21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਪਾਕਿ ਦੇ ਰੱਖਿਆ ਮੰਤਰੀ ਦੇ ਪੀ. ਓ. ਕੇ. ਬਾਰੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ ਬਿਲਾਵਲ ਭੁੱਟੋ ਨੇ ਖ਼ਵਾਜਾ ਆਸਿਫ਼ ਦੇ ਅਸਤੀਫ਼ੇ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 25-06-2026
ਅੰਮ੍ਰਿਤਸਰ, 24 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਦੇ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਬਾਰੇ ਦਿੱਤੇ ਬਿਆਨ ਨੇ ਵਿਵਾਦ ਛੇੜ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਰਾਵਲਕੋਟ (ਪੀ. ਓ. ਕੇ. ਦਾ ਸ਼ਹਿਰ) ਕਸ਼ਮੀਰ ਨਹੀਂ ਹੈ ਅਤੇ ਉੱਥੋਂ ਦੇ ਲੋਕਾਂ ਨੂੰ ਕਸ਼ਮੀਰੀ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਦੇ ਬਿਆਨ ਦੀ ਪੀ. ਓ. ਕੇ. ਦੇ ਆਗੂਆਂ ਨੇ ਆਲੋਚਨਾ ਕੀਤੀ ਹੈ, ਜਿਨ੍ਹਾਂ 'ਚ ਦੂਜੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਮੁਖੀ ਬਿਲਾਵਲ ਭੁੱਟੋ ਜ਼ਰਦਾਰੀ ਵੀ ਸ਼ਾਮਿਲ ਹਨ । ਬਿਲਾਵਲ ਨੇ ਕਿਹਾ ਕਿ ਪਾਕਿਸਤਾਨੀ ਸਰਕਾਰ ਦੇ ਕੁਝ ਮੰਤਰੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਰਾਹ 'ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ । ਉਨ੍ਹਾਂ ਨੇ ਖ਼ਵਾਜਾ ਆਸਿਫ਼ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਨਤਕ ਤੌਰ 'ਤੇ ਮੁਆਫ਼ੀ ਮੰਗਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ-ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਗਲੀ ਖ਼ਬਰ ਭਾਰਤ ਤੋਂ ਗਏ ਜਥੇ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਕੀਤੇ ਦਰਸ਼ਨ
Ad Position 24