15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਉਤਰਾਖੰਡ ’ਚ ਪੁਲਿਸ ਦੀ ਇਕ ਪਾਸੜ ਕਾਰਵਾਈ ਅਸਹਿਣਯੋਗ-ਜਥੇਦਾਰ 96 ਕਰੋੜੀ

Ad Position 21
repet_subhas-goyals [Copy P29]
ਅਜੀਤ ਡੈਸਕ 21-06-2026

ਅੰਮ੍ਰਿਤਸਰ, 20 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਨਿਹੰਗ ਸਿੰਘਾਂ ਨਾਲ ਸਥਾਨਕ ਲੋਕਾਂ ਵਲੋਂ ਝਗੜਾ ਕਰਨ ਤੋਂ ਬਾਅਦ ਪੁਲਿਸ ਵਲੋਂ ਨਿਹੰਗ ਸਿੰਘਾਂ ਵਿਰੁੱਧ ਕੀਤੀ ਗਈ ਇਕਪਾਸੜ ਕਾਰਵਾਈ ‘ਤੇ ਚਿੰਤਾ ਪ੍ਰਗਟ ਕਰਦਿਆਂ ਇਸ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਸਥਾਨਕ ਛਾਉਣੀ ਨਿਹੰਗ ਸਿੰਘਾਂ ਤੋਂ ਜਾਰੀ ਬਿਆਨ ਅਨੁਸਾਰ ਜਥੇਦਾਰ 96 ਕਰੋੜੀ ਨੇ ਕਿਹਾ ਕਿ ਨਿਹੰਗ ਸਿੰਘਾਂ ਵਲੋਂ ਦੁਮਾਲਾ ਸਜਾਉਣਾ ਅਤੇ ਸ਼ਸਤਰ ਧਾਰਨ ਕਰਨਾ ਸਿੱਖ ਪਰੰਪਰਾ ਅਤੇ ਮਰਿਆਦਾ ਦਾ ਅਟੁੱਟ ਅੰਗ ਹੈ, ਜੋ ਗੁਰੂ ਸਾਹਿਬਾਨ ਦੇ ਸਮੇਂ ਤੋਂ ਚੱਲਿਆ ਆ ਰਿਹਾ ਹੈ। ਜਥੇਦਾਰ 96 ਕਰੋੜੀ ਨੇ ਦਾਅਵਾ ਕੀਤਾ ਕਿ ਕਰਨ ਪ੍ਰਯਾਗ ਦੀ ਘਟਨਾ ਦੌਰਾਨ ਪਹਿਲਾਂ ਕੁਝ ਸਥਾਨਕ ਅਨਸਰਾਂ ਵੱਲੋਂ ਨਿਹੰਗ ਸਿੰਘਾਂ ‘ਤੇ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਨਿਹੰਗ ਸਿੰਘਾਂ ਨੇ ਸਵੈ-ਰੱਖਿਆ ਲਈ ਸ਼ਸਤਰਾਂ ਦੀ ਵਰਤੋਂ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਿਹੰਗ ਸਿੰਘਾਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ, ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਬ੍ਰਿਕਸ ਦੇ ਉੱਚ ਸੁਰੱਖਿਆ ਅਧਿਕਾਰੀ ਦਿੱਲੀ ਵਿਖੇ ਮੁੱਖ ਮੀਟਿੰਗ ’ਚ ਹੋਣਗੇ ਸ਼ਾਮਿਲ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਨੌਜਵਾਨਾਂ ਨਾਲ ਕੁੱਟਮਾਰ ਕਰਨਾ ਮੰਦਭਾਗਾ-ਇਯਾਲੀ
Ad Position 24