11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਜਾਂਚ ਅਧਿਕਾਰੀ ਅੱਗੇ ਪੇਸ਼ ਹੋਏ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ

Ad Position 21
No active advertisement
ਅਜੀਤ ਡੈਸਕ 23-06-2026

ਮੈਨੂੰ ਸਿਆਸੀ ਰੰਜਿਸ਼ ਤਹਿਤ ਫਸਾਇਆ ਜਾ ਰਿਹਾ ਹੈ-ਸੰਦੋਆ
ਰੂਪਨਗਰ, 22 ਜੂਨ (ਸਤਨਾਮ ਸਿੰਘ ਸੱਤੀ)-ਸ੍ਰੀ ਅਨੰਦਪੁਰ ਸਾਹਿਬ ਦੇ ਇੱਕ ਢਾਬੇ ਵਿਚ ਕਥਿਤ ਦੇਹ ਵਪਾਰ ਦੇ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿਚ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਰੂਪਨਗਰ ਵਿਖੇ ਡੀ.ਐਸ.ਪੀ. ਦੀਪਿੰਦਰ ਸਿੰਘ ਅੱਗੇ ਪੇਸ਼ ਹੋਏ। ਉਹ ਆਪਣੇ ਵਕੀਲ ਐਡਵੋਕੇਟ ਮਨਦੀਪ ਮੋਦਗਿੱਲ ਸਮੇਤ ਡੀ.ਐਸ.ਪੀ. ਦਫ਼ਤਰ ਪਹੁੰਚੇ, ਜਿੱਥੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵਲੋਂ ਉਨ੍ਹਾਂ ਕੋਲੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ। ਜਾਂਚ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਸੰਦੋਆ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਤਹਿਤ ਇਸ ਮਾਮਲੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਢਾਬਾ ਮਾਲਕ ਨਾਲ ਉਨ੍ਹਾਂ ਦਾ ਕੋਈ ਲੈਣ-ਦੇਣ ਨਹੀਂ ਹੈ। ਸੰਦੋਆ ਨੇ ਦੋਸ਼ ਲਗਾਇਆ ਕਿ ਹਲਕੇ ਦੇ ਮੌਜੂਦਾ ਵਿਧਾਇਕ ਵਲੋਂ ਉਨ੍ਹਾਂ ਦੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ ਕਿਉਂਕਿ ਉਹ ਹਲਕੇ ਦੇ ਲੋਕ ਮੁੱਦਿਆਂ ਨੂੰ ਲਗਾਤਾਰ ਉਠਾਉਂਦੇ ਰਹੇ ਹਨ। ਇਸ ਮਾਮਲੇ ਸਬੰਧੀ ਡੀ.ਐਸ.ਪੀ. ਦੀਪਿੰਦਰ ਸਿੰਘ ਨੇ ਦੱਸਿਆ ਕਿ 17 ਫਰਵਰੀ 2026 ਨੂੰ ਸ੍ਰੀ ਅਨੰਦਪੁਰ ਸਾਹਿਬ ਸਥਿਤ ‘ਪੰਜਾਬ ਢਾਬਾ’ ਵਿਚ ਕਥਿਤ ਦੇਹ ਵਪਾਰ ਦਾ ਧੰਦਾ ਚੱਲਣ ਦੇ ਦੋਸ਼ਾਂ ਤਹਿਤ ਢਾਬਾ ਮਾਲਕ ਗੁਰਮੁਖ ਸਿੰਘ ਖ਼ਿਲਾਫ਼ ਨਾਮਜ਼ਦ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਗਠਿਤ ਐਸ.ਆਈ.ਟੀ. ਦੇ ਉਹ ਖੁਦ ਇੰਚਾਰਜ ਹਨ ਤੇ ਜਾਂਚ ਦੌਰਾਨ ਕੁਝ ਅਜਿਹੇ ਤੱਥ ਅਤੇ ਸਬੂਤ ਸਾਹਮਣੇ ਆਏ ਸਨ, ਜਿਨ੍ਹਾਂ ਦੇ ਆਧਾਰ ’ਤੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ। ਮਾਮਲੇ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਚਰਚਾ ਤੇਜ਼ ਹੋ ਗਈ ਹੈ, ਜਦਕਿ ਐਸ.ਆਈ.ਟੀ. ਦੀ ਜਾਂਚ ਅਜੇ ਵੀ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਜੱਗੂ ਭਗਵਾਨਪੁਰੀਆ ਦੇ ਪਰਿਵਾਰ ਨੇ ਵਧਾਈਆਂ ਸਿਆਸੀ ਸਰਗਰਮੀਆਂ ਅਗਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਲਈ ਕੇਜਰੀਵਾਲ ਵਲੋਂ ਪੰਜਾਬ ਦੀਆਂ �ਔਰਤਾਂ ਨੂੰ ਵਧਾਈ
Ad Position 24