10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸ਼ਗਨਪ੍ਰੀਤ ਦੇ ਮਾਪਿਆਂ ਨੇ ਕੀਤਾ ਹਾਈ ਕੋਰਟ ਦਾ ਰੁਖ-ਪੁਲਿਸ ਪਰੇਸ਼ਾਨੀ ਤੋਂ ਸੁਰੱਖਿਆ ਦੀ ਮੰਗ

Ad Position 21
No active advertisement
ਅਜੀਤ ਡੈਸਕ 23-06-2026

ਚੰਡੀਗੜ੍ਹ, 22 ਜੂਨ (ਸੰਦੀਪ ਕੁਮਾਰ ਮਾਹਨਾ) – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਰਹੇ ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਨੇ ਇਕ ਵਾਰ ਫ਼ਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕਰਦਿਆਂ ਪੁਲਿਸ ਵਲੋਂ ਕਥਿਤ ਪਰੇਸ਼ਾਨੀ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 24 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ । ਪਟੀਸ਼ਨਕਰਤਾ ਦਲਜੀਤ ਕੌਰ ਅਤੇ ਸੌਦਾਗਰ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਖੰਨਾ ਪੁਲਿਸ ਉਨ੍ਹਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਹੁਣ ਤੱਕ ਤਿੰਨ ਐਫ਼.ਆਈ.ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਜੇਕਰ ਡੌਨੀ ਬੱਲ ਗੈਂਗ ਵਲੋਂ ਕਿਸੇ ਵਿਅਕਤੀ ਨੂੰ ਫਿਰੌਤੀ ਲਈ ਫ਼ੋਨ ਆਉਂਦਾ ਹੈ ਤਾਂ ਪੁਲਿਸ ਬਿਨਾਂ ਕਿਸੇ ਢੁੱਕਵੇਂ ਆਧਾਰ ਦੇ ਉਨ੍ਹਾਂ ਦੇ ਪਰਿਵਾਰ ਨੂੰ ਮਾਮਲੇ ਵਿਚ ਨਾਮਜ਼ਦ ਕਰ ਦਿੰਦੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਦੋ ਮਾਮਲਿਆਂ ’ਚ ਉਨ੍ਹਾਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ, ਪਰ ਇਸ ਦੇ ਬਾਵਜੂਦ ਤੀਜੇ ਮਾਮਲੇ ਵਿਚ ਸੌਦਾਗਰ ਸਿੰਘ ਦੇ ਨਾਲ ਉਨ੍ਹਾਂ ਦੀ ਪਤਨੀ ਦਲਜੀਤ ਕੌਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਮਾਪਿਆਂ ਨੇ ਪੁਲਿਸ ਅਧਿਕਾਰੀਆਂ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਮਲਿਆਂ ਵਿਚੋਂ ਬਾਹਰ ਕੱਢਣ ਦੇ ਨਾਂਅ ’ਤੇ ਰਿਸ਼ਵਤ ਦੀ ਮੰਗ ਵੀ ਕੀਤੀ ਗਈ। ਸੁਣਵਾਈ ਦੌਰਾਨ ਹਾਈ ਕੋਰਟ ਨੇ ਪਟੀਸ਼ਨ ’ਚ ਲਗਾਏ ਗਏ ਦੋਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਤੇ ਮਾਮਲੇ ਦੀ ਅਗਲੀ ਸੁਣਵਾਈ ਲਈ 24 ਜੁਲਾਈ ਦੀ ਤਾਰੀਖ ਨਿਰਧਾਰਿਤ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸਮਾਜ ਦੇ ਪਛੜੇ ਤੇ ਗ਼ਰੀਬ ਵਰਗ ਨੂੰ ਮੁੱਖ ਧਾਰਾ ਨਾਲ ਜੋੜਨ ਦੀ ਲੋੜ-ਰਾਜਪਾਲ ਅਗਲੀ ਖ਼ਬਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮਾਂ ਵਿਚ ਹੋਣਗੇ ਸ਼ਾਮਿਲ-ਦੀਪ...
Ad Position 24