21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਉੱਤਰਾਖੰਡ ਵਿਖੇ ਨਿਹੰਗ ਸਿੱਖ ਨੌਜਵਾਨਾਂ ਨਾਲ ਵਾਪਰੀ ਘਟਨਾ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਡੈਲੀਗੇਸ਼ਨ ਨੇ ਡੀ.ਜੀ.ਪੀ. ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 22-06-2026

ਚੰਡੀਗੜ੍ਹ, 21 ਜੂਨ (ਪ੍ਰੋ. ਅਵਤਾਰ ਸਿੰਘ)- 16 ਜੂਨ ਨੂੰ ਕਰਨਪ੍ਰਯਾਗ, ਉੱਤਰਾਖੰਡ ਵਿਖੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਜਾ ਰਹੇ ਚਾਰ ਸਿੱਖ ਨੌਜਵਾਨ ਨਿਹੰਗ ਸਿੱਖਾਂ ਉੱਤੇ ਹੋਏ ਹਮਲੇ, ਕੁੱਟਮਾਰ ਅਤੇ ਉਨ੍ਹਾਂ ਖ਼ਿਲਾਫ਼ ਇਕਤਰਫ਼ਾ ਪਰਚਾ ਦਰਜ ਕੀਤੇ ਜਾਣ ਦੀ ਘਟਨਾ ਨੇ ਸਮੁੱਚੇ ਸਿੱਖ ਜਗਤ ਵਿਚ ਗਹਿਰੀ ਚਿੰਤਾ ਤੇ ਰੋਸ ਪੈਦਾ ਕੀਤਾ ਹੈ। ਨੌਜਵਾਨਾਂ ਨੂੰ ਬਿਨਾਂ ਦਸਤਾਰ ਅਦਾਲਤ ਵਿਜ ਪੇਸ਼ ਕੀਤੇ ਜਾਣ ਦੀ ਘਟਨਾ ਨੇ ਵੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਵਫ਼ਦ ਜਿਸ ਵਿਚ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ, ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਸਤਿਕਾਰਯੋਗ ਪਿਤਾ ਬਾਪੂ ਤਰਸੇਮ ਸਿੰਘ, ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ, ਗੁਰਦੁਆਰਾ ਸ਼ਹੀਦ ਸਿੰਘਾਂ ਸੁਹਾਣਾ ਸਾਹਿਬ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ, ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਦਲੇਰ ਸਿੰਘ ਡੋਡ, ਰਸ਼ਪਾਲ ਸਿੰਘ ਸੋਸਨ, ਦਵਿੰਦਰ ਸਿੰਘ ਅਤੇ ਗੰਗਵੀਰ ਸਿੰਘ ਹੋਰ ਆਗੂ ਸ਼ਾਮਲ ਸਨ, ਉਨ੍ਹਾਂ ਨੇ ਮੁੱਖ ਮੰਤਰੀ ਉੱਤਰਾਖੰਡ ਦੇ ਦੌਰੇ ’ਤੇ ਹੋਣ ਕਾਰਨ ਉਨ੍ਹਾਂ ਦੇ ਨਿਰਦੇਸ਼ਾਂ ਅਨੁਸਾਰ ਡੀ.ਜੀ.ਪੀ. ਦੀਪਮ ਸੇਠ ਦੇ ਨਾਲ ਵਿਸਥਾਰਪੂਰਵਕ ਮੁਲਾਕਾਤ ਕੀਤੀ। ਇਸ ਦੌਰਾਨ ਡੀ.ਜੀ.ਪੀ. ਵਲੋਂ ਭਰੋਸਾ ਦਵਾਇਆ ਗਿਆ ਕਿ ਮਾਮਲੇ ਦੀ ਜਾਂਚ ਜ਼ਿਲ੍ਹੇ ਤੋਂ ਬਾਹਰ ਕਿਸੇ ਨਿਰਪੱਖ ਏਜੰਸੀ ਜਾਂ ਅਧਿਕਾਰੀ ਨੂੰ ਸੌਂਪੀ ਜਾਵੇਗੀ। ਇਸ ਦੇ ਨਾਲ ਹੀ ਦੂਜੀ ਧਿਰ ਖ਼ਿਲਾਫ਼ ਵੀ ਕਰਾਸ ਪਰਚਾ ਦਰਜ ਕਰ ਦਿੱਤਾ ਗਿਆ ਹੈ। ਡੀ.ਜੀ.ਪੀ. ਨੇ ਇਹ ਵੀ ਭਰੋਸਾ ਦਿੱਤਾ ਕਿ ਬਿਨਾਂ ਮੈਡੀਕਲ ਸਬੂਤਾਂ ਦੇ ਲਗਾਈ ਗਈ ਧਾਰਾ 307 ਅਤੇ ਹੋਰ ਬੇਬੁਨਿਆਦ ਧਾਰਾਵਾਂ, ਜਿਨ੍ਹਾਂ ਵਿਚ ਛੇੜਛਾੜ ਸਬੰਧੀ ਧਾਰਾਵਾਂ ਵੀ ਸ਼ਾਮਿਲ ਹਨ, ਉਨ੍ਹਾਂ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਹਟਾਉਣ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਚਾਰੇ ਨੌਜਵਾਨਾਂ ਦੀ ਜਲਦ ਤੋਂ ਜਲਦ ਰਿਹਾਈ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਡੈਲੀਗੇਸ਼ਨ ਨੇ ਆਸ ਪ੍ਰਗਟਾਈ ਕਿ ਪੀੜਤ ਨੌਜਵਾਨਾਂ ਨੂੰ ਜਲਦ ਇਨਸਾਫ਼ ਮਿਲੇਗਾ।

Ad Position 22
No active advertisement
ਪਿਛਲੀ ਖ਼ਬਰ ਪਾਕਿ ਮਨੁੱਖੀ ਅਧਿਕਾਰ ਕਮਿਸ਼ਨ ਨੇ ਗੁਰਦੁਆਰੇ ’ਚ ਸਿੱਖ ਸੇਵਾਦਾਰਾਂ ਦੇ ਕਤਲ ਦਾ ਲਿਆ ਗੰਭੀਰ ਨੋਟਿਸ ਅਗਲੀ ਖ਼ਬਰ 1992 ਦੇ ਰਾਧਿਕਾ ਜਿੰਮਖਾਨਾ ਹੱਤਿਆਕਾਂਡ ਦਾ ਦੋਸ਼ੀ 7 ਸਾਲ ਤੱਕ ਭਗੌੜਾ ਰਹਿਣ ਉਪਰੰਤ ਕਾਬੂ
Ad Position 24