10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪੰਜਾਬ ਸਰਕਾਰ ਨੇ ਲੋਕਾਂ ਨੂੰ ‘ਆਪ’ ਵਲੋਂ ਦਿੱਤੀਆਂ 100 ਫੀਸਦੀ ਗਾਰੰਟੀਆਂ ਪੂਰੀਆਂ ਕੀਤੀਆਂ: ਬਲਤੇਜ ਪੰਨੂ

Ad Position 21
No active advertisement
ਅਜੀਤ ਡੈਸਕ 23-06-2026

ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੱਸਿਆ ਕਿ ਸਰਕਾਰ ਵਲੋਂ ਦਿੱਤੀ ਗਈ ਆਖਰੀ ਗਾਰੰਟੀ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲਾਗੂ ਕਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਮੁੱਖ ਮੰਤਰੀ ਜੀ ਵਲੋਂ ਕੀਤੇ ਗਏ ਐਲਾਨ ਅਨੁਸਾਰ, 1 ਜੁਲਾਈ ਤੋਂ ਇਸ ਯੋਜਨਾ ਤਹਿਤ ਔਰਤਾਂ ਦੇ ਬੈਂਕ ਖਾਤਿਆਂ ਵਿਚ ਪੈਸੇ ਆਉਣੇ ਸ਼ੁਰੂ ਹੋ ਜਾਣਗੇ। ਇਸ ਯੋਜਨਾ ਦੇ ਅੰਤਰਗਤ ਹਰ ਔਰਤ ਦੇ ਖਾਤੇ ਵਿਚ ਤਿੰਨ ਮਹੀਨਿਆਂ ਦੀ ਰਾਸ਼ੀ, ਯਾਨੀ 3,000 ਅਤੇ ਐਸ.ਸੀ. ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿਚ 4,500 ਰੁਪਏ ਪ੍ਰਤੀ ਔਰਤ ਦੇ ਹਿਸਾਬ ਨਾਲ ਰਾਸ਼ੀ ਭੇਜੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਬੱਸ ਸਟੈਂਡ-ਗੜ੍ਹਾ ਰੋਡ ਫਾਟਕ ਅਤੇ ਗੁਰੂ ਨਾਨਕਪੁਰਾ ਫਾਟਕ ’ਤੇ ਓਵਰਬ੍ਰਿਜ ਮਨਜ਼ੂਰ, ਟੈਂਡਰ ਜਾਰੀ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪਦਮ ਵਿਭੂਸ਼ਨ ਐਸ.ਐਸ. ਜੌਹਲ ਨਾਲ ਕੀਤੀ ਮੁਲਾਕਾਤ
Ad Position 24