10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਨਸ਼ਾ, ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਮੈਦਾਨ ’ਚ ਉਤਰੇਗੀ ਭਾਰਤੀ ਜਨਤਾ ਪਾਰਟੀ-ਨਿਤਿਨ ਨਬੀਨ

Ad Position 21
No active advertisement
ਅਜੀਤ ਡੈਸਕ 23-06-2026

ਲੁਧਿਆਣਾ, 22 ਜੂਨ (ਭੁਪਿੰਦਰ ਸਿੰਘ ਬੈਂਸ)-ਪੰਜਾਬ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਹਾਲਤ, ਗੈਂਗਸਟਰਵਾਦ, ਨਸ਼ਾ ਅਤੇ ਨੌਜਵਾਨਾਂ ਦਾ ਹੋਰ ਸੂਬਿਆਂ ਤੇ ਵਿਦੇਸ਼ਾਂ ਵੱਲ ਰੁਖ ਕਰਨਾ ਹੁਣ ਕੇਵਲ ਪੰਜਾਬ ਹੀ ਨਹੀਂ, ਸਗੋਂ ਸਮੁੱਚੇ ਦੇਸ਼ ਲਈ ਵੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਨ੍ਹਾਂ ਮੁੱਦਿਆਂ ਨੂੰ ਆਉਣ ਵਾਲੀਆਂ ਚੋਣਾਂ ਵਿਚ ਮੁੱਖ ਚੋਣ ਮੁੱਦਾ ਬਣਾ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਡਬਲ ਇੰਜਨ ਸਰਕਾਰ ਲਈ ਜ਼ਮੀਨੀ ਲੜਾਈ ਤੇਜ਼ ਕਰੇਗੀ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਲੁਧਿਆਣਾ ਵਿਚ ਸੂਬਾ ਦੇ ਅਹੁਦੇਦਾਰਾਂ, ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਨਿਤਿਨ ਨਬੀਨ ਨੇ ਕਿਹਾ ਕਿ ਜਿਵੇਂ ਪੱਛਮੀ ਬੰਗਾਲ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਦਿਨ ਰਾਤ ਇਕ ਕਰਕੇ ਪਾਰਟੀ ਨੂੰ ਮਜ਼ਬੂਤ ਕੀਤਾ, ਉਸੇ ਤਰ੍ਹਾਂ ਪੰਜਾਬ ਵਿਚ ਵੀ ਹਰ ਵਰਕਰ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਹੋਣਾ ਪਵੇਗਾ । ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਪੂਰੇ ਜੋਸ਼ ਨਾਲ ਮੈਦਾਨ ਵਿਚ ਉੱਤਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਕ ਨਵਾਂ ਭ੍ਰਿਸ਼ਟ ਗੱਠਜੋੜ ਜੜਾਂ ਪੱਕੀਆਂ ਕਰ ਰਿਹਾ ਹੈ, ਜਿੱਥੇ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਪੈਸੇ ਦੇਣੇ ਪੈਂਦੇ ਹਨ । ਇਸ ਭ੍ਰਿਸ਼ਟਾਚਾਰ ਖ਼ਿਲਾਫ਼ ਸੜਕ ਤੋਂ ਲੈ ਕੇ ਲੋਕਾਂ ਵਿਚ ਲੜਾਈ ਲੜਨੀ ਪਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਦਾ ਰਾਜਨੀਤਿਕ ਤੇ ਸਨਅਤੀ ਉਭਾਰ ਤਦ ਤੱਕ ਸੰਭਵ ਨਹੀਂ, ਜਦ ਤੱਕ ਸੂਬੇ ਵਿਚ ਡਬਲ ਇੰਜਨ ਦੀ ਸਰਕਾਰ ਨਹੀਂ ਬਣਦੀ । ਉਨ੍ਹਾਂ ਕਿਹਾ ਕਿ ਪਾਰਟੀ ਦੇ ਸੰਗਠਨ ਦਾ ਵਿਸਥਾਰ ਕੇਵਲ ਸੂਬਾ ਪ੍ਰਧਾਨ ਜਾਂ ਸੰਗਠਨ ਮਹਾ ਮੰਤਰੀ ਦੀ ਜ਼ਿੰਮੇਵਾਰੀ ਨਹੀਂ , ਸਗੋਂ ਹਰ ਆਗੂ ਅਤੇ ਵਰਕਰ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਸਲੀ ਤਾਕਤ ਉਪਰਲੇ ਅਹੁਦਿਆਂ ਵਿਚ ਨਹੀਂ, ਸਗੋਂ ਬੂਥ ਪੱਧਰ ’ਤੇ ਕੰਮ ਕਰਨ ਵਾਲੇ ਪ੍ਰਧਾਨਾਂ ਅਤੇ ਵਰਕਰਾਂ ਵਿਚ ਹੈ। ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਤਰੁਣ ਚੁੱਘ, ਡਾ. ਨਰਿੰਦਰ ਸਿੰਘ ਰੈਣਾ, ਰਾਘਵ ਚੱਢਾ ਸਮੇਤ ਕੋਰ ਕਮੇਟੀ ਦੇ ਮੈਂਬਰ ਹਾਜ਼ਰ ਸਨ।
ਸ਼੍ਰੋਮਣੀ ਅਕਾਲੀ ਦਲ (ਬ) ਨਾਲ ਗੱਠਜੋੜ ਸੰਬੰਧੀ ਕੋਈ ਵੀ ਆਗੂ ਜਨਤਕ ਟਿੱਪਣੀ ਨਾ ਕਰੇ-ਨਿਤਿਨ ਨਬੀਨ
ਇਸ ਮੌਕੇ ਨਿਤਿਨ ਨਬੀਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲ ਦਲ (ਬ) ਵਿਚਾਲੇ ਗੱਠਜੋੜ ਸਬੰਧੀ ਕੋਈ ਵੀ ਆਗੂ ਜਾਂ ਵਰਕਰ ਜਨਤਕ ਤੌਰ ’ਤੇ ਬਿਆਨਬਾਜ਼ੀ ਨਾ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਗੱਠਜੋੜ ਕਰਨਾ ਹੈ ਜਾਂ ਨਹੀਂ, ਇਸ ਬਾਰੇ ਅੰਤਿਮ ਫ਼ੈਸਲਾ ਪੂਰੀ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੀ ਹਾਈ ਕਮਾਨ ਹੀ ਕਰੇਗੀ। ਇਸ ਲਈ ਕਿਸੇ ਨੂੰ ਵੀ ਇਸ ਮਾਮਲੇ ’ਤੇ ਆਪਣੀ ਨਿੱਜੀ ਰਾਏ ਜਨਤਕ ਤੌਰ ’ਤੇ ਰੱਖਣ ਦੀ ਲੋੜ ਨਹੀਂ।

Ad Position 22
No active advertisement
ਪਿਛਲੀ ਖ਼ਬਰ ਧਾਮੀ, ਬਡੂੰਗਰ ਤੇ ਸੁਖਬੀਰ ਨੂੰ ਵੀ ਤਲਬ ਕਰਨ ਜਥੇਦਾਰ-ਗੁਰਪ੍ਰਤਾਪ ਸਿੰਘ ਵਡਾਲਾ ਅਗਲੀ ਖ਼ਬਰ ਸਨਮਾਨ ਵਜੋਂ ਦਿੱਤੇ ਜਾਂਦੇ ਕੇਸਰੀ ਰੰਗ ਦੇ ਸਿਰੋਪਾਓ� ਦੀ ਬੇਅਦਬੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ-ਜਥੇ. ਨਰਿੰਦਰ ਸਿੰਘ ਖੁ...
Ad Position 24