11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਹਰਦੇਵ ਸਿੰਘ ਸੰਧੂ ਨੂੰ ਫਾਰਗ ਕਰਨ ਤੋਂ ਬਾਅਦ ਰਘਬੀਰ ਸਿੰਘ ਮਹਿਰਵਾਲਾ ਕਿਰਤੀ ਕਿਸਾਨ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 23-06-2026

 ਕਪੂਰਥਲਾ, 22 ਜੂਨ (ਅਮਰਜੀਤ ਕੋਮਲ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ ਹੋਈ, ਜਿਸ ਵਿਚ ਯੂਨੀਅਨ ਦੇ ਸੂਬਾਈ ਪ੍ਰਧਾਨ ਹਰਦੇਵ ਸਿੰਘ ਸੰਧੂ ਵਲੋਂ ਯੂਨੀਅਨ ਦੀ ਅੰਮਿ੍ਤਸਰ ਦੀ ਜ਼ਿਲ੍ਹਾ ਕਮੇਟੀ ਵਿਚ ਧੜੇਬੰਦੀ ਪੈਦਾ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ| ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਪ੍ਰਭਜੀਤ ਸਿੰਘ ਤਿੰਮੋਵਾਲ ਨੇ ਦੱਸਿਆ ਕਿ ਬੀਤੀ 7 ਜੂਨ ਨੂੰ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਵਿਚ ਹਰਦੇਵ ਸਿੰਘ ਸੰਧੂ ਨੂੰ ਯੂਨੀਅਨ ਦੀ ਜ਼ਿਲ੍ਹਾ ਅੰਮਿ੍ਤਸਰ ਦੀ ਕਮੇਟੀ ਵਿਚ ਧੜੇਬੰਦੀ ਪੈਦਾ ਕਰਨ ਸਬੰਧੀ ਸਪੱਸ਼ਟੀਕਰਨ ਦੇਣ ਲਈ ਬੁਲਾਇਆ ਗਿਆ ਸੀ, ਪਰ ਉਨ੍ਹਾਂ ਇਸ ਮੀਟਿੰਗ ਵਿਚ ਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ | ਪ੍ਰਭਜੀਤ ਸਿੰਘ ਤਿੰਮੋਵਾਲ ਨੇ ਦੱਸਿਆ ਕਿ ਅੱਜ ਸੂਬਾ ਕਮੇਟੀ ਵਲੋਂ ਮੁੜ ਹਰਦੇਵ ਸਿੰਘ ਸੰਧੂ ਨੂੰ ਆਪਣਾ ਪੱਖ ਰੱਖਣ ਲਈ ਮੀਟਿੰਗ ਵਿਚ ਬੁਲਾਇਆ ਗਿਆ ਸੀ, ਪਰੰਤੂ ਉਹ ਦੂਜੀ ਵਾਰ ਵੀ ਉਹ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ | ਉਨ੍ਹਾਂ ਕਿਹਾ ਕਿ ਇਸੇ ਦੌਰਾਨ ਹੀ ਯੂਨੀਅਨ ਦੀ ਸੂਬਾ ਕਮੇਟੀ ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਯੂਨੀਅਨ ਦੇ ਸੂਬਾਈ ਪ੍ਰਧਾਨ ਹਰਦੇਵ ਸਿੰਘ ਸੰਧੂ ਨੂੰ ਪ੍ਰਧਾਨਗੀ ਤੋਂ ਫਾਰਗ ਕਰਨ ਦਾ ਫ਼ੈਸਲਾ ਲਿਆ ਉਪਰੰਤ ਉਨ੍ਹਾਂ ਦੀ ਥਾਂ ‘ਤੇ ਰਘਬੀਰ ਸਿੰਘ ਮਹਿਰਵਾਲਾ ਨੂੰ ਯੂਨੀਅਨ ਦਾ ਸੂਬਾਈ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ| ਮੀਟਿੰਗ ਵਿਚ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਰਸ਼ਪਾਲ ਸਿੰਘ, ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਸੂਬਾ ਕਮੇਟੀ ਮੈਂਬਰ ਤੇ ਜ਼ਿਲ੍ਹਾ ਅੰਮਿ੍ਤਸਰ ਕਮੇਟੀ ਦੇ ਪ੍ਰਧਾਨ ਧਨਵੰਤ ਸਿੰਘ, ਦਿਲਬਾਗ ਸਿੰਘ ਡੋਗਰ ਗੁਰਦਾਸਪੁਰ, ਹਰਪਾਲ ਸਿੰਘ ਛੀਨਾ, ਵਿਜੇ ਸ਼ਾਹ ਧਾਰੀਵਾਲ, ਜਸਪਾਲ ਸਿੰਘ ਨਾਗ ਆਦਿ ਆਗੂ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਯੂਰਪ ਵਿਚ ਪਾਬੰਦੀਸ਼ੁਦਾ ਕੀਟਨਾਸ਼ਕ ਭਾਰਤ ਵਿਚ ਸ਼ਰ੍ਹੇਆਮ ਵਰਤੇ ਜਾ ਰਹੇ ਅਗਲੀ ਖ਼ਬਰ ਅਯੁੱਧਿਆ ਰਾਮ ਮੰਦਰ ’ਚ ਫੰਡਾਂ ਦੇ ਕਥਿਤ ਗਬਨ ਦੇ ਮਾਮਲੇ ਸੰਬੰਧੀ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ
Ad Position 24