21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

‘ਆਪ’ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

Ad Position 21
No active advertisement
ਅਜੀਤ ਡੈਸਕ 22-06-2026

ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ): ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਮੁਹਿੰਮ ਦੀ ਡੂੰਘਾਈ ਨਾਲ ਜਾਂਚ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਪਾਰਟੀ ਨੇ ਕਿਹਾ ਕਿ 1,100 ਤੋਂ ਵੱਧ ਫਰੇਮਾਂ ਦੀ ਫੋਰੈਂਸਿਕ ਜਾਂਚ ਨੇ ਪੂਰੀ ਤਰ੍ਹਾਂ ਸਾਬਤ ਕਰ ਦਿੱਤਾ ਹੈ ਕਿ ਵੀਡੀਓ ਵਿਚ ਦਿਖਾਈ ਦੇਣ ਵਾਲਾ ਵਿਅਕਤੀ ਮੁੱਖ ਮੰਤਰੀ ਨਹੀਂ ਹੈ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਹੁਣ ਸਾਰਾ ਧਿਆਨ ਵੀਡੀਓ ਵਿਚ ਨਜ਼ਰ ਆਉਣ ਵਾਲੇ ਅਦਾਕਾਰ, ਇਸ ਨੂੰ ਬਣਾਉਣ ਅਤੇ ਨਿਰਦੇਸ਼ਿਤ ਕਰਨ ਵਾਲਿਆਂ ਅਤੇ ਇਸ ਸੋਚੀ-ਸਮਝੀ ਸਾਜ਼ਿਸ਼ ਲਈ ਪੈਸਾ ਲਗਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਵੱਲ ਹੋਣਾ ਚਾਹੀਦਾ ਹੈ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਨੇ ਜਥੇਦਾਰ ਸਾਹਿਬ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕਰਨ ਤੇ ਇਹ ਜਵਾਬ ਮੰਗਣ ਦੀ ਵੀ ਅਪੀਲ ਕੀਤੀ ਕਿ ਦੂਜਿਆਂ ਤੋਂ ਪਹਿਲਾਂ ਉਨ੍ਹਾਂ ਕੋਲ ਇਸ ਵੀਡੀਓ ਬਾਰੇ ਜਾਣਕਾਰੀ ਕਿਵੇਂ ਮੌਜੂਦ ਸੀ। ਉਨ੍ਹਾਂ ਇਹ ਵੀ ਨੋਟ ਕੀਤਾ ਕਿ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਹਿਲਾਂ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ ਲੋੜੀਂਦੇ ਸਬੂਤ ਸੌਂਪ ਚੁੱਕੇ ਹਨ ਤੇ ਇਸ ਪੂਰੇ ਮਾਮਲੇ ਦੀ ਵਿਆਪਕ ਜਾਂਚ ਦੀ ਮੰਗ ਕਰ ਚੁੱਕੇ ਹਨ । ਇੱਕ ਬਿਆਨ ਵਿਚ ‘ਆਪ’ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਕਹਿ ਰਹੇ ਹਨ ਕਿ ਇਹ ਵੀਡੀਓ ਅਸਲੀ ਨਹੀਂ ਹੈ ਅਤੇ ਇੱਕ ਵਿਸਤ੍ਰਿਤ ਫੋਰੈਂਸਿਕ ਜਾਂਚ ਨੇ ਪਹਿਲਾਂ ਹੀ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ 24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ 2026-ਡਾ. ਰਵਜੋਤ ਸਿੰਘ ਅਗਲੀ ਖ਼ਬਰ ਮੌਸਮ ਮੁਤਾਬਕ ਤੈਅ ਹੋਵੇਗੀ ਸ਼ਾਹ ਮਾਰਗਾਂ ਦੀ ਰਫ਼ਤਾਰ, ਨਵੀਂ ਤਕਨੀਕ ਨਾਲ ਸੜਕ ਹਾਦਸੇ ਘਟਾਉਣ ਦੀ ਤਿਆਰੀ
Ad Position 24