ਕਪੂਰਥਲਾ, 21 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਖਾਨਗਾਹ ਵਿਖੇ ਇਕ 16 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਹੋਣ ਕਾਰਨ ਮੌਤ ਹੋ ਗਈ| ਇਸ ਸਬੰਧੀ ਥਾਣਾ ਕੋਤਵਾਲੀ ਦੇ ਏ.ਐਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਪਿੰਡ ਖਾਨਗਾਹ ਤੋਂ ਇਕ ਪਰਿਵਾਰ ਨੇ ਉਨ੍ਹਾਂ ਨੂੰ ਫੋਨ ‘ਤੇ ਸੂਚਿਤ ਕੀਤਾ ਕਿ ਉਨ੍ਹਾਂ ਦਾ ਲੜਕਾ ਨਸ਼ੇ ਦੀ ਓਵਰਡੋਸ਼ ਕਾਰਨ ਬੇਹੋਸ਼ ਹੋ ਗਿਆ ਹੈ | ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਨੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਸੀ| ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਪਹਿਚਾਣ ਅਰਸ਼ਦੀਪ ਸਿੰਘ ਪੁੱਤਰ ਅਮਲਦੀਪ ਸਿੰਘ ਵਾਸੀ ਖਾਨਗਾਹ ਵਜੋਂ ਹੋਈ ਹੈ ਅਤੇ ਮਿ੍ਤਕ ਨੌਜਵਾਨ ਦੇ ਦਾਦਾ ਗੁਰਮੇਲ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਬੀ.ਐਨ.ਐਸ. 194 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
ਅਜੀਤ ਡੈਸਕ
22-06-2026