21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਭਾਰਤੀ ਸਰਹੱਦ ਤੋਂ ਬੀ. ਐੱਸ. ਐੱਫ. ਵਲੋਂ 162 ਕਰੋੜ ਦੀ 27 ਕਿੱਲੋ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 22-06-2026

ਅਟਾਰੀ ਸਰਹੱਦ, ਅੰਮ੍ਰਿਤਸਰ 21 ਜੂਨ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਪਾਕਿਸਤਾਨ ਲਈ ਨਸ਼ਾ ਤਸਕਰਾਂ ਵਲੋਂ ਭਾਰਤ ਅੰਦਰ ਲਗਾਤਾਰ ਦਿਨ ਸਮੇਂ ਭੇਜੀ ਜਾ ਰਹੀ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਨਾਕਾਮ ਕਰਨ ਲਈ ਭਾਰਤੀ ਸਰਹੱਦ ’ਤੇ 24 ਘੰਟੇ ਡਿਊਟੀ ਨਿਭਾਅ ਰਹੇ ਬੀ. ਐੱਸ. ਐੱਫ. ਦੇ ਜਵਾਨ ਪਾਕਿਸਤਾਨ ਦੀਆਂ ਨਾਕਾਮ ਕੋਸ਼ਿਸ਼ਾਂ ਨੂੰ ਖਤਮ ਕਰ ਰਹੇ ਹਨ। ਜਿਸ ਦੇ ਤਹਿਤ ਅੱਜ ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ 162 ਕਰੋੜ ਦੀ 27 ਕਿਲੋ ਹੈਰੋਇਨ ਬਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਪੁਲਿਸ ਨੇ ਥਾਣਾ ਘਰਿੰਡਾ ਖੇਤਰ ਸਰਹੱਦੀ ਪਿੰਡ ਪੁੱਲ ਮੋਰਾਂ ਵਿਚ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਤਿੰਨ ਪੈਕਟਾਂ ਵਿਚੋਂ 27 ਕਿੱਲੋ ਹੈਰੋਇਨ ਬਰਾਮਦ ਕੀਤੇ ਜਾਣ ਨਾਲ ਪਾਕਿਸਤਾਨ ਦੇ ਇਰਾਦਿਆਂ ਨੂੰ ਅਸਫਲ ਕੀਤਾ ਗਿਆ ਹੈ। ਸੁਰੱਖਿਆ ਬਲਾਂ ਨੇ ਅੰਮ੍ਰਿਤਸਰ ਦੇ ਘਰਿੰਡਾ ਖੇਤਰ ਅਧੀਨ ਬੀ. ਓ. ਪੀ. ਪੁੱਲ ਮੋਰਾਂ ਨੇੜਲੇ ਖੇਤਾਂ ਵਿਚੋਂ 27 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਮਾਮਲੇ ਦੀ ਜਾਂਚ ਜਾਰੀ ਹੈ ਤੇ ਇਸ ਤਸਕਰੀ ਰੈਕੇਟ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਬੀ. ਐੱਸ. ਐੱਫ. ਅਤੇ ਪੰਜਾਬ ਪੁਲਿਸ ਨੇ ਕਿਹਾ ਕਿ ਸਰਹੱਦ ਪਾਰੋਂ ਹੋਣ ਵਾਲੀ ਹਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਬਣਾਇਆ ਜਾਵੇਗਾ ।

Ad Position 22
No active advertisement
ਪਿਛਲੀ ਖ਼ਬਰ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਵਾਂਗਾ-ਵਿਧਾਇਕ ਢਿੱਲੋਂ ਅਗਲੀ ਖ਼ਬਰ ਜਾਅਲੀ ਏ.ਆਈ.ਸੀ. ਸੀ. ਪੱਤਰ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਰੰਧਾਵਾ ਵਲੋਂ ਕਾਰਵਾਈ ਦੀ ਮੰਗ
Ad Position 24