21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਪੰਜਾਬ ਵਿਚ ਈਥਾਨੋਲ ਉਦਯੋਗ ਦੇ ਵਿਕਸਿਤ ਹੋਣ ਨਾਲ ਮੱਕੀ ਦੀ ਮੰਗ ਵਧਣ ਲੱਗੀ

Ad Position 21
No active advertisement
ਅਜੀਤ ਡੈਸਕ 22-06-2026

ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ 17000 ਰੁਪਏ ਪ੍ਰਤੀ ਹੈਕਟੇਅਰ ਦੀ ਰਾਸ਼ੀ
ਸੰਗਰੂਰ, 21 ਜੂਨ (ਧੀਰਜ ਪਸੋਰੀਆ) - ਪੰਜਾਬ ਵਿਚ ਇਥਾਨੋਲ ਉਦਯੋਗ ਵਿਕਸਿਤ ਹੋਣ ਨਾਲ ਸੂਬੇ ਵਿਚ ਮੱਕੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਜਿਸ ਨੂੰ ਲੈ ਕੇ ਖੇਤੀਬਾੜੀ ਵਿਭਾਗ ਸੋਹਣੀ ਰੁੱਤ ਦੀ ਮੱਕੀ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਪੱਬਾਂ ਭਾਰ ਹੋਇਆ ਪਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਨਾਲ ਨਾਲ ਖੇਤੀ ਲਾਗਤ ਨੂੰ ਘਟਾਉਣਾ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਹੈ। ਖੇਤੀਬਾੜੀ ਅਫਸਰ ਡਾ. ਇੰਦਰਜੀਤ ਸਿੰਘ ਭੱਟੀ ਨੇ ਦੱਸਿਆ ਕਿ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਵਲੋਂ 17000 ਰੁਪਏ ਪ੍ਰਤੀ ਹੈਕਟੇਅਰ ਦੀ ਰਾਸ਼ੀ ਵੀ ਦਿੱਤੀ ਜਾਵੇਗੀ। ਸਾਉਣੀ ਰੁੱਤ ਦੀ ਮੱਕੀ ਦੀਆਂ ਵੱਖ ਵੱਖ ਕਿਸਮਾਂ ਦੀ ਬਿਜਾਈ ਦਾ ਸਮਾਂ 15 ਜੂਨ ਤੋਂ 31 ਜੁਲਾਈ ਤੱਕ ਦਾ ਹੈ ਮੱਕੀ ਦੀ ਕਾਸ਼ਤ ਨੂੰ ਲੈ ਕੇ ਕਿਸਾਨਾਂ ਵਿਚ ਪੂਰਾ ਉਤਸ਼ਹ ਹੈ। ਇਸੇ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਸਾਰ ਕਰਮਚਾਰੀਆਂ ਲਈ ਸਾਉਣੀ ਰੁੱਤ ਦੀ ਮੱਕੀ ਦੀਆਂ ਸੁਧਰੀਆਂ ਉਤਪਾਦਨ ਤਕਨੀਕਾਂ ਅਤੇ ਸਾਉਣੀ ਰੁੱਤ ਦੀਆਂ ਫਸਲਾਂ ਲਈ ਖੇਤੀ ਮਸ਼ੀਨਰੀ ਵਿਸ਼ੇ ’ਤੇ ਕਰਵਾਏ ਇਨ-ਸਰਵਿਸ ਸਿਖਲਾਈ ਪ੍ਰੋਗਰਾਮ ਜਿਸ ਵਿਚ 36 ਵਿਸਥਾਰ ਕਾਰਜਕਰਤਾਵਾਂ ਨੇ ਭਾਗ ਲਿਆ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਪ੍ਰਸਾਰ ਅਧਿਕਾਰੀਆਂ ਦੇ ਤਕਨੀਕੀ ਗਿਆਨ ਨੂੰ ਅਪਡੇਟ ਕਰਨਾ ਅਤੇ ਕਿਸਾਨਾਂ ਤੱਕ ਸੁਧਰੀਆਂ ਖੇਤੀ ਤਕਨੀਕਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦੀ ਸਮਰੱਥਾ ਨੂੰ ਵਧਾਉਣਾ ਹੈ। ਸਿਖਲਾਈ ਪ੍ਰੋਗਰਾਮ ਵਿਚ ਡਾ. ਧਰਮਿੰਦਰਜੀਤ ਸਿੰਘ, ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਨੇ ਖੇਤੀਬਾੜੀ ਵਿਚ ਟਿਕਾਊ ਖੇਤੀ ਅਭਿਆਸਾਂ, ਖਾਸ ਕਰਕੇ ਸਾਉਣੀ ਰੁੱਤ ਦੀ ਮੱਕੀ ਦੀ ਕਾਸ਼ਤ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਕੇ.