21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸੀਨੀਅਰ ਭਾਜਪਾ ਨੇਤਾ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

Ad Position 21
No active advertisement
ਅਜੀਤ ਡੈਸਕ 22-06-2026

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ 2022 ਵਿਚ ਭਾਜਪਾ ਵਲੋਂ ਵਿਧਾਨ ਸਭਾ ਚੋਣ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅਸਤੀਫ਼ੇ ਵਿਚ ਲਿਖਿਆ ਹੈ ਕਿ ਉਹ ਅੱਜ ਦੇ ਹਾਲਾਤ ਨੂੰ ਮੁੱਖ ਰੱਖਦਿਆਂ ਪੰਜਾਬ ਅਤੇ ਸਿੱਖ ਕੌਮ ਦੇ ਹਿੱਤਾਂ ਨੂੰ ਦੇਖਦਿਆਂ ਹੋਇਆ ਭਾਰਤੀ ਜਨਤਾ ਪਾਰਟੀ ਨਾਲ ਹੋਰ ਲੰਮਾ ਸਮਾਂ ਕੰਮ ਕਰਨ ਤੋਂ ਅਸਮਰਥ ਹਨ । ਇਸ ਲਈ ਉਹ ਤੁਰੰਤ ਪ੍ਰਭਾਵ ਨਾਲ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੰਦੇ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਭੱਟੀ ਪੰਜਾਬ ਦੇ ਉਨ੍ਹਾਂ ਪ੍ਰਮੁੱਖ ਨੇਤਾਵਾਂ ਵਿਚ ਹਨ ਜਿਨ੍ਹਾਂ ਨੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਪੰਜਾਬ ਪੀਪਲਜ਼ ਪਾਰਟੀ ਬਣਾਈ ਸੀ। ਭਾਵੇਂ ਅਜੇ ਗੁਰਪ੍ਰੀਤ ਭੱਟੀ ਨੇ ਇਹ ਨਹੀਂ ਦੱਸਿਆ ਕਿ ਉਨ੍ਹਾਂ ਦਾ ਅਗਲਾ ਕਦਮ ਕੀ ਹੋਵੇਗਾ। ਪਰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਬੀਤੇ ਕੱਲ੍ਹ ਅਕਾਲੀ ਦਲ ਵਾਰਿਸ ਪੰਜਾਬ ਦੇ ਐਕਟਿੰਗ ਪ੍ਰਧਾਨ ਬਾਬਾ ਤਰਸੇਮ ਸਿੰਘ, ਸੀਨੀਅਰ ਨੇਤਾ ਮਨਪ੍ਰੀਤ ਸਿੰਘ ਇਯਾਲੀ ਤੇ ਕਈ ਹੋਰ ਨੇਤਾ ਵੀ ਗੁਰਪ੍ਰੀਤ ਸਿੰਘ ਭੱਟੀ ਨਾਲ ਮੀਟਿੰਗ ਕਰ ਚੁੱਕੇ ਹਨ। ਜਾਣਕਾਰੀ ਮਿਲੀ ਹੈ ਕਿ 24 ਜੂਨ ਨੂੰ ਖੰਨਾ ਵਿਖੇ ਇਕ ਵੱਡੀ ਮੀਟਿੰਗ ਵਿਚ ਬਾਬਾ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ ਅਤੇ ਐਮ. ਪੀ. ਸਰਬਜੀਤ ਸਿੰਘ ਦੀ ਹਾਜਰੀ ਵਿਚ ਭੱਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਜਾਅਲੀ ਏ.ਆਈ.ਸੀ. ਸੀ. ਪੱਤਰ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਰੰਧਾਵਾ ਵਲੋਂ ਕਾਰਵਾਈ ਦੀ ਮੰਗ ਅਗਲੀ ਖ਼ਬਰ 24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ 2026-ਡਾ. ਰਵਜੋਤ ਸਿੰਘ
Ad Position 24