ਬਰਨਾਲਾ, 21 ਜੂਨ (ਰਾਜ ਪਨੇਸਰ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਮਾਮਲੇ ’ਚ ਜਿੱਥੇ ਸੱਤਾਧਾਰੀ ਮੰਤਰੀਆਂ ਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ ਉੱਥੇ ਕਾਂਗਰਸ ਪਾਰਟੀ ਦੇ ਮੌਜੂਦਾ ਵਿਧਾਇਕਾਂ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਬੁਲਾਇਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕਾਂਗਰਸੀ ਵਿਧਾਇਕਾਂ ਨੂੰ ਮਿਲੀ ਚਿੱਠੀ ਦੀ ਪੁਸ਼ਟੀ ਕਰਦੇ ਹੋਏ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਉਹ ਇੱਕ ਨਿਮਾਣੇ ਸਿੱਖ ਵਾਂਗ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜਥੇਦਾਰ ਸਾਹਿਬ ਦੇ ਸਨਮੁੱਖ ਪੇਸ਼ ਹੋਣਗੇ।
ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਵਾਂਗਾ-ਵਿਧਾਇਕ ਢਿੱਲੋਂ
ਅਜੀਤ ਡੈਸਕ
22-06-2026