21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਗੈਂਗਸਟਰ ਮਾਡਿਊਲ ਨਾਲ ਜੁੜੇ 3 ਮੁਲਜ਼ਮ ਗ੍ਰਿਫ਼ਤਾਰ, 3 ਪਿਸਤੌਲ ਬਰਾਮਦ

Ad Position 21
No active advertisement
ਅਜੀਤ ਡੈਸਕ 22-06-2026

ਗੈਂਗਵਾਰਾਂ ਤੇ ਜਬਰੀ ਵਸੂਲੀ ’ਚ ਸ਼ਾਮਿਲ ਵਿਦੇਸ਼-ਅਧਾਰਿਤ ਗੈਂਗਸਟਰਾਂ ਦੇ ਨਿਰਦੇਸ਼ਾਂ ’ਤੇ ਕਰ ਰਹੇ ਸਨ ਕੰਮ-ਸੁਖਮਿੰਦਰ ਸਿੰਘ ਮਾਨ
ਅੰਮ੍ਰਿਤਸਰ, 21 ਜੂਨ (ਹਰਮਿੰਦਰ ਸਿੰਘ)-ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਜ਼ਰੀਏ ਵਿਦੇਸ਼-ਅਧਾਰਿਤ ਹੈਂਡਲਰਾਂ ਨਾਲ ਸੰਬੰਧਿਤ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁੰਨਾਂ ਨੂੰ ਤਿੰਨ ਆਧੁਨਿਕ ਪਿਸਤੌਲਾਂ (ਵਿਦੇਸ਼ੀ) ਅਤੇ ਗੋਲਾ-ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਵੱਡਾ ਥੇਥਰਕੇ ਦੇ ਵਸਨੀਕ ਅਨਮੋਲ ਸਿੰਘ ਉਰਫ਼ ਮੋਹਲਾ, ਬਟਾਲਾ ਦੇ ਸ਼ਾਹਪੁਰ ਜਾਜਨ ਦੇ ਵਸਨੀਕ ਜਗਰੂਪ ਸਿੰਘ ਉਰਫ਼ ਰੂਪਾ ਅਤੇ ਅੰਮ੍ਰਿਤਸਰ ਦੇ ਗੇਟ ਹਕੀਮਾਂ ਵਿਖੇ ਕਾਵਰੀਆਂ ਵਾਲੀ ਪੁਲੀ ਦੇ ਵਸਨੀਕ ਮੋਹਿਤ ਕੁਮਾਰ ਉਰਫ਼ ਜੋਬਨ ਵਜੋਂ ਹੋਈ ਹੈ। ਇਹ ਸਫ਼ਲਤਾ ਇਕ ਹੋਰ ਮੁਲਜ਼ਮ ਨੂੰ ਪਹਿਲਾਂ 26 ਆਧੁਨਿਕ ਹਥਿਆਰਾਂ, ਜਿਨ੍ਹਾਂ ਵਿਚ ਏਕੇ-47 ਰਾਈਫਲ ਅਤੇ 25 ਪਿਸਤੌਲਾਂ ਸ਼ਾਮਲ ਸਨ, ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਸਮੇਂ ਬਾਅਦ ਹੀ ਸਾਹਮਣੇ ਆਈ ਹੈ। ਏ.ਆਈ. ਜੀ. ਐੱਸ.ਐੱਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼-ਅਧਾਰਿਤ ਗੈਂਗਸਟਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਏ. ਆਈ. ਜੀ. ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਅਧਾਰਤ ਆਪ੍ਰੇਸ਼ਨ ਵਿਚ ਪੁਲਿਸ ਟੀਮਾਂ ਨੇ ਅਨਮੋਲ ਉਰਫ਼ ਮੋਹਲਾ, ਜਗਰੂਪ ਉਰਫ਼ ਰੂਪਾ ਅਤੇ ਮੋਹਿਤ ਉਰਫ਼ ਜੋਬਨ ਨੂੰ ਤਿੰਨ ਵਿਦੇਸ਼ੀ ਤੇ ਆਧੁਨਿਕ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਜਾਂਚ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਮੁਲਜ਼ਮ ਅਨਮੋਲ ਤੇ ਮੋਹਿਤ ਸਤੰਬਰ 2025 ਵਿਚ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਦਰਜ ਕਤਲ ਕੇਸ ਅਤੇ ਜੂਨ 2026 ਵਿਚ ਬਟਾਲਾ ਵਿਖੇ ਦਰਜ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਵੀ ਸ਼ਾਮਿਲ ਸਨ। ਇਸ ਸੰਬੰਧੀ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 111 ਤੇ 61(2) ਤਹਿਤ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਨੰਬਰ 40 ਮਿਤੀ 20.06.2026 ਦਰਜ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਈਥਾਨੋਲ ਉਦਯੋਗ ਦੇ ਵਿਕਸਿਤ ਹੋਣ ਨਾਲ ਮੱਕੀ ਦੀ ਮੰਗ ਵਧਣ ਲੱਗੀ ਅਗਲੀ ਖ਼ਬਰ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਵਾਂਗਾ-ਵਿਧਾਇਕ ਢਿੱਲੋਂ
Ad Position 24