07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਹਰਪਾਲ ਸਿੰਘ ਚੀਮਾ ਨਾਲ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਫਦ ਦੀ ਮੰਗਾਂ ਸੰਬੰਧੀ ਹੋਈ ਵਿਸ਼ੇਸ਼ ਮੀਟਿੰਗ

Ad Position 21
No active advertisement
ਅਜੀਤ ਡੈਸਕ 25-06-2026
ਚੰਡੀਗੜ੍ਹ, 24 ਜੂਨ (ਅਜਾਇਬ ਸਿੰਘ ਔਜਲਾ) - ਇੱਥੇ ਅੱਜ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਪੰਜਾਬ ਦੇ ਵੀ ਟਰਾਂਸਪੋਰਟ ਮੰਤਰੀ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮਹਿਕਮੇ ਦੇ ਅਧਿਕਾਰੀਆਂ ਸਮੇਤ ਪੈਨਲ ਮੀਟਿੰਗ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ਵਿਚ ਜਿਹੜੀ ਕੱਚੇ ਮੁਲਾਜ਼ਮ ਨੂੰ ਪੱਕੇ ਕਰਨ ਸਬੰਧੀ ਤੇ ਠੇਕੇਦਾਰ ਨਾ ਬਾਹਰ ਕੱਢਣ ਸਬੰਧੀ ਲੰਮੀ ਵਿਚਾਰ ਚਰਚਾ ਹੋਈ, ਜਿਸ ਵਿਚ ਸਰਕਾਰ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੀ ਵਿਧਾਨ ਸਭਾ ਇਜਲਾਸ ਜਾਂ ਮਾਨਸੂਨ ਜੁਲਾਈ ਮਹੀਨੇ ’ਚ ਬੁਲਾ ਰਹੇ ਹਨ ਉਸ ਸਮੇਂ ਇਸ ਸੰਬੰਧੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ’ਤੇ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਨਾਲ ਹੀ ਜਿਹੜੇ ਮੁਲਾਜ਼ਮ ਜੇਲ੍ਹਾਂ ’ਚ ਬੰਦ ਸੀ ਉਨ੍ਹਾਂ ਨੂੰ ਰਿਹਾਅ ਕਰਨ ਸਬੰਧੀ ਕਰਕੇ ਡਿਊਟੀਆਂ ਤੇ ਲੈਣ ਸਬੰਧੀ ਸਹਿਮਤੀ ਹੋਈ ਤੇ ਜਿਹੜੇ ਮੁਲਾਜ਼ਮਾਂ ਦੇ ਉੱਪਰ ਪਰਚੇ ਦਰਜ ਕੀਤੇ ਗਏ ਆ ਉਹ ਪਰਚੇ ਰੱਦ ਕਰਨ ਵਾਸਤੇ ਜਿਹੜੀ ਕਾਰਵਾਈ ਹੈ ਉਹ ਗ੍ਰਹਿ ਵਿਭਾਗ ਨੂੰ ਭੇਜ ਦਿੱਤੀ ਗਈ ਹੈ ਤੇ ਹੋਰ ਵੀ ਮੰਗਾਂ ਸੰਬੰਧੀ ਵਿਚਾਰਾਂ ਹੋਈਆਂ। ਸੂਬਾ ਪ੍ਰਧਾਨ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਖਰੜਾ ਤਿਆਰ ਨਹੀਂ ਕੀਤਾ ਜਾਂਦਾ ਜਾਂ ਆਉਣ ਵਾਲੇ ਸਮੇਂ ’ਚ ਪ੍ਰੋਸੈੱਸ ਨਹੀਂ ਚਲਾਇਆ ਜਾਂਦਾ ਉਸ ਤੋਂ ਬਾਅਦ ਅਗਲਾ ਜਿਹੜਾ ਵੀ ਫ਼ੈਸਲਾ ਉਹ ਜਥੇਬੰਦੀ ਦੀ ਮੀਟਿੰਗ ਕਰਕੇ ਉਲੀਕਿਆ ਜਾਵੇਗਾ। ਇਸ ਮੀਟਿੰਗ ਵਿਚ ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਫ਼ਦ ਦੇ ਵਿਚ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੇ ਨਾਲ ਜਥੇਬੰਦੀ ਆਗੂ ਸ਼ਮਸ਼ੇਰ ਸਿੰਘ, ਹਰਮੰਦਰ ਸਿੰਘ, ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਮੈਹਦਵਾਨ, ਸੂਬਾ ਸੀਨੀਅਰ ਮੀਤ ਪ੍ਰਧਾਨ ਬਚਿੱਤਰ ਸਿੰਘ, ਮੀਤ ਪ੍ਰਧਾਨ ਧਰਮਿੰਦਰ ਸਿੰਘ, ਮੋਗਾ ਡਿਪੂ ਪ੍ਰਧਾਨ ਚਾਨਣ ਸਿੰਘ, ਰੂਪਨਗਰ ਡਿਪੂ ਜਸਵੀਰ ਸਿੰਘ,ਮੀਤ ਪ੍ਰਧਾਨ ਰਣਵੀਰ ਸਿੰਘ ਪਠਾਨਕੋਟ ਡਿਪੂ, ਜਗਰਾਓ ਡਿਪੂ ਪ੍ਰਧਾਨ ਸੁਖਵੀਰ ਸਿੰਘ, ਦਵਿੰਦਰ ਸਿੰਘ, ਗੁਰਬਖ਼ਸ਼ ਸਿੰਘ , ਹਰਪਾਲ ਸਿੰਘ ਜਗਰਾਓਂ, ਹਰਕੇਸ਼ ਕੁਮਾਰ, ਰੋਹੀ ਰਾਮ ਅਤੇ ਬਲਜੀਤ ਸਿੰਘ ਸ਼ਾਮਿਲ ਹੈ। ਦੂਜੇ ਪਾਸੇ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਟਰਾਂਸਪੋਰਟ ਦੇ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਈਰਾਨ ਨੇ ਪਹਿਲੀ ਵਾਰ ਅਮਰੀਕੀ ਰਾਸ਼ਟਰਪਤੀ ਨੂੰ ਦਿੱਤੀ ਇੱਜ਼ਤ-ਟਰੰਪ ਅਗਲੀ ਖ਼ਬਰ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
Ad Position 24
No active advertisement