21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਦਿਪਕੇ ਤੇ ਸੀ.ਜੇ.ਪੀ. ਸਮਰਥਕਾਂ ਵਲੋਂ ਜੰਤਰ ਮੰਤਰ ’ਤੇ ਧਰਨਾ ਜਾਰੀ, ਲੋਕਾਂ ਨੂੰ ਵਿਰੋਧ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਦੀ ਕੀਤੀ ਅਪੀਲ

Ad Position 21
No active advertisement
ਅਜੀਤ ਡੈਸਕ 22-06-2026

ਨਵੀਂ ਦਿੱਲੀ, 21 ਜੂਨ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਦੂਜੇ ਦਿਨ ‘ਕਾਕਰੋਚ ਜਨਤਾ ਪਾਰਟੀ’ (ਸੀ.ਜੇ.ਪੀ.) ਦੇ ਸੰਸਥਾਪਕ ਅਭਿਜੀਤ ਦਿਪਕੇ ਨੇ ਪ੍ਰੀਖਿਆ ‘ਚ ਕਥਿਤ ਗੜਬੜੀਆਂ, ਨੀਟ ਪੇਪਰ ਲੀਕ ਤੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਨੌਜਵਾਨਾਂ ਦੇ ਅੰਦੋਲਨ ਲਈ ਕਿਸਾਨਾਂ ਦਾ ਸਮਰਥਨ ਮੰਗਿਆ। ਉਨ੍ਹਾਂ ਕਿਹਾ ਕਿ ਮੈਂ ਪੂਰੇ ਭਾਰਤ ਦੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਉਣ ਤੇ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਨਾਲ ਖੜੇ ਹੋਣ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਆਪਣੇ ਅਧਿਕਾਰਾਂ ਦੀ ਲੜਾਈ ਲੜ ਰਹੇ ਹਨ ਤਾਂ ਅੱਜ ਵਿਦਿਆਰਥੀਆਂ ਨੂੰ ਵੀ ਉਸੇ ਸਮਰਥਨ ਦੀ ਲੋੜ ਹੈ। ਸਨਿਚਰਵਾਰ ਨੂੰ ਇਸ ਵਿਰੋਧ ਪ੍ਰਦਰਸ਼ਨ ‘ਚ ਸੈਂਕੜੇ ਨੌਜਵਾਨ ਸ਼ਾਮਿਲ ਹੋਏ, ਪਰ ਸ਼ਾਮ ਨੂੰ ਪੁਲਿਸ ਨੇ ਵਾਰ ਵਾਰ ਐਲਾਨ ਕਰਕੇ ਉਥੇ ਮੌਜੂਦ ਲੋਕਾਂ ਨੂੰ ਥਾਂ ਖਾਲੀ ਕਰਨ ਲਈ ਕਿਹਾ। ਪੁਲਿਸ ਦਾ ਕਹਿਣਾ ਸੀ ਕਿ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਸ਼ਾਮ 5 ਵਜੇ ਖਤਮ ਹੋ ਗਈ ਸੀ। ਹਾਲਾਂਕਿ ਦਿਪਕੇ ਤੇ ਕਈ ਹੋਰ ਪ੍ਰਦਰਸ਼ਨਕਾਰੀ ਰਾਤ ਭਰ ਵੀ ਬੈਠੇ ਰਹੇ ਤੇ ਜੰਤਰ ਮੰਤਰ ‘ਤੇ ਆਪਣਾ ਧਰਨਾ ਜਾਰੀ ਰੱਖਿਆ। ਉਨ੍ਹਾਂ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਆਪਣੀ ਮੰਗ ਦੁਹਰਾਈ। ਦਿਪਕੇ ਨੇ ਲੋਕਾਂ ਨੂੰ ਜੰਤਰ-ਮੰਤਰ ਪਹੁੰਚਣ ਦੀ ਅਪੀਲ ਕੀਤੀ ਤੇ ਨੀਟ ਦੀ ਦੁਬਾਰਾ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੀ ਪ੍ਰੀਖਿਆ ਪੂਰੀ ਕਰਨ ਦੇ ਬਾਅਦ ਅੰਦੋਲਨ ‘ਚ ਸ਼ਾਮਿਲ ਹੋਣ। ਇਸ ਤੋਂ ਪਹਿਲਾਂ ‘ਐਕਸ’ ‘ਤੇ ਪੋਸਟ ‘ਚ ਦਿਪਕੇ ਨੇ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਜੰਤਰ ਮੰਤਰ ਆਉਣ ਤੋਂ ਨਾ ਰੋਕਣ। ਪ੍ਰਦਰਸ਼ਨਕਾਰੀ ਸਿਰਫ਼ ਉਨ੍ਹਾਂ ਨਾਗਰਿਕਾਂ ਲਈ ਨਿਆਂ ਮੰਗ ਰਹੇ ਹਨ, ਜਿਨ੍ਹਾਂ ਨੇ ਖੁਦਕੁਸ਼ੀ ਕੀਤੀ ਹੈ। ਦਿਪਕੇ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਸ਼ਾਂਤੀਪੂਰਨ ਤਰੀਕੇ ਨਾਲ ਜਾਰੀ ਰਹੇਗਾ ਤੇ ਉਨ੍ਹਾਂ ਕੇਂਦਰ ਨਾਲ ਗੱਲਬਾਤ ਦੀ ਆਪਣੀ ਅਪੀਲ ਦੁਹਰਾਈ।

Ad Position 22
No active advertisement
ਪਿਛਲੀ ਖ਼ਬਰ ਉਮੀਦ ਹੈ ਕਿ ਇਜ਼ਰਾਈਲ ਅਤੇ ਹਿਜ਼ਬੁੱਲ੍ਹਾ ਲਿਬਨਾਨ ’ਚ ਜੰਗਬੰਦੀ ’ਤੇ ਅੱਗੇ ਵਧਣਗੇ-ਵੈਂਸ ਅਗਲੀ ਖ਼ਬਰ ਅਮਰੀਕਾ-ਈਰਾਨ ਗੱਲਬਾਤ ਸ਼ੁਰੂ ਹੋਣ ’ਤੇ ਸ਼ਾਹਬਾਜ਼ ਸ਼ਰੀਫ਼ ਨੂੰ ਚੰਗੇ ਨਤੀਜਿਆਂ ਦੀ ਉਮੀਦ
Ad Position 24