15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਨੌਜਵਾਨਾਂ ਨਾਲ ਕੁੱਟਮਾਰ ਕਰਨਾ ਮੰਦਭਾਗਾ-ਇਯਾਲੀ

Ad Position 21
repet_subhas-goyals [Copy P29]
ਅਜੀਤ ਡੈਸਕ 21-06-2026

ਕਿਹਾ, ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਜਲਦ ਕੀਤੀ ਜਾਵੇਗੀ ਮੁਲਾਕਾਤ
ਐੱਸ. ਏ. ਐੱਸ. ਨਗਰ, 20 ਜੂਨ (ਪ੍ਰੋ. ਅਵਤਾਰ ਸਿੰਘ)-ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾ ਰਹੇ ਨਿਹੰਗ ਸਿੰਘ ਜਥੇਬੰਦੀਆਂ ਦੇ ਨੌਜਵਾਨਾਂ ਨਾਲ ਉੱਤਰਾਖੰਡ ਵਿਖੇ ਕੁਝ ਸਥਾਨਕ ਲੋਕਾਂ ਵਲੋਂ ਕੀਤੀ ਗਈ ਕੁੱਟਮਾਰ ਅਤੇ ਬਦਸਲੂਕੀ ਦੀ ਘਟਨਾ ਮੰਦਭਾਗੀ ਅਤੇ ਨਿੰਦਣਯੋਗ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਪਿੰਡ ਸੋਹਾਣਾ (ਮੁਹਾਲੀ) ਵਿਖੇ ਨਿਹੰਗ ਸਿੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ। ਇਯਾਲੀ ਨੇ ਕਿਹਾ ਕਿ ਇਸ ਘਟਨਾ ਨੇ ਸਮੂਹ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਔਖੀ ਘੜੀ ‘ਚ ਆਪਣੇ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਦੇ ਤੁਰੰਤ ਅਤੇ ਨਿਰਪੱਖ ਨਿਪਟਾਰੇ ਲਈ ਉਨ੍ਹਾਂ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨਿਕ ਅਤੇ ਕਾਨੂੰਨੀ ਪੱਧਰ ‘ਤੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਘਟਨਾ ਦੀ ਪੂਰੀ ਸਚਾਈ ਸਾਹਮਣੇ ਆ ਸਕੇ ਤੇ ਪੀੜਤ ਨੌਜਵਾਨਾਂ ਨੂੰ ਇਨਸਾਫ਼ ਮਿਲ ਸਕੇ।

Ad Position 22
No active advertisement
ਪਿਛਲੀ ਖ਼ਬਰ ਉਤਰਾਖੰਡ ’ਚ ਪੁਲਿਸ ਦੀ ਇਕ ਪਾਸੜ ਕਾਰਵਾਈ ਅਸਹਿਣਯੋਗ-ਜਥੇਦਾਰ 96 ਕਰੋੜੀ ਅਗਲੀ ਖ਼ਬਰ ਮੁੱਖ ਮੰਤਰੀ ਨੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ
Ad Position 24