11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਜੱਗੂ ਭਗਵਾਨਪੁਰੀਆ ਦੇ ਪਰਿਵਾਰ ਨੇ ਵਧਾਈਆਂ ਸਿਆਸੀ ਸਰਗਰਮੀਆਂ

Ad Position 21
No active advertisement
ਅਜੀਤ ਡੈਸਕ 23-06-2026

2027 ਦੀ ਵਿਧਾਨ ਸਭਾ ਚੋਣ ਲੜਨ ਦਾ ਕੀਤਾ ਐਲਾਨ
ਫਤਹਿਗੜ੍ਹ ਚੂੜੀਆਂ, 22 ਜੂਨ (ਐਮ.ਐਸ. ਫੁੱਲ)-ਹਲਕਾ ਡੇਰਾ ਬਾਬਾ ਨਾਨਕ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਭਖਦਾ ਜਾ ਰਿਹਾ ਹੈ। ਇਸੇ ਦੌਰਾਨ ਕਈ ਗੰਭੀਰ ਅਪਰਾਧਿਕ ਮਾਮਲਿਆਂ ਤਹਿਤ ਇਸ ਸਮੇਂ ਜੇਲ੍ਹ ਵਿਚ ਬੰਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਪਰਿਵਾਰ ਵਲੋਂ ਹਲਕੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਭਰਵਾਂ ਹੁੰਗਾਰਾ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਕਿ ਇਲਾਕੇ ਵਿਚ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸੇ ਤਹਿਤ ਪਿੰਡ ਸਰਫਕੋਟ ਵਿਖੇ ਡਾਕਟਰ ਧਰਮਵੀਰ ਸਿੰਘ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਜੱਗੂ ਭਗਵਾਨਪੁਰੀਆ ਦੀ ਮਾਸੀ ਤੇ ਚੇਅਰਪਰਸਨ ਰਾਜਵਿੰਦਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੀਟਿੰਗ ਦੌਰਾਨ ਸਰਫਕੋਟ ਪਿੰਡ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਕਈ ਪਰਿਵਾਰਾਂ ਨੇ ਆਪਣੇ ਪੁਰਾਣੇ ਸਿਆਸੀ ਸਾਥ ਛੱਡ ਕੇ ਭਗਵਾਨਪੁਰੀਆ ਪਰਿਵਾਰ ਦੇ ਨਾਲ ਜੁੜਨ ਦਾ ਐਲਾਨ ਕੀਤਾ । ਰਾਜਵਿੰਦਰ ਕੌਰ ਨੇ ਨਵੇਂ ਸ਼ਾਮਿਲ ਹੋਏ ਵਰਕਰਾਂ ਤੇ ਪਰਿਵਾਰਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦਾ ਪੂਰਾ ਮਾਣ-ਸਤਿਕਾਰ ਬਰਕਰਾਰ ਰੱਖਿਆ ਜਾਵੇਗਾ। ਇਸ ਮੌਕੇ ਰਾਜਵਿੰਦਰ ਕੌਰ ਨੇ ਵੱਡਾ ਸਿਆਸੀ ਐਲਾਨ ਕਰਦਿਆਂ ਸਪੱਸ਼ਟ ਕੀਤਾ ਕਿ ਭਾਵੇਂ ਜੱਗੂ ਭਗਵਾਨਪੁਰੀਆ ਖੁਦ ਜੇਲ੍ਹ ਵਿਚ ਹੈ, ਪਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਦੇ ਪਰਿਵਾਰ ਵਿਚੋਂ ਹੀ ਕੋਈ ਮੈਂਬਰ ਹਲਕਾ ਡੇਰਾ ਬਾਬਾ ਨਾਨਕ ਤੋਂ ਚੋਣ ਮੈਦਾਨ ਵਿਚ ਉਤਰੇਗਾ। ਇਸ ਪ੍ਰਭਾਵਸ਼ਾਲੀ ਮੀਟਿੰਗ ਵਿਚ ਇਲਾਕੇ ਦੇ ਕਈ ਸਰਪੰਚ ਅਤੇ ਪਤਵੰਤੇ ਸੱਜਣ ਸ਼ਾਮਿਲ ਹੋਏ, ਜਿਨ੍ਹਾਂ ਵਿਚ ਸਰਪੰਚ ਦਲਬੀਰ ਸਿੰਘ (ਭਿੱਲਾ) ਕੋਟਲੀ, ਜਸਬੀਰ ਸਿੰਘ ਵਡਾਲਾ ਬਾਂਗਰ, ਸਰਪੰਚ ਜਗਦੀਪ ਸਿੰਘ (ਜੱਗੀ), ਸਰਪੰਚ ਅਮਨਪ੍ਰੀਤ ਸਿੰਘ ਮੀਰ ਕਚਾਣਾ, ਡਾ. ਧਰਮਵੀਰ ਸਿੰਘ ਗੁਰਾਇਆ, ਡਾ. ਪਰਮਜੀਤ ਸਿੰਘ ਗੁਰਾਇਆ, ਸਰਪੰਚ ਕੰਵਲਜੀਤ ਸਿੰਘ ਲਾਲੂ, ਗੁਰਦਿਆਲ ਸਿੰਘ ਲਾਡੀ ਦੋਸਤਪੁਰ, ਨਿਰਮਲ ਸਿੰਘ ਫੌਜੀ ਦੋਸਤਪੁਰ, ਤਲਵਿੰਦਰ ਸਿੰਘ ਟੋਨੀ ਢਿੱਲੋਂ, ਸਰਪੰਚ ਜਤਿੰਦਰ ਸਿੰਘ ਖੈਹਿਰਾ, ਨੰਬਰਦਾਰ ਗੁਰਮੇਜ ਸਿੰਘ, ਸਰਪੰਚ ਸਲੱਖਣ ਸਿੰਘ, ਸਰਪੰਚ ਮਨਜੀਤ ਸਿੰਘ ਚੌੜਾ, ਗੋਪੀ ਸਰਪੰਚ ਹਰੀਮਾਬਾਦ ਸਮੇਤ ਹੋਰ ਕਈ ਆਗੂ ਤੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨੀਟ-ਯੂ.ਜੀ. ਫਰਜ਼ੀ ਪੇਪਰ ਲੀਕ ਵਾਲਾ ਵੀਡੀਓ ਫਰਜ਼ੀ-ਐਨ.ਟੀ.ਏ. ਅਗਲੀ ਖ਼ਬਰ ਜਾਂਚ ਅਧਿਕਾਰੀ ਅੱਗੇ ਪੇਸ਼ ਹੋਏ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ
Ad Position 24