾਂ ਦਾ ਮੁਕਾਬਲਾ ਨਹੀਂ ਕਰ ਸਕਣਗੇ। ਅਮਰੀਕਾ ਅਤੇ ਵਿਸ਼ਵ ਵਪਾਰ ਸੰਗਠਨ (ਡਬਲਊ.ਟੀ.ਓ.) ਦੇ ਦਬਾਅ ਕਾਰਨ ਜੇਕਰ ਐਮ.ਐਸ.ਪੀ. ’ਤੇ ਸਰਕਾਰੀ ਖ਼ਰੀਦ ਬੰਦ ਹੁੰਦੀ ਹੈ, ਤਾਂ ਪੰਜਾਬ ਅਤੇ ਹਰਿਆਣਾ ਦੇ ਕਣਕ-ਝੋਨਾ ਉਤਪਾਦਕ ਕਿਸਾਨ ਬਰਬਾਦੀ ਦੇ ਕੰਢੇ ਪਹੁੰਚ ਜਾਣਗੇ। 23 ਜੂਨ ਨੂੰ ਦੇਸ਼ ਵਿਆਪੀ ਪ੍ਰਦਰਸ਼ਨ ਦੇ ਐਲਾਨ ਦੀ ਗੱਲ ਕਰਦਿਆਂ ਚੜੂਨੀ ਨੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 23 ਜੂਨ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਹੱਥਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਬੈਨਰ ਲੈ ਕੇ ਸ਼ਾਂਤੀਪੂਰਨ ਤਰੀਕੇ ਨਾਲ ਇਸ ਸਮਝੌਤੇ ਦਾ ਵਿਰੋਧ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਵਿਆਪੀ ਅੰਦੋਲਨ ਦੀ ਸਾਂਝੀ ਰਣਨੀਤੀ ਤਿਆਰ ਕਰਨ ਲਈ 25 ਜੂਨ ਨੂੰ ਕਿਸਾਨ ਭਵਨ, ਸੈਕਟਰ-351, ਚੰਡੀਗੜ੍ਹ ਵਿਖੇ ਵੱਖ-ਵੱਖ ਜਥੇਬੰਦੀਆਂ ਦੀ ਅਹਿਮ ਬੈਠਕ ਬੁਲਾਈ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਮੁਜ਼ੱਫਰਨਗਰ ਕਤਲ ਕੇਸ ’ਚ ਫਾਸਟ-ਟਰੈਕ ਅਦਾਲਤ ਨੇ ਦੋ ਵਿਅਕਤੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਅਗਲੀ ਖ਼ਬਰ ਵਾਲੀਵਾਲ ਖਿਡਾਰੀ ਜਸਕਰਨ ਸਿੰਘ ਨੂੰ ਕੌਮੀ ਸਿਖਲਾਈ ਕੈਂਪ ਤੋਂ ਬਾਹਰ ਕੱਢਿਆ
Ad Position 24
No active advertisement