10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਕਾਰਨ ਗਰਮੀ ਦਾ ਪਾਰਾ 4 ਡਿਗਰੀ ਡਿੱਗਿਆ

Ad Position 21
No active advertisement
ਅਜੀਤ ਡੈਸਕ 23-06-2026

ਚੰਡੀਗੜ੍ਹ, 22 ਜੂਨ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਵਿਚ ਵੱਖ-ਵੱਖ ਥਾਵਾਂ ’ਤੇ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਕਾਰਨ ਅੱਜ ਗਰਮੀ ਦਾ ਪਾਰਾ 4 ਡਿਗਰੀ ਸੈਲਸੀਅਸ ਡਿੱਗ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਸਖ਼ਤ ਗਰਮੀ ਤੋਂ ਰਾਹਤ ਮਿਲੀ ਤੇ ਝੋਨਾ ਲੁਆਈ ਦੇ ਕੰਮ ’ਚ ਤੇਜ਼ੀ ਆ ਗਈ ਹੈ। ਇਸ ਦੇ ਨਾਲ ਹੀ ਸੂਬੇ ਵਿਚ ਅਗਲੇ ਚਾਰ ਦਿਨ ਮੌਸਮ ਖ਼ਰਾਬ ਰਹਿਣ ਸੰਬੰਧੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਸੂਬੇ ਵਿਚ ਵੱਖ-ਵੱਖ ਥਾਵਾਂ ’ਤੇ ਤੇਜ਼ ਹਵਾਵਾਂ ਚੱਲਣ ਦੇ ਨਾਲ ਨਾਲ ਮੀਂਹ ਪੈਣ ਪੈ ਸਕਦਾ ਹੈ। ਮੌਸਮ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਵਿਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਦਿਨ ਦੇ ਤਾਪਮਾਨ ਵਿਚ 3.9 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ। ਅੱਜ ਦਿਨ ਦਾ ਵੱਧ ਤੋਂ ਵੱਧ ਤਾਪਮਾਨ 38.6 ਡਿਗਰੀ ਸੈਲਸੀਅਸ ਬਠਿੰਡਾ ਵਿਚ ਦਰਜ ਕੀਤਾ ਗਿਆ, ਜਦੋਂ ਕਿ ਹੋਰਨਾਂ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ ਅੰਮ੍ਰਿਤਸਰ ਵਿਚ 34.9 ਡਿਗਰੀ, ਲੁਧਿਆਣਾ ’ਚ 34.2 ਡਿਗਰੀ, ਪਟਿਆਲਾ ਤੇ ਪਠਾਨਕੋਟ ’ਚ 36.3 ਡਿਗਰੀ, ਹੁਸ਼ਿਆਰਪੁਰ ’ਚ 34.8 ਡਿਗਰੀ, ਐਸ.ਏ.ਐਸ ਨਗਰ ’ਚ 34 ਡਿਗਰੀ ਅਤੇ ਰੂਪਨਗਰ ਵਿਚ 36.8 ਡਿਗਰੀ ਸੈਲਸੀਅਸ ਤੱਕ ਰਿਹਾ। ਯੈਲੋ ਚਿਤਾਵਨੀ ਦੇ ਚੱਲਦਿਆਂ 23 ਤੋਂ 26 ਜੂਨ ਤੱਕ ਵੱਖ-ਵੱਖ ਥਾਵਾਂ ਤੇਜ਼ ਹਵਾਵਾਂ ਦੇ ਨਾਲ ਮੀਂਹ ਪਵੇਗਾ । ਵਿਭਾਗ ਅਨੁਸਾਰ 23 ਜੂਨ ਨੂੰ ਪੰਜਾਬ ਦੇ ਮਾਝਾ, ਦੁਆਬਾ ਅਤੇ ਪੁਆਧ ਖੇਤਰ ਦੇ ਨਾਲ-ਨਾਲ ਮੱਧ ਮਾਲਵਾ ਖੇਤਰ ਵਿਚ ਬੱਦਲਾਂ ਦੀ ਗਰਜ, ਚਮਕ ਨਾਲ ਮੀਂਹ ਪਵੇਗਾ ਤੇ 40 ਤੋਂ 50 ਕਿਲੋਮੀਟਰ ਪਰ ਘੰਟੇ ਦੀ ਗਤੀ ਨਾਲ ਤੇਜ਼ੀ ਨਾਲ ਹਵਾਵਾਂ ਚੱਲਣਗੀਆਂ ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਜਥੇ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਪਾਕਿ ਕੋਲ ਰੂਸੀ ਪ੍ਰਣਾਲੀ ਦਾ ਮੁਕਾਬਲਾ ਕਰਨ ਦੀ ਸਮਰੱਥਾ ਦੀ ਘਾਟ : ਰਾਜਦੂਤ ਅਬਦੁਲ ਬਾਸਿਤ
Ad Position 24