ਸ੍ਰੀ ਨਨਕਾਣਾ ਸਾਹਿਬ, 22 ਜੂਨ (ਗੁਰਚਰਨਜੀਤ ਸਿੰਘ ਬਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਜਥੇ ਦਾ ਭਰਵਾਂ ਸਵਾਗਤ ਕੀਤਾ ਗਿਆ। ਜਥੇ ਦੇ ਪ੍ਰਧਾਨ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਹਰਿਆਣਾ ਦੇ ਪ੍ਰਧਾਨ ਬਾਬਾ ਜਗਤਾਰ ਸਿੰਘ ਤੇ ਦਿੱਲੀ ਦੇ ਪ੍ਰਧਾਨ ਹਰਵਿੰਦਰ ਸਿੰਘ ਬਖਸ਼ੀ ਦਾ ਕਮੇਟੀ ਵਲੋਂ ਗੁਲਦਸਤੇ ਦੇ ਕੇ ਸਵਾਗਤ ਕੀਤਾ ਤੇ ਫੁੱਲਾਂ ਦੀ ਵਰਖਾ ਕੀਤੀ । ਇਸ ਮੌਕੇ ਸ੍ਰੀ ਨਨਕਾਣਾ ਸਾਹਿਬ ਦੇ ਕੀਰਤਨੀ ਜਥੇ ਭਾਈ ਹਰਬੰਸ ਸਿੰਘ ਵਲੋਂ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ । ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਨੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਸੰਗਤ ਵਲੋਂ ਗੁਰਦੁਆਰਾ ਬਾਲ ਲੀਲਾ, ਗੁਰਦੁਆਰਾ ਪੱਟੀ ਸਾਹਿਬ, ਗੁਰਦੁਆਰਾ ਪੰਜਵੀਂ ਪਾਤਸ਼ਾਹੀ ਤੇ ਛੇਵੀਂ ਪਾਤਸ਼ਾਹੀ, ਗੁਰਦੁਆਰਾ ਮਾਲ ਜੀ ਸਾਹਿਬ, ਗੁਰਦੁਆਰਾ ਕਿਆਰਾ ਸਾਹਿਬ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕੀਤੇ।
ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਜਥੇ ਦਾ ਭਰਵਾਂ ਸਵਾਗਤ
ਅਜੀਤ ਡੈਸਕ
23-06-2026