10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਅਧਿਆਪਕ ਜਥੇਬੰਦੀਆਂ ਨੇ ਪੀ.ਏ.ਯੂ. ਵਿਖੇ ਸਰਕਾਰੀ ਨੀਤੀਆਂ ਵਿਰੁੱਧ ਮੋਰਚਾ ਖੋਲ੍ਹਿਆ

Ad Position 21
No active advertisement
ਅਜੀਤ ਡੈਸਕ 23-06-2026

 ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਤੇਜ਼ ਕਰਾਂਗੇ-ਸੋਫਤ, ਕਿੰਗਰਾ
ਲੁਧਿਆਣਾ, 22 ਜੂਨ (ਜਸਵਿੰਦਰ ਸਿੰਘ)-ਸੂਬੇ ਭਰ ਦੀਆਂ ਅਧਿਆਪਕ ਜਥੇਬੰਦੀਆਂ ਪੰਜਾਬ ਫੈੱਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ ਵਲੋਂ ਪੀ.ਏ.ਯੂ. ਵਿਖੇ ਕਾਲਜ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਪ੍ਰਤੀ ਸਰਕਾਰੀ ਰਵੱਈਏ ਦੀ ਨਿਖੇਧੀ ਤੇ ਮੰਗਾਂ ਦੀ ਆਵਾਜ਼ ਨੂੰ ਉੱਚਾ ਚੁੱਕਣ ਲਈ ਰੈਲੀ ਕੀਤੀ ਗਈ। ਇਸ ਰੈਲੀ ਵਿਚ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਦਾ ਵਿਰੋਧ ਕਰਨ ਦੇ ਨਾਲ-ਨਾਲ ਅਧਿਆਪਕਾਂ ਦੀਆਂ ਬੁਨਿਆਦੀ ਮੰਗਾਂ ਦੀ ਪੂਰਤੀ ਫ਼ੌਰੀ ਤੌਰ ’ਤੇ ਕਰਨ ਲਈ ਕਿਹਾ ਗਿਆ। ਰੈਲੀ ਵਿਚ ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰਜ਼ ਐਸੋਸੀਏਸ਼ਨ ਦੇ ਅਹੁਦੇਦਾਰ ਡਾ. ਵਿਨੇ ਸੋਫਤ ਅਤੇ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗਨਾਈਜ਼ੇਸ਼ਨ ਤੇ ਪੀ.ਏ.ਯੂ. ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਹਰਮੀਤ ਸਿੰਘ ਕਿੰਗਰਾ ਨੇ ਸਰਕਾਰੀ ਸੰਸਥਾਵਾਂ ਤੇ ਕਰਿੰਦਿਆਂ ਨੂੰ ਆਗਾਹ ਕੀਤਾ ਕਿ ਜੇਕਰ ਜਲਦ ਹੀ ਮੰਗਾਂ ’ਤੇ ਕਾਰਵਾਈ ਨਾ ਹੋਈ ਤਾਂ ਸੰਘਰਸ਼ ਨੂੰ ਆਉਂਦੇ ਦਿਨੀਂ ਹੋਰ ਤਿੱਖਾ ਕੀਤਾ ਜਾਵੇਗਾ। ਇਸ ਰੈਲੀ ਨੂੰ ਪੀ.ਏ.ਯੂ. ਟੀਚਰਜ਼ ਐਸੋਸੀਏਸ਼ਨ ਦੇ ਸਾਬਕਾ ਅਹੁਦੇਦਾਰਾਂ ਡਾ. ਕਮਲਦੀਪ ਸਿੰਘ ਸਾਂਘਾ, ਡਾ. ਗੁਰਮੀਤ ਸਿੰਘ ਢੇਰੀ, ਡਾ. ਮਨਦੀਪ ਸਿੰਘ ਤੋਂ ਇਲਾਵਾ ਡਾ. ਰਮਨਦੀਪ ਸਿੰਘ, ਡਾ. ਪ੍ਰਤੀਕ ਸਿੰਘ, ਡਾ. ਜਗਵਿੰਦਰ ਸਿੰਘ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਡਾ. ਸਰਜੀਤ ਸਿੰਘ ਗਿੱਲ ਨੇ ਵੀ ਸੰਬੋਧਨ ਕੀਤਾ। ਰੈਲੀ ਦੀ ਕਾਰਵਾਈ ਪੀ.ਏ.ਯੂ. ਟੀਚਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਚੇਤਨ ਸਿੰਗਲਾ ਨੇ ਨਿਭਾਈ।

Ad Position 22
No active advertisement
ਪਿਛਲੀ ਖ਼ਬਰ ਜੈਸ਼ੰਕਰ ਵਲੋਂ ਰਣਨੀਤਕ ਭਾਈਵਾਲੀ ਲਈ ਮੰਗੋਲੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਅਗਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਜਥੇ ਦਾ ਭਰਵਾਂ ਸਵਾਗਤ
Ad Position 24