06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਵਿਜੇ ਸਾਂਪਲਾ ਨੂੰ ‘ਸਿਟ’ ਵਲੋਂ ਦੂਸਰੀ ਵਾਰ 28 ਨੂੰ ਪੇਸ਼ ਹੋਣ ਲਈ ਸੰਮਨ ਜਾਰੀ

Ad Position 21
No active advertisement
ਅਜੀਤ ਡੈਸਕ 25-06-2026
ਹੁਸ਼ਿਆਰਪੁਰ, 24 ਜੂਨ (ਨਰਿੰਦਰ ਸਿੰਘ ਬੱਡਲਾ)-ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਅੱਜ ਬਹੁਚਰਚਿਤ ਬਹਿਬਲ ਕਲਾਂ ਗੋਲੀਕਾਂਡ ਨਾਲ ਸੰਬੰਧਿਤ ਐੱਸ.ਆਈ.ਟੀ. ਦੀ ਟੀਮ ਦੁਬਾਰਾ ਸੰਮਨ ਲੈ ਕੇ ਪਹੁੰਚੀ । ਐੱਸ.ਆਈ.ਟੀ. ਵਲੋਂ ਵਿਜੇ ਸਾਂਪਲਾ ਨੂੰ ਦੁਬਾਰਾ 28 ਜੂਨ ਨੂੰ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ । ਇਹ ਸੰਮਨ ਥਾਣਾ ਮਾਡਲ ਟਾਊਨ ਦੇ ਐੱਸ.ਐੱਚ.ਓ. ਮਦਨ ਸਿੰਘ ਵਲੋਂ ਵਿਜੇ ਸਾਂਪਲਾ ਨੂੰ ਦਿੱਤੇ ਗਏ । ਇਸ ਦੌਰਾਨ ਵਿਜੇ ਸਾਂਪਲਾ ਨੇ ਸੰਮਨ ਪ੍ਰਾਪਤ ਕਰਦੇ ਹੋਏ ਆਪਣਾ ਲਿਖਤੀ ਜਵਾਬ ਵੀ ਮੌਕੇ ’ਤੇ ਹੀ ਦੇ ਦਿੱਤਾ । ਇਸ ਮੌਕੇ ਵਿਜੇ ਸਾਂਪਲਾ ਨੇ ਕਿਹਾ ਕਿ ਬਹਿਬਲ ਗੋਲੀਕਾਂਡ ਦੀ ਜਾਂਚ ਸੰਬੰਧੀ ਇਸ ਤੋਂ ਪਹਿਲਾਂ ਵੀ ‘ਸਿਟ’ ਵਲੋਂ ਉਨ੍ਹਾਂ ਨੂੰ ਬੁਲਾਇਆ ਗਿਆ ਸੀ ਅਤੇ ਉਨ੍ਹਾਂ ਆਪਣਾ ਪੱਖ ਰੱਖਦਿਆਂ ਕਿਹਾ ਗਿਆ ਸੀ ਕਿ ਪਹਿਲਾਂ ਉਨ੍ਹਾਂ ਨੂੰ ਉਹ ਕਾਗ਼ਜ਼ਾਤ ਦਿੱਤੇ ਜਾਣ ਜਿਸ ਦੇ ਬਿਹਾਫ ’ਤੇ ਉਨ੍ਹਾਂ ਨੂੰ ‘ਸਿਟ’ ਵਲੋਂ ਸੰਮਨ ਜਾਰੀ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਅਜੇ ਤੱਕ ਸਿਟ ਵਲੋਂ ਲੋੜੀਂਦੇ ਕਾਗਜ਼ਾਤ ਮੁਹੱਈਆ ਨਹੀਂ ਕਰਵਾਏ ਗਏ ਪਰੰਤੂ ਦੁਬਾਰਾ ਸੰਮਨ ਜਾਰੀ ਕਰਦਿਆਂ 28 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ । ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਕੋਲ ਲੋੜੀਂਦੇ ਕਾਗਜ਼ਾਤ ਅਤੇ ਜਾਂਚ ਦਾ ਕਾਰਨ ਹੀ ਨਹੀਂ ਹੋਵੇਗਾ ਤਾਂ ਉਹ ‘ਸਿਟ’ ਕੋਲ ਕੀ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਇਹ ਸਭ ਰਾਜਨੀਤੀ ਤੋਂ ਪ੍ਰੇਰਿਤ ਕਾਰਵਾਈ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ : ਡਾ. ਰਵਜੋਤ ਸਿੰਘ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾਉਣ ਵਾਲੇ ਮੁੱਖ ਮੰਤਰੀ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰੇਗੀ-ਜਥੇਦਾਰ ਗਾਬੜੀਆ
Ad Position 24
No active advertisement