ਵੀ.ਕੇ., ਸੰਗਰੂਰ ਵਿਚਕਾਰ ਮਜ਼ਬੂਤ ਸਹਿਯੋਗ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਝੋਨਾ-ਕਣਕ ਫ਼ਸਲੀ ਪ੍ਰਣਾਲੀ ਵਿਚ ਫਸਲੀ-ਵਿਭਿੰਨਤਾ ਦੇ ਮਹੱਤਵ ’ਤੇ ਜ਼ੋਰ ਦਿੰਦਿਆਂ ਕਿਸਾਨਾਂ ਨੂੰ ਝੋਨੇ ਦੀਆਂ ਬਦਲਵੀਆਂ ਫਸਲਾਂ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਲੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਈਥਾਨੋਲ ਉਦਯੋਗ ਵਿਚ ਵੱਧ ਰਹੀ ਮੰਗ ਕਾਰਨ ਪੰਜਾਬ ਵਿਚ ਮੱਕੀ ਦੀ ਮੰਗ ਵੱਧ ਰਹੀ ਹੈ। ਜਿਸ ਨਾਲ ਕਿਸਾਨਾਂ ਦੀ ਆਮਦਨ ਵਧਣ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ । ਤਕਨੀਕੀ ਸੈਸ਼ਨ ਦੌਰਾਨ ਡਾ. ਰੁਕਿੰਦਰਪ੍ਰੀਤ ਸਿੰਘ ਧਾਲੀਵਾਲ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਸਾਉਣੀ ਰੁੱਤ ਦੀ ਮੱਕੀ ਦੀਆਂ ਉੱਨਤ ਕਿਸਮਾਂ ਅਤੇ ਸੁਧਰੀਆਂ ਉਤਪਾਦਨ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮੱਕੀ ਦੀ ਫ਼ਸਲ ਵਿਚ ਸੂਖਮ ਪੋਸ਼ਕ ਤੱਤਾਂ ਦੀ ਘਾਟ ਦੀ ਪਛਾਣ ਅਤੇ ਪੂਰਤੀ ‘ਤੇ ਵਿਸ਼ੇਸ਼ ਜ਼ੋਰ ਦਿੰਦੇ ਹੋਏ ਏਕਿਕ੍ਰਿਤ ਪੋਸ਼ਕ ਤੱਤ ਪ੍ਰਬੰਧਨ ਦੇ ਮਹੱਤਵ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਮੱਕੀ ਵਿਚ ਵਧੇਰੇ ਉਤਪਾਦਕਤਾ ਪ੍ਰਾਪਤ ਕਰਨ ਲਈ ਨਦੀਨ ਪ੍ਰਬੰਧਨ ਦੀਆਂ ਪ੍ਰਭਾਵਸ਼ਾਲੀ ਰਣਨੀਤੀਆਂ ਬਾਰੇ ਵੀ ਚਰਚਾ ਕੀਤੀ। ਭਾਗੀਦਾਰਾਂ ਵਲੋਂ ਮੱਕੀ ਵਿਚ ਜ਼ਿੰਕ ਦੀ ਘਾਟ, ਗੁਲਾਬੀ ਸੁੰਡੀ ਤੇ ਫ਼ਾਲ ਆਰਮੀਵਾਰਮ ਦੀ ਰੋਕਥਾਮ ਅਤੇ ਸਿੱਧੀ ਬਿਜਾਈ ਵਾਲੇ ਝੋਨੇ ਵਿਚ ਨਦੀਨ ਪ੍ਰਬੰਧਨ ਬਾਰੇ ਪੁੱਛੇ ਗਏ ਸਵਾਲਾਂ ਦੇ ਵਿਗਿਆਨਕ ਢੰਗ ਨਾਲ ਜਵਾਬ ਦਿੱਤੇ ਗਏ। ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀ ਮਸ਼ੀਨਰੀ ਤੇ ਪਾਵਰ ਇੰਜੀਨੀਅਰਿੰਗ) ਨੇ ਵੀ ਮਹੱਤਵਪੂਰਨ ਜਾਣਕਾਰੀਆਂ ਦਿੱਤੀਆਂ।

Ad Position 22
No active advertisement
ਪਿਛਲੀ ਖ਼ਬਰ ਭਾਰਤ ਸਰਕਾਰ ਵਲੋਂ ਮਨੁੱਖੀ ਤਸਕਰੀ ਰੋਕਣ ਲਈ ਅਟਾਰੀ ਸਰਹੱਦ ’ਤੇ ਉੱਤਰੀ ਖੇਤਰ ਵਿਚ ਪਹਿਲਾ ਸੈਮੀਨਾਰ ਅੱਜ ਤੋਂ-ਸੂਰਜ ਭਾਨ... ਅਗਲੀ ਖ਼ਬਰ ਗੈਂਗਸਟਰ ਮਾਡਿਊਲ ਨਾਲ ਜੁੜੇ 3 ਮੁਲਜ਼ਮ ਗ੍ਰਿਫ਼ਤਾਰ, 3 ਪਿਸਤੌਲ ਬਰਾਮਦ
Ad Position 24