11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹੇਗੀ-ਸੰਤ ਬਾਬਾ ਨਿਹਾਲ ਸਿੰਘ

Ad Position 21
No active advertisement
ਅਜੀਤ ਡੈਸਕ 23-06-2026

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਸਿੱਖ ਪੰਥ ਦੀ ਸਰਬ-ਉੱਚ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਹਮੇਸ਼ਾਂ ਸਮਰਪਿਤ ਰਹੀ ਹੈ ਅਤੇ ਹਮੇਸ਼ਾਂ ਸਮਰਪਿਤ ਰਹੇਗੀ। ਇਹ ਪ੍ਰਗਟਾਵਾ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਿੰਦਾ ਸ਼ਹੀਦ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਜਥੇਬੰਦੀ ਦੇ ਹੈੱਡ-ਕੁਆਰਟਰ ਗੁਰਦੁਆਰਾ ਹਰੀਆਂ ਵੇਲਾਂ ਪਾਤਿਸ਼ਾਹੀ ਸੱਤਵੀਂ ਵਿਖੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੁੱਝ ਵਿਅਕਤੀ ਬਾਣੇ ਪਾ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਵਲੋਂ ਜਾਰੀ ਕੀਤੇ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ, ਜਿਨ੍ਹਾਂ ਨਾਲ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦਾ ਕੋਈ ਸੰਬੰਧ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋ ਕੇ ਭੁੱਲਾਂ ਬਖਸ਼ਾਉਣ ਮੁੱਖ ਮੰਤਰੀ-ਜਥੇਦਾਰ ਪੰਜੋਲੀ ਅਗਲੀ ਖ਼ਬਰ ਯੂਰਪ ਵਿਚ ਪਾਬੰਦੀਸ਼ੁਦਾ ਕੀਟਨਾਸ਼ਕ ਭਾਰਤ ਵਿਚ ਸ਼ਰ੍ਹੇਆਮ ਵਰਤੇ ਜਾ ਰਹੇ
Ad Position 24