ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ। ਉਸ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਨੂੰ ਨਾ ਕੋਈ ਸਰਕਾਰ ਘਟਾ ਸਕਦੀ ਹੈ ਤੇ ਨਾ ਹੀ ਕੋਈ ਪ੍ਰਚਾਰ ਮਸ਼ੀਨਰੀ । ਅੱਜ ਹਰ ਪਾਸੇ ਗੋਲੀਆਂ ਚੱਲਣ ਦੀਆਂ ਘਟਨਾਵਾਂ ਨੇ ਰੰਗਲਾ ਬਣਾਉਂਦੇ ਬਣਾਉਂਦੇ ਪੰਜਾਬ ਨੂੰ ਜੰਗਲ ਰਾਜ ਬਣਾ ਦਿੱਤਾ ਹੈ। ਅੱਜ ਪੰਜਾਬ ਦੇ ਲੋਕ ਇੱਕ ਬਹੁਤ ਵੱਡਾ ਸਵਾਲ ਪੁੱਛ ਰਹੇ ਹਨ ਕਿ ਆਖ਼ਿਰਕਾਰ ਭਗਵੰਤ ਮਾਨ ਸਰਕਾਰ ਦੀਆਂ ਤਰਜੀਹਾਂ ਕੀ ਹਨ ? ਕੀ ਪੰਜਾਬ ਦੇ ਲੋਕਾਂ ਦੀ ਸੁਰੱਖਿਆ, ਕਿਸਾਨਾਂ ਨੂੰ ਬਿਜਲੀ, ਨੌਜਵਾਨਾਂ ਨੂੰ ਰੁਜ਼ਗਾਰ ਅਤੇ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਨਹੀਂ ਹੋਣੀ ਚਾਹੀਦੀ ?
ਆਖ਼ਿਰਕਾਰ ਪੰਜਾਬ ਸਰਕਾਰ ਦੀਆਂ ਤਰਜੀਹਾਂ ਕੀ ਹਨ-ਮਜੀਠੀਆ
ਅਜੀਤ ਡੈਸਕ
23-06-2026