21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਸ਼੍ਰੋਮਣੀ ਅਕਾਲੀ ਦਲ ਵਲੋਂ ਫਰਜ਼ੀ ਫੋਰੈਂਸਿਕ ਰਿਪੋਰਟ ਮਾਮਲੇ ਦੀ ਸੀ. ਬੀ. ਆਈ. ਕੋਲੋਂ ਜਾਂਚ ਕਰਵਾਏ ਜਾਣ ਦੀ ਮੰਗ

Ad Position 21
No active advertisement
ਅਜੀਤ ਡੈਸਕ 25-06-2026
ਜਲੰਧਰ, 24 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੇ ਫਰਜ਼ੀ ਫੋਰੈਂਸਿਕ ਜਾਂਚ ਰਿਪੋਰਟ ਦੇ ਮਾਮਲੇ ’ਚ ਹਰਿਆਣਾ ਪੁਲਿਸ ਵਲੋਂ ਦਰਜ ਕੀਤੀ ਗਈ ਐਫ. ਆਈ. ਆਰ. ਨੂੰ ਇਕ ਗੰਭੀਰ ਤੇ ਅੰਤਰ ਰਾਜੀ ਮਾਮਲਾ ਦੱਸਦੇ ਹੋਏ ਇਸ ਸਮੁੱਚੇ ਕੇਸ ਦੀ ਜਾਂਚ ਸੀ. ਬੀ. ਆਈ. ਕੋਲੋਂ ਕਰਵਾਏ ਜਾਣ ਦੀ ਮੰਗ ਕੀਤੀ ਹੈ। ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੀ ਪੰਜ ਮੈਂਬਰੀ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਭੂੰਦੜ, ਮਹੇਸ਼ ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਨੂੰ ਝੁਠਲਾਉਣ ਲਈ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣਾ ਜਿੱਥੇ ਪ੍ਰਸ਼ਾਸ਼ਨਿਕ ਤੌਰ ’ਤੇ ਬਹੁਤ ਹੀ ਗੰਭੀਰ ਮਾਮਲਾ ਹੈ, ਉਥੇ ਧਾਰਮਿਕ ਤੌਰ ’ਤੇ ਵੀ ਇਸ ਨੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਇਸ ਜਾਅਲੀ ਰਿਪੋਰਟ ਨੂੰ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਬਲਤੇਜ ਪਨੂੰ ਵਲੋਂ ਮੁੱਖ ਮੰਤਰੀ ਨੂੰ ਪਾਕ-ਸਾਫ ਸਾਬਤ ਕਰਨ ਲਈ ਵਰਤ ਕੇ ਇਕ ਤਰ੍ਹਾਂ ਨਾਲ ਅਪਰਾਧਿਕ ਕਾਰਵਾਈ ਨੂੰ ਅੰਜ਼ਾਮ ਦਿੱਤਾ ਹੈ। ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਫਰਜ਼ੀ ਫੋਰੈਂਸਿਕ ਜਾਂਚ ਰਿਪੋਰਟ ਤਿਆਰ ਕਰਵਾਉਣ ਦੇ ਮਾਮਲੇ ’ਚ ਸ਼ਾਮਿਲ ਪੁਲਿਸ ਅਧਿਕਾਰੀਆਂ ਤੇ ਆਗੂਆਂ ਤੋਂ ਇਲਾਵਾ 10 ਲੱਖ ਰੁਪਏ ਦੇ ਹੋਏ ਲੈਣ-ਦੇਣ ਬਾਰੇ ਵੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਇਸੇ ਤਰ੍ਹਾਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਨਾਲ ਜਿੱਥੇ ਵੱਡਾ ਧਾਰਮਿਕ ਸੰਕਟ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਸੁਪਰੀਮ ਕੋਰਟ ਜਾਂ ਹਾਈਕੋਰਟ ਨੂੰ ਵੀ ਸੂ ਮੋਟੋ ਲੈ ਕੇ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਇਸ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫਾ ਦੇਣਾ ਚਾਹੀਦਾ ਹੈ ਤੇ ਜੇਕਰ ਮੁੱਖ ਮੰਤਰੀ ਅਜਿਹਾ ਨਹੀਂ ਕਰਦੇ ਤਾਂ ਰਾਜਪਾਲ ਨੂੰ ਚਾਹੀਦਾ ਹੈ ਕਿ ਉਹ ਮੁੱਖ ਮੰਤਰੀ ਨੂੰ ਅਹੁਦੇ ਤੋਂ ਬਰਖਾਸਤ ਕਰਨ। ਇਸ ਮੌਕੇ ਗੁਲਜ਼ਾਰ ਸਿੰਘ ਰਾਣੀਕੇ, ਅਮਰਜੀਤ ਸਿੰਘ ਚਾਵਲਾ, ਜਥੇਦਾਰ ਕੁਲਵੰਤ ਸਿੰਘ ਮੰਨਣ, ਇਕਬਾਲ ਸਿੰਘ ਢੀਂਡਸਾ, ਅੰਮ੍ਰਿਤਬੀਰ ਸਿੰਘ ਲੂਥਰਾ, ਰਾਜਬੀਰ ਸਿੰਘ ਸ਼ੰਟੀ, ਜਸਪ੍ਰੀਤ ਸਿੰਘ ਚੌਹਾਨ ਤੇ ਹੋਰ ਆਗੂ ਵੀ ਸਨ।
Ad Position 22
No active advertisement
ਪਿਛਲੀ ਖ਼ਬਰ ਐਲਨ ਸਿੱਖਿਆ ਸੰਬਲ ਰਾਹੀਂ ਸੱਚ ਹੋਣਗੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਡਾਕਟਰ ਬਣਨ ਦੇ ਸੁਪਨੇ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ
Ad Position 24