10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਇਸਤਰੀ ਵਿੰਗ ਸ੍ਰੀ ਦਰਬਾਰ ਸਾਹਿਬ ਵਿਖੇ ਹੋਇਆ ਨਤਮਸਤਕ

Ad Position 21
No active advertisement
ਅਜੀਤ ਡੈਸਕ 23-06-2026

ਪੰਜਾਬ ਭਰ ਦੀਆਂ ਬੀਬੀਆਂ ਨੂੰ ‘ਵਾਰਿਸ ਪੰਜਾਬ ਦੇ’ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ-ਮਾਤਾ ਬਲਵਿੰਦਰ ਕੌਰ, ਬੀਬੀ ਹਰਪ੍ਰੀਤ ਕੌਰ
ਅੰਮ੍ਰਿਤਸਰ, 22 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਨਵ- ਨਿਯੁਕਤ ਇਸਤਰੀ ਵਿੰਗ ਵਲੋਂ ਅੱਜ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ, ਬੀਬੀ ਬਲਵਿੰਦਰ ਕੌਰ ਤੇ ਇਸਤਰੀ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਫ਼ਿਲੌਰ ਦੀ ਅਗਵਾਈ ਹੇਠ ਬੀਬੀਆਂ ਤੇ ਸੀਨੀਅਰ ਪਾਰਟੀ ਆਗੂਆਂ ਨੇ ਵੱਡੇ ਜਥੇ ਦੇ ਰੂਪ ਵਿਚ ਸ੍ਰੀ ਦਰਬਾਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਪਾਰਟੀ, ਸਿੱਖ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਅਤੇ ਪੰਥਕ ਏਕਤਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਜੱਲੂਪੁਰ ਤੇ ਹਾਲ ਹੀ ਵਿਚ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਨੂੰ ਅਲਵਿਦਾ ਆਖ ਕੇ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋਏ ਸੀਨੀਅਰ ਅਕਾਲੀ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹੋਰ ਆਗੂ ਤੇ ਸਮਰਥਕ ਵੀ ਹਾਜ਼ਰ ਸਨ। ਦਰਸ਼ਨ ਅਰਦਾਸ ਕਰਨ ਉਪਰੰਤ ਘੰਟਾ ਘਰ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਪੰਜਾਬ ਵਿਚ ਬਦਲਾਅ ਵਾਲੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਅਗਵਾਈ ਵਾਲੀ ਖ਼ਾਲਸਾ ਸਰਕਾਰ ਬਣਾਉਣਾ ਚਾਹੁੰਦੇ ਹਨ । ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਇਸ ਪਾਵਨ ਅਸਥਾਨ ਵਿਖੇ ਪਾਰਟੀ ਤੇ ਪੰਥ ਦੀ ਚੜ੍ਹਦੀ ਕਲਾ, ਪੰਥਕ ਏਕਤਾ, ਬੰਦੀ ਸਿੰਘਾਂ ਦੀ ਜਲਦ ਰਿਹਾਈ, ਪੰਜਾਬ ਦੀ ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ ।
29 ਜੂਨ ਨੂੰ ਜਥੇਦਾਰ ਸਾਹਿਬ ਦਾ ਜੋ ਵੀ ਆਦੇਸ਼ ਹੋਵੇਗਾ, ਮੰਨਾਂਗੇ-ਵਿਧਾਇਕ ਇਆਲੀ
ਇਸੇ ਦੌਰਾਨ ਬੀਬੀਆਂ ਦੇ ਜਥੇ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਪਾਰਟੀ ਦੇ ਸੀਨੀਅਰ ਆਗੂ ਤੇ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿਚ ਬੀਬੀਆਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵਲੋਂ ਵੀ ਬੀਬੀਆਂ ਨੂੰ ਰਾਜਨੀਤੀ ਵਿਚ ਮਾਣ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਤੇ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵਲੋਂ ਸੱਦੇ ਜਾਣ ‘ਤੇ ਨਿਮਾਣੇ ਸਿੱਖ ਵਜੋਂ ਸ਼ਾਮਿਲ ਹੋਣਗੇ ਤੇ ਜੋ ਵੀ ਆਦੇਸ਼ ਹੋਵੇਗਾ ਉਸਨੂੰ ਮੰਨਾਂਗੇ। ਅੱਜ ਦਰਸ਼ਨ ਕਰਨ ਪੁੱਜੇ ਬੀਬੀਆਂ ਤੇ ਪਾਰਟੀ ਆਗੂਆਂ ਦੇ ਵਫਦ ਵਿਚ ਬਾਪੂ ਤਰਸੇਮ ਸਿੰਘ ਤੇ ਸ: ਇਆਲੀ ਆਦਿ ਪ੍ਰਮੁੱਖ ਆਗੂਆਂ ਤੋਂ ਇਲਾਵਾ ਡਾ. ਰਾਜਿੰਦਰ ਕੌਰ, ਬੀਬੀ ਸੰਦੀਪ ਕੌਰ ਖ਼ਾਲਸਾ, ਬੀਬੀ ਅਮਨਦੀਪ ਕੌਰ, ਬੀਬੀ ਮਨਜੀਤ ਕੌਰ, ਬੀਬੀ ਬਲਰਾਜ ਕੌਰ, ਬੀਬੀ ਸਤਨਾਮ ਕੌਰ, ਬੀਬੀ ਸ਼ਾਜ਼ੀਆ ਪ੍ਰਵੀਨ, ਬੀਬੀ ਹਰਪ੍ਰੀਤ ਕੌਰ ਮੋਗਾ, ਬੀਬੀ ਦਵਿੰਦਰ ਕੌਰ, ਬੀਬੀ ਗੁਰਵਿੰਦਰ ਕੌਰ, ਬੀਬੀ ਮੀਤਾ ਵਰਮਾ, ਬੀਬੀ ਪਰਮਿੰਦਰ ਕੌਰ, ਬੀਬੀ ਸਤਵੰਤ ਕੌਰ ਤੁੜ, ਬੀਬੀ ਸਰਬਜੀਤ ਕੌਰ, ਬੀਬੀ ਹਰਮਨਜੀਤ ਕੌਰ, ਬੀਬੀ ਸਵਰਨ ਕੌਰ, ਬੀਬੀ ਰਾਜਵਿੰਦਰ ਕੌਰ ਛੇਹਰਟਾ, ਬੀਬੀ ਪਰਮਜੀਤ ਕੌਰ ਤੋਂ ਇਲਾਵਾ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਤੇ ਹੋਰ ਅਕਾਲੀ ਵਰਕਰ ਵੀ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਨਿਤਿਨ ਨਬੀਨ ਨੇ ਟਟੋਲੀ ਪੰਜਾਬ ਦੇ ਨੌਜਵਾਨਾਂ ਦੀ ਨਬਜ਼ ਅਗਲੀ ਖ਼ਬਰ ਪੰਜਾਬ ਦੀ ਧੀ ਹਰਪ੍ਰੀਤ ਕੌਰ ਨੇ ਜਿੱਤਿਆ ‘ਮਿਸ ਕੈਨੇਡੀਅਨ ਵਰਲਡਵਾਈਡ 2026-2027’ ਦਾ ਤਾਜ
Ad Position 